ਰੂਪਨਗਰ : ਬੀਤੇ ਲੰਮੇਂ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਵਿੱਢਿਆ ਜਾ ਰਿਹਾ ਹੈ। ਇਸੇ ਤਹਿਤ ਮੋਹਾਲੀ ਦੇ ਵਿਚ ਸਿੰਘਾਂ ਵੱਲੋਂ ਕੌਮੀ ਇਨਸਾਫ ਮੋਰਚਾ ਵੀ ਲਾਇਆ ਗਿਆ ਹੈ ਤਾਂ ਉਧਰ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਕਿਰਤੀ ਕਿਸਾਨ ਮੋਰਚਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਇਹ ਮੰਗ ਪਤੱਰ ਪੰਜਾਬ ਦੇ ਵਿੱਚ 117 ਐਮ. ਐਲ. ਏ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੰਗ ਪੱਤਰ ਸੌਂਪੇ ਜਾਣ ਦਾ ਸੱਦਾ ਦਿੱਤਾ ਦਿੱਤਾ ਗਿਆ ਹੈ। ਦਰਅਸਲ ਬੰਦੀ ਸਿੰਘਾਂ ਦੀ ਰਿਹਾਈ ਲਈ ਕਿਰਤੀ ਕਿਸਾਨ ਮੋਰਚਾ ਖੋਲ੍ਹਿਆ ਗਿਆ ਹੈ।
ਮੋਹਾਲੀ ਚੰਡੀਗੜ੍ਹ ਵਿਖੇ ਮੋਰਚਾ ਚੱਲ ਰਿਹਾ ਹੈ ਮੋਰਚਾ: ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਜਿਥੇ ਪਿਛਲੇ ਲੰਬੇ ਸਮੇਂ ਤੋਂ ਮੋਹਾਲੀ ਚੰਡੀਗੜ੍ਹ ਵਿਖੇ ਮੋਰਚਾ ਚੱਲ ਰਿਹਾ ਹੈ। ਉਥੇ ਹੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਰਤੀ ਕਿਸਾਨ ਮੋਰਚਾ ਰੂਪਨਗਰ ਦੇ ਵੱਲੋਂ ਵਿਧਾਇਕ ਨੇ ਦਿਨੇਸ਼ ਚੱਢਾ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਇਕ ਮੰਗ ਪੱਤਰ ਸੌਂਪਿਆ ਗਿਆ ਹੈ। ਇਸ ਮੌਕੇ 'ਤੇ ਜਾਣਕਾਰੀ ਦਿੰਦਿਆਂ ਹੋਇਆਂ ਕਿਰਤੀ ਕਿਸਾਨ ਮੋਰਚਾ ਰੂਪਨਗਰ ਦੇ ਪ੍ਰਧਾਨ ਬੀਰ ਸਿੰਘ ਨੇ ਦੱਸਿਆ ਕਿ ਉਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਪੰਜਾਬ ਦੇ ਵਿੱਚ 117 ਐਮਐਲਏ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੇ ਮੰਗ ਪੱਤਰ ਸੌਂਪੇ ਜਾਣ ਦਾ ਸੱਦਾ ਦਿੱਤਾ ਗਿਆ ਸੀ। ਜਿਸ ਦੇ ਅਧੀਨ ਅੱਜ ਵਿਧਾਇਕ ਦਿਨੇਸ਼ ਚੱਢਾ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਧਾਇਕ ਦਿਨੇਸ਼ ਚੱਢਾ ਇਹ ਉਹ ਮੰਗ ਪੱਤਰ ਲੈਣ ਦੇ ਲਈ ਉਹਨਾਂ ਦੇ ਕੋਲ ਖੁਦ ਚੱਲ ਕੇ ਆਏ ਹਨ। ਉਨ੍ਹਾਂ ਕਿਹਾ ਹੈ ਕਿ ਵਿਧਾਇਕ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਇਹ ਮੰਗ ਜਾਇਜ਼ ਹੈ ਤੇ ਉਹ ਇਸ ਨੂੰ ਜ਼ਰੂਰ ਉਠਾਉਣਗੇ ।
ਇਹ ਵੀ ਪੜ੍ਹੋ : Kanwardeep Kaur appointed SSP in Chandigarh: ਪੰਜਾਬ ਕੈਡਰ ਦੀ ਕੰਵਰਦੀਪ ਕੌਰ ਨੂੰ ਲਾਇਆ ਚੰਡੀਗੜ੍ਹ ਦੀ ਐੱਸਐੱਸਪੀ
ਬੰਦੀ ਸਿੰਘਾਂ ਦੀ ਰਿਹਾਈ : ਇਸ ਮੌਕੇ ਤੇ ਵਿਧਾਇਕ ਚੱਢਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕਿਰਤੀ ਕਿਸਾਨ ਮੋਰਚਾ ਦੇ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ ਹਲਕੇ ਦੇ ਨੁਮਾਇੰਦੇ ਹੋਣ ਦੇ ਨਾਤੇ ਉਹ ਇਸ ਨੂੰ ਸਰਕਾਰ ਤੱਕ ਪਹੁੰਚਦਾ ਕਰਨਗੇ । ਦਿਨੇਸ਼ ਚੱਢਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਜੋ ਆਵਾਜ਼ ਚੁੱਕੀ ਜਾ ਰਹੀ ਹੈ ਉਸਦਾ ਬੁਰ ਪੈਣਾ ਚਾਹੀਦਾ ਹੈ। ਸਰਕਾਰ ਆਪਣੀ ਕਾਰਵਾਈ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਸਿਆਸੀ ਕੈਦੀ ਜੋ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਅਜੇ ਤੱਕ ਰਿਹਾਅ ਨਹੀਂ ਕੀਤੇ ਗਏ, ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਸਿੱਖ ਭਾਈਚਾਰੇ ਵੱਲੋਂ ਵਾਰ-ਵਾਰ ਚੁੱਕੀ ਜਾਂਦੀ ਰਹੀ ਹੈ। ਵੱਖ-ਵੱਖ ਅਪਰਾਧਾਂ ਵਿੱਚ ਸਜ਼ਾ ਕੱਟ ਰਹੇ ਇਨ੍ਹਾਂ ਸਿੱਖ ਕੈਦੀਆਂ ਨੂੰ ਹੀ ਬੰਦੀ ਸਿੰਘ ਵੀ ਕਿਹਾ ਜਾਂਦਾ ਹੈ।