ETV Bharat / state

ਗੁਰੂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਕਰਵਾਏ ਧਾਰਮਿਕ ਸਮਾਗਮ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਲਈ ਉਤਪੰਨ ਹੋਏ ਕਾਰਨਾਂ, ਜਿਨ੍ਹਾਂ 'ਚ ਖ਼ਾਸ ਤੌਰ 'ਤੇ ਉਸ ਸਮੇਂ ਦੀ ਹਕੂਮਤ ਦੇ ਜਬਰ ਅਤੇ ਜ਼ੁਲਮ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਗੁਰੂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਕਰਵਾਏ ਧਾਰਮਿਕ ਸਮਾਗਮ

author img

By

Published : Jun 14, 2021, 3:20 PM IST

ਸ੍ਰੀ ਅਨੰਦਪੁਰ ਸਾਹਿਬ: ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਅਕਾਲ ਬੁੰਗਾ ਸੀਸਗੰਜ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਰਸ ਨਾਲ ਜੋੜਿਆ ਗਿਆ।

ਗੁਰੂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਮੌਕੇ ਕਰਵਾਏ ਧਾਰਮਿਕ ਸਮਾਗਮ

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਲਈ ਉਤਪੰਨ ਹੋਏ ਕਾਰਨਾਂ, ਜਿਨ੍ਹਾਂ 'ਚ ਖ਼ਾਸ ਤੌਰ 'ਤੇ ਉਸ ਸਮੇਂ ਦੀ ਹਕੂਮਤ ਦੇ ਜਬਰ ਅਤੇ ਜ਼ੁਲਮ ਬਾਰੇ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਚਮ ਪਾਤਸ਼ਾਹ ਦੇ ਸ਼ਹੀਦੀ ਗੁਰਪੁਰਬ ਮੌਕੇ ਸੰਗਤਾਂ ਇਹ ਪ੍ਰਣ ਕਰਨ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਅਤੇ ਗੁਰਬਾਣੀ ਨਾਲ ਖੁਦ ਨੂੰ ਜੋੜ ਕੇ ਸੱਚੇ ਮਾਰਗ 'ਤੇ ਚੱਲਦਿਆਂ ਘਰੀਬ ਅਤੇ ਲੋੜਵੰਦਾਂ ਦੀ ਮੱਦਦ ਕੀਤੀ ਜਾਵੇ।

ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਦਿੱਲੀ ਦੇ ਤਖ਼ਤ ਬਾਰੇ ਬੋਲਦਿਆਂ ਕਿਹਾ ਕਿ ਹਮੇਸ਼ਾਂ ਹੀ ਦੁਨਿਆਵੀ ਤਖ਼ਤ ਹੱਕ ਅਤੇ ਸੱਚ ਦੇ ਵਿਰੋਧ ਵਿੱਚ ਰਹੇ ਹਨ। ਉਨ੍ਹਾਂ ਮੌਜੂਦਾ ਸਮੇਂ ਦੇ ਹਾਕਮਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਧਰਨੇ ਤੇ ਬੈਠੇ ਹਨ, ਪਰ ਮੌਜੂਦਾ ਸਰਕਾਰ ਉਨ੍ਹਾਂ ਦੀਆਂ ਗੱਲਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਇੱਥੋਂ ਤੱਕ ਕਿ ਬਹੁਤ ਸਾਰੇ ਕਿਸਾਨ ਇਸ ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਵੀ ਗੁਆ ਚੁੱਕੇ ਹਨ।

ਇਹ ਵੀ ਪੜ੍ਹੋ:ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੇ ਸਿੱਖ ਪੰਥ 'ਚ ਜੋਸ਼ ਪੈਦਾ ਕੀਤਾ-ਗਿਆਨੀ ਹਰਪ੍ਰੀਤ ਸਿੰਘ

ETV Bharat Logo

Copyright © 2025 Ushodaya Enterprises Pvt. Ltd., All Rights Reserved.