ETV Bharat / state

ਰਾਣਾ ਕੇ.ਪੀ. ਸਿੰਘ ਨੇ ਕੀਤਾ ਭਰਤਗੜ੍ਹ ਅਨਾਜ ਮੰਡੀ ਦਾ ਦੌਰਾ - covid-

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਵੇਰ ਦੇ ਸਮੇਂ ਕਿਸਾਨਾਂ ਵੱਲੋਂ ਲਿਆਂਦੀ ਗਈ ਫਸਲ ਦੀ ਸਮੇਂ ਸਿਰ ਲਿਫਟਿੰਗ ਅਤੇ ਅਦਾਇਗੀ ਕੀਤੀ ਜਾਵੇਗੀ।

ਸਪੀਕਰ ਰਾਣਾ ਕੇ.ਪੀ. ਸਿੰਘ
ਸਪੀਕਰ ਰਾਣਾ ਕੇ.ਪੀ. ਸਿੰਘ
author img

By

Published : Apr 19, 2020, 9:32 AM IST

ਰੋਪੜ : ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਜਾਰੀ ਕੀਤੇ ਜਾ ਰਹੇ ਟੋਕਨ ਰਾਹੀ ਫਸਲ ਮੰਡੀਆਂ ਵਿੱਚ ਲਿਆਂਦੀ ਜਾਵੇ। ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। ਉਹ ਭਰਤਗੜ੍ਹ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਤੇ ਐਸ ਐਸ ਪੀ ਸਵਪਨ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਡੀਆਂ ਵਿੱਚ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਵੇਰ ਦੇ ਸਮੇਂ ਕਿਸਾਨਾਂ ਵੱਲੋਂ ਲਿਆਂਦੀ ਗਈ ਫਸਲ ਦੀ ਸਮੇਂ ਸਿਰ ਲਿਫਟਿੰਗ ਅਤੇ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿਸਾਨਾਂ ਮੰਡੀਆਂ ਵਿੱਚ ਭੀੜ ਬਿਲਕੁਲ ਇੱਕਠੀ ਨਾ ਹੋਣ ਦੇਣ। ਇੱਕ ਟਰਾਲੀ ਤੇ ਇੱਕ ਹੀ ਕਿਸਾਨ ਮੰਡੀ ਵਿੱਚ ਆਵੇ ਅਤੇ ਸ਼ੋਸ਼ਲ ਡਿਸਟੈਂਸ ਦਾ ਖਾਸ ਧਿਆਨ ਰੱਖਿਆ ਜਾਵੇ।

ਉਨ੍ਹਾਂ ਨੇ ਕਿਹਾ ਕਿ ਸਾਰੇ ਕਿਸਾਨ ਮਾਸਕ ਜ਼ਰੂਰ ਪਾਉਣ ਅਤੇ ਜਿੰਨਾ ਹੋ ਸਕੇ ਆਪਣੇ ਹੱਥਾਂ ਨੂੰ ਸੈਨੀਟਾਈਜ਼ਰ ਤੇ ਸਾਬਣ ਨਾਲ ਧੋ ਕੇ ਰੱਖਣ। ਉਨ੍ਹਾਂ ਨੇ ਕਿਹਾ ਕਿ ਕਿਸਾਨ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਕਾਹਲੀ ਨਾ ਕਰਨ। ਕਿਸਾਨਾਂ ਦੀ ਸਾਰੀ ਫਸਲ ਨੂੰ ਖਰੀਦਿਆ ਜਾਵੇਗਾ ਭਾਵੇਂ ਇਸ ਵਿੱਚ ਥੋੜਾ ਟਾਇਮ ਵੱਧ ਲੱਗੇਗਾ। ਫਿਰ ਵੀ ਕਿਸਾਨ ਦਾਂ ਫਸਲ ਦੇ ਇੱਕ ਇੱਕ ਦਾਣੇ ਦਾ ਮੁੱਲ ਕਿਸਾਨਾਂ ਨੂੰ ਦਿੱਤਾ ਜਾਵੇਗਾ। ਸਪੀਕਰ ਰਾਣਾ ਕੇ.ਪੀ.ਸਿੰਘ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਬੁਖਾਰ, ਖਾਂਸੀ ਜਾਂ ਜੁਕਾਮ ਹੈ ਤਾਂ ਮੰਡੀ ਵਿਚ ਨਾ ਆਇਆ ਜਾਵੇ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਆਦੇਸ਼ ਦਿੱਤੇ ਗਏ ਹਨ। ਉਹ ਕਿਸਾਨਾਂ ਦੀ ਸਿਹਤ, ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੇ ਗਏ ਹਨ, ਇਸ ਲਈ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.