ETV Bharat / state

ਰੂਪਨਗਰ ਵਿੱਚ ਲੋੜਵੰਦਾਂ ਨੂੰ ਵੰਡੇ ਗਏ ਰਾਸ਼ਨ ਦੇ ਪੈਕੇਟ

ਰੂਪਨਗਰ ਵਿੱਚ ਮਹਾਂਮਾਰੀ ਦੇ ਕਾਰਨ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਜ਼ਰੂਰਤ ਦਾ ਰਾਸ਼ਨ ਅਤੇ ਹੋਰ ਸਾਮਾਨ ਵੰਡਿਆ ਗਿਆ।

ਫ਼ੋਟੋ।
ਫ਼ੋਟੋ।
author img

By

Published : May 18, 2020, 1:58 PM IST

ਰੂਪਨਗਰ: ਕੋਈ ਵੀ ਕੁਦਰਤੀ ਕਰੋਪੀ ਹੋਵੇ, ਮਹਾਂਮਾਰੀ ਹੋਵੇ ਜਾਂ ਕਿਸੇ ਦੀ ਆਰਥਿਕ ਮਦਦ ਕਰਨੀ ਹੋਵੇ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹਮੇਸ਼ਾ ਹੀ ਅੱਗੇ ਆਉਂਦਾ ਹੈ। ਇਸ ਲੜੀ ਦੇ ਤਹਿਤ ਰੂਪਨਗਰ ਵਿੱਚ ਕੋਰੋਨਾ ਦੀ ਮਹਾਂਮਾਰੀ ਦੇ ਚੱਲਦੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਪਰਿਵਾਰਾਂ ਨੂੰ ਟਰੱਸਟ ਵੱਲੋਂ ਮੁਫ਼ਤ ਵਿੱਚ ਰਾਸ਼ਨ ਦੇ ਪੈਕੇਟ ਵੰਡੇ ਗਏ।

ਵੇਖੋ ਵੀਡੀਓ

ਇਸ ਮੌਕੇ ਰੂਪਨਗਰ ਪੁਲਿਸ ਦੇ ਐਸਪੀ ਰਵੀ ਕੁਮਾਰ ਨੇ ਟਰੱਸਟ ਵੱਲੋਂ ਕੀਤੇ ਜਾ ਰਹੇ ਮਦਦ ਦੇ ਉਪਰਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਭਵਿੱਖ ਦੇ ਵਿੱਚ ਵੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਰੂਰਤਮੰਦ ਲੋਕਾਂ ਦੀ ਮਦਦ ਕਰਦਾ ਰਹੇਗਾ।

ਇਸ ਸੰਸਥਾ ਦੇ ਪ੍ਰਧਾਨ ਜੇ.ਕੇ ਜੱਗੀ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੇ ਵਿੱਚ ਰਾਸ਼ਨ ਦੇ ਪੈਕਟ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੇ ਜਾ ਰਹੇ ਹਨ। ਨੰਗਲ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਜਿੱਥੋਂ ਵੀ ਡਿਮਾਂਡ ਆਉਂਦੀ ਹੈ।

ਉੱਥੇ ਹੀ ਪ੍ਰਸ਼ਾਸਨ ਦੀ ਮਦਦ ਨਾਲ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਦੇ ਪੈਕਟ ਮੁਹੱਈਆ ਕਰਵਾਏ ਜਾ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.