ਸ੍ਰੀ ਅੰਨਦਪੁਰ ਸਾਹਿਬ: ਨੰਗਲ ਸ਼ਹਿਰ ਨੂੰ ਬਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਕਈ ਤਰ੍ਹਾਂ ਦੀਆ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਸਰਗਮ ਵਿਖਾਈ ਦੇ ਰਹੇ ਹਨ।
ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਅਤੇ ਪ੍ਰਸਾਸ਼ਨ ਦਾ ਫਰਜ਼ ਹੈ। ਪੰਜਾਬ ਸਰਕਾਰ ਆਪਣਾ ਇਹ ਕਰਤੱਵ ਪੂਰੀ ਜਿੰਮੇਵਾਰੀ ਨਾਲ ਨਿਭਾ ਰਹੀ ਹੈ ਅਸੀਂ ਲੋਕਾਂ ਨਾਲ ਜੋ ਨੰਗਲ ਸ਼ਹਿਰ ਦੇ ਸਰਵਪੱਖੀ ਵਿਕਾਸ ਦਾ ਵਾਅਦਾ ਕੀਤਾ ਹੈ ਉਹ ਹਰ ਹਾਲ ਵਿੱਚ ਪੂਰਾ ਕਰ ਰਹੇ ਹਾਂ ਗਏ। ਇਹ ਗੱਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਉਸ ਵੇਲੇ ਆਖੀ ਜਦੋਂ ਉਹ ਸ਼ਹਿਰ ਵਿੱਚ ਜਾਰੀ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਅੱਜ ਇੰਦਰਾ ਨਗਰ ਨੰਗਲ ਅਤੇ ਸ਼ਹਿਰ ਦੇ ਹੋਰ ਵੱਖ- ਵੱਖ ਖੇਤਰਾਂ ਵਿੱਚ ਜਲ ਸਪਲਾਈ ਦੀਆਂ ਵੱਖ ਵੱਖ ਯੋਜਨਾਵਾਂ ਤਹਿਤ ਲੋਕਾਂ ਨੂੰ ਪ੍ਰੋਜੈਕਟਾਂ ਦਾ ਉਦਘਾਟਰਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕੋਵਿਡ-19 ਕਾਰਨ ਵਿਕਾਸ ਦੀ ਗਤੀ ਕੁਝ ਮੱਧਮ ਹੋਈ ਸੀ ਪ੍ਰੰਤੂ ਹੁਣ ਗੱਡੀ ਨੂੰ ਮੁੱੜ ਲੀਹ ਤੇ ਲੈ ਆਏ ਹਾਂ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਕੀਤਾ ਹਰ ਵਾਅਦਾ ਪੂਰਾ ਕਰਨਾ ਹੈ। ਵਿਕਾਸ ਕਾਰਜਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ।
ਰਾਣਾ ਕੰਵਰ ਪਾਲ ਸਿੰਘ ਨੇ ਅੱਜ ਇੰਦਰਾ ਨਗਰ ਨੰਗਲ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਲਈ ਤਿਆਰ ਕੀਤੀ ਪਾਣੀ ਦੀ ਟੈਂਕੀ ਨੂੰ ਲੋਕ ਅਰਪਣ ਕੀਤਾ। ਉਨ੍ਹਾਂ ਨੇ ਇਸ ਉਪਰੰਤ ਵਾਰਡ ਨੰ:3 ਨੰਗਲ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਸਕੀਮ ਅਧੀਨ ਤਿਆਰ ਹੋਏ ਇਕ ਟਿਊਵੈਲ ਨੂੰ ਵੀ ਲੋਕ ਅਰਪਣ ਕੀਤਾ। ਇਸ ਉਪਰੰਤ ਉਹਨਾਂ ਨੇ ਇਸ ਇਲਾਕੇ ਦੇ ਲੋਕਾਂ ਦੀ ਇਕ ਹੋਰ ਮੁੱਖ ਮੰਗ ਨੂੰ ਪੂਰਾ ਕਰਦੇ ਹੋਏ ਵਾਰਡ ਨੰ: 3 ਵਿੱਚ ਹੀ ਪੀਣ ਵਾਲੇ ਪਾਣੀ ਦੇ ਨਵੇਂ ਟਿਊਵੈਲ ਦਾ ਨੀਂਹ ਪੱਥਰ ਰੱਖਿਆ, ਜਿਸ ਉੱਤੇ 35 ਲੱਖ ਰੁਪਏ ਖਰਚ ਆਉਣਗੇ।