ETV Bharat / state

ਅਜ਼ਾਦੀ ਦਿਹਾੜੇ ਮੌਕੇ ਰਜ਼ੀਆ ਸੁਲਤਾਨਾ ਨੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ - latest news

ਰਜ਼ੀਆ ਸੁਲਤਾਨਾ ਨੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਨਾਲ ਕੀਤੀ। ਵਿਦਿਆਰਥੀਆਂ ਨੂੰ ਹਰ ਸੰਭਵ ਮਦਦ ਕਰਨ ਦਾ ਹੌਸਲਾ ਦਿੱਤਾ ਗਿਆ। ਸੁਲਤਾਨਾ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਿੱਚ ਬਹੁਤ ਕੁੱਝ ਸੁਧਾਰ ਆਉਣ ਵਾਲਾ ਹੈ।

ਫ਼ੋਟੋ
author img

By

Published : Aug 15, 2019, 7:21 PM IST

ਰੂਪਨਗਰ: ਭਾਰਤ ਦੇ 73ਵੇਂ ਅਜ਼ਾਦੀ ਦਿਹਾੜੇ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਰੂਪਨਗਰ 'ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਨਾਲ ਹੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ।

ਪੰਜਾਬ ਸਰਕਾਰ ਕਰੇਗੀ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ

ਇਸ ਦੌਰਾਨ ਕੈਬਿਨੇਟ ਮੰਤਰੀ ਨੇ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਇੱਥੇ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਆਪਣੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਨ ਸਬੰਧੀ ਜੇ ਕਿਸੇ ਵਿਦਿਆਰਥੀ ਨੂੰ ਕੋਈ ਪਰੇਸ਼ਾਨੀ ਆਉਂਦੀ ਹੈ ਤਾਂ ਜੰਮੂ-ਕਸ਼ਮੀਰ ਵਿੱਚ ਸਥਿਤ ਉਨ੍ਹਾਂ ਦੇ ਪਰਿਵਾਰਕ ਮੈਂਬਰ ਸੰਪਰਕ ਕਰਨ। ਜ਼ਿਲ੍ਹਾ ਪ੍ਰਸ਼ਾਸ਼ਨ ਉੱਥੇ ਦੇ ਸਥਾਨਕ ਪ੍ਰਸ਼ਾਸਨ ਨਾਲ ਗੱਲ ਕਰ ਕੇ ਹਰ ਤਰ੍ਹਾ ਦੀ ਸੰਭਵ ਸਹਾਇਤਾ ਕਰੇਗਾ।

ਇਹ ਵੀ ਪੜ੍ਹੋ: 73rd independence day: ਹਾਲੇ ਵੀ ਅੱਲੇ ਹਨ ਵੰਡ ਦੇ ਜ਼ਖ਼ਮ

ਸ਼ਹਿਰ ਦੇ ਵਿਕਾਸ ਦੀ ਹੋ ਰਹੀ ਕੋਸ਼ਿਸ ਜਾਂ ਦਿੱਤਾ ਜਾ ਰਿਹਾ ਦਿਲਾਸਾ!

ਇਸ ਦੇ ਨਾਲ ਹੀ ਮੰਤਰੀ ਨੇ ਸ਼ਹਿਰ ਦੇ ਵਿਕਾਸ ਦੇ ਸਬੰਧ ਵਿੱਚ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਟਰਾਂਸਪੋਰਟ ਵਿਭਾਗ ਵਿੱਚ ਬਹੁਤ ਕੁੱਝ ਸੁਧਾਰ ਆਉਣ ਵਾਲਾ ਹੈ। ਆਮ ਜਨਤਾ ਨੂੰ ਜੋ ਸਮੱਸਿਆਵਾਂ ਆ ਰਹੀਆਂ ਹਨ ਉਸ ਨੂੰ ਮੁੱਖ ਰੱਖਦੇ ਹੋਏ ਉਲੀਕੀ ਗਈ ਨਵੀ ਪੋਲਿਸੀ 'ਤੇ ਕੰਮ ਕੀਤਾ ਜਾ ਰਿਹਾ ਹੈ। ਕੈਬਿਨੇਟ ਮੰਤਰੀ ਨੇ ਕਿਹਾ ਕਿ ਬਹੁਤ ਛੇਤੀ ਕਾਫ਼ੀ ਸੁਧਾਰ ਵੇਖਣ ਨੂੰ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਕਮਰਸ਼ੀਅਲ ਗੱਡੀਆਂ ਦੇ ਕੰਮਾਂ ਦੀ ਸਮੱਸਿਆ ਸਬੰਧੀ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਰੱਖਦੇ ਹੋਏ ਰੋਪੜ 'ਚ ਸਥਾਈ ਤੌਰ 'ਤੇ ਏ.ਟੀ.ਓ. ਦੀ ਤੈਨਾਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਰੋਪੜ 'ਚ ਫੁੱਲ ਆਰ.ਟੀ.ਓ. ਦਫਤਰ ਬਣਾਉਣ ਦਾ ਵੀ ਯਤਨ ਕੀਤਾ ਜਾ ਰਿਹਾ ਹੈ। ਉਥੇ ਹੀ ਬੱਸ ਸਟੈਂਡ ਨੂੰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੀ.ਆਰ.ਟੀ.ਸੀ. ਵਿੱਚ 100 ਦੇ ਕਰੀਬ ਨਵੀਆਂ ਬੱਸਾਂ ਚਲਾਉਣ ਦਾ ਵੀ ਫ਼ੈਸਲਾ ਲਿਆ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਜਿਨ੍ਹਾਂ ਨਹਿਰੀ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਹੈ ਤਾਂ ਉਨ੍ਹਾਂ ਇਲਾਕਿਆਂ ਵਿੱਚ ਵੱਡੇ ਪੱਧਰ 'ਤੇ ਪ੍ਰਾਜੈਕਟ ਲਗਾ ਕੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ।

Intro:ਕੈਬੀਨਟ ਮੰਤਰੀ ਰਜੀਆ ਸੁਲਤਾਨਾ ਨੇ ਕੀਤੀ ਜੰਮੂ ਕਸ਼ਮੀਰ ਦੇ ਵਿਦਿਆਰਥੀਆ ਨਾਲ ਮੁਲਾਕਾਤ
ਕਿਹਾ, ਟਰਾਂਸਪੋਰਟ ਵਿਭਾਗ ਵਿੱਚ ਕੀਤਾ ਜਾ ਰਿਹਾ ਹੈ ਵੱਡੇ ਪੱਧਰ ਤੇ ਸੁਧਾਰ Body:- ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਮੰਤਰੀ ਪੰਜਾਬ ਰਜੀਆ ਸੁਲਤਾਨਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਟਰਾਂਸਪੋਰਟ ਵਿਭਾਗ ਵਿੱਚ ਬਹੁਤ ਕੁੱਝ ਸੁਧਾਰ ਲਿਆਉਦਾ ਜਾ ਰਿਹਾ ਹੈ। ਆਮ ਜਨਤਾ ਨੂੰ ਜ਼ੋ ਸਮੱਸਿਆਵਾਂ ਆ ਰਹੀਆਂ ਹਨ ਉਸ ਨੂੰ ਮੁੱਖ ਰੱਖਦੇ ਹੋਏ ਉਲਾਕੀ ਗਈ ਨਵੀ ਪੋਲਸੀ ਤੇ ਕੰਮ ਕੀਤਾ ਜਾ ਰਿਹਾ ਹੈ। ਉਹ ਅੱਜ ਰੋਪੜ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਜ਼ਾਦੀ ਸਮਾਗਮ ਤੋਂ ਬਾਅਦ ਡਰੀਮ ਡੈਸਟੀਨੇਸ਼ਨ ਪੈਲੇਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਾਇਤ ਬਹਾਰਾ ਕਾਲਜ ਵਿਖੇ ਪੜ੍ਹਨ ਵਾਲੇ ਜੰਮੂ - ਕਸ਼ਮੀਰ ਦੇ ਵਿਦਿਆਰਥੀਆਂ ਦੇ ਨਾਲ ਮੁਲਾਕਾਤ ਵੀ ਕੀਤੀ ।
ਕੈਬੀਨਟ ਮੰਤਰੀ ਨੇ ਕਿਹਾ ਕਿ ਬਹੁਤ ਜਲਦ ਟਰਾਂਸਪੋਰਟ ਵਿਭਾਗ ਵਿੱਚ ਬਹੁਤ ਸਾਰਾ ਸੁਧਾਰ ਵੇਖਣ ਨੂੰ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਕਮਰਸ਼ੀਅਲ ਗੱਡੀਆਂ ਦੇ ਕੰਮਾਂ ਦੀ ਸਮੱਸਿਆ ਸਬੰਧੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੁੱਖ ਰੱਖਦੇ ਹੋਏ ਰੋਪੜ ਵਿਖੇ ਸਥਾਈ ਤੋਂ ਤੇ ਏ.ਟੀ.ਓ. ਦੀ ਤਿਨਾਤੀ ਕੀਤੀ ਗਈ । ਉਨ੍ਹਾਂ ਕਿਹਾ ਕਿ ਰੋਪੜ ਵਿਖੇ ਫੁੱਲ ਆਰ.ਟੀ.ਓ. ਦਫਤਰ ਬਣਾਉਣ ਦੇ ਵੀ ਯਤਨ ਕੀਤੇ ਜਾ ਰਹੇ ਹਨ। ਰੋਪੜ ਵਿਖੇ ਪ੍ਰਸਤਾਵਿਤ ਬੱਸ ਸਟੈਂਡ ਸਬੰਧਿਤ ਉਨ੍ਹਾਂ ਨੇ ਕਿਹਾ ਕਿ ਬੱਸ ਸਟੈਂਡ ਨੂੰ ਬਣਾਉਣ ਦੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਪੀ.ਆਰ.ਟੀ.ਸੀ. ਵਿੱਚ 100 ਦੇ ਕਰੀਬ ਨਵੀਆਂ ਬੱਸਾਂ ਚਲਾਉਣ ਦਾ ਵੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਦੇ ਜਿਨ੍ਹਾਂ ਨਹਿਰੀ ਇਲਾਕਿਆਂ ਦੇ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਹੈ ਉਨ੍ਹਾਂ ਇਲਾਕਿਆਂ ਵਿੱਚ ਵੱਡੇ ਪੱਧਰ ਤੇ ਪੋ੍ਰਜੈਕਟ ਲਗਾ ਕੇ ਪਾਣੀ ਸਮੱਸਿਆ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਨੂੰ ਬਚਾਉਣ ਲਈ ਸਾਨੂੰ ਖੁਦ ਵੀ ਜਾਗਰੂਕ ਹੋਣ ਦੀ ਲੋੜ ਹੈ।
ਇਸ ਦੌਰਾਨ ਕੈਬੀਨਟ ਮੰਤਰੀ ਨੇ ਰਾਇਤ ਬਹਾਰਾ ਵਿਖੇ ਪੜ੍ਹਨ ਵਾਲੇ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਇੱਥੇ ਕਿਸੇ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉਹ ਜ਼ਿਲ੍ਹਾਂ ਪ੍ਰਸ਼ਾਸ਼ਨ ਨਾਲ ਸੰਪਰਕ ਕਰ ਸਕਦੇ ਹਨ । ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾ ਨੇ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਆਪਣੇ ਪਰੀਜ਼ਨਾਂ ਨਾਲ ਗੱਲਬਾਤ ਕਰਨ ਸਬੰਧੀ ਜੇਕਰ ਕਿਸੇ ਵਿਦਿਆਰਥੀ ਨੂੰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਜੰਮੂ ਕਸ਼ਮੀਰ ਵਿੱਚ ਸਥਿਤ ਉਨ੍ਹਾਂ ਦੇ ਪਰੀਜ਼ਨਾਂ ਕਮਇਊਨੀਕੇਸ਼ਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਉੱਥੇ ਦੇ ਲੋਕਲ ਪ੍ਰਸ਼ਾਸ਼ਨ ਨਾਲ ਤਾਲਮੇਲ ਕਰ ਕੇ ਹਰ ਤਰ੍ਹਾ ਦੀ ਸੰਭਵ ਸਹਾਇਤਾਂ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ, ਐਸ.ਐਸ.ਪੀ. ਸ਼੍ਰੀ ਸਵਪਨ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.