ਰੂਪਨਗਰ: ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਤੇ ਲੋਕ ਸ਼ਿਕਾਇਤਾਂ ਨਿਵਾਰਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੁਵਿਧਾ ਮੁਹੱਈਆ ਕਰਵਾਉਣ ਨੂੰ ਧਿਆਨ ਵਿੱਚ ਰੱਖਦਿਆਂ ਸੇਵਾ ਕੇਂਦਰਾਂ ਵਿੱਚ ਗ਼ੈਰ-ਸੰਗਠਿਤ ਘਰੇਲੂ ਵਰਕਰਾਂ ਦੀ ਰਜਿਸਟ੍ਰੇਸ਼ਨ ਸਿਰਫ਼ ਸ਼ਨੀਵਾਰ ਨੂੰ ਕਰਵਾਉਣ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ: ਮਹਾਰਾਸ਼ਟਰਾ ਦੇ ਸਾਂਗਲੀ 'ਚ ਕ੍ਰਿਸ਼ਨਾ ਨਦੀ 'ਚ ਮੂਧੀ ਹੋਈ ਕਿਸ਼ਤੀ, 9 ਦੀ ਮੌਤ
ਸੇਵਾ ਕੇਂਦਰਾਂ ਵਿੱਚ ਸੋਮਵਾਰ ਤੋਂ ਸ਼ੁੱਕਰਵਾਰ ਤੱਰ ਕਾਫ਼ੀ ਭੀੜ ਰਹਿੰਦੀ ਸੀ ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ ਤਾਂ ਕਿ ਲੋਕਾਂ ਨੂੰ ਬਾਕੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਪਰੇਸ਼ਾਨੀ ਪੇਸ਼ ਨਾ ਆਵੇ।
ਡਿਪਟੀ ਕਮਿਸਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਰਜਿਸਟ੍ਰੇਸ਼ਨ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਵਿੱਤੀ ਸਹਾਇਤਾ ਮਿਲਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੂਚੇਤ ਰਹਿਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਯੋਜਨਾ ਤਹਿਤ 2500 ਤੋਂ 5000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਆਦਿ ਬਾਰੇ ਮਿਲਣ ਬਾਰੇ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ।