ਸ੍ਰੀ ਅਨੰਦਪੁਰ ਸਾਹਿਬ: ਬੇਅਦਬੀ ਅਤੇ ਗੋਲੀਕਾਂਡ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਐੱਸਆਈਟੀ ਮੁੜ ਤੋਂ ਬਣਾਈ ਗਈ ਹੈ। ਜਿਸ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ ਤਲਬ ਕੀਤਾ ਗਿਆ ਸੀ। ਇਸ ਨੂੰ ਲੈਕੇ ਭਾਜਪਾ ਆਗੂ ਮਦਨ ਮੋਹਨ ਮਿੱਤਲ ਵਲੋਂ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਗਏ ਹਨ।
ਇਸ ਸਬੰਧੀ ਮਦਨ ਮੋਹਨ ਮਿੱਤਲ ਦਾ ਕਹਿਣਾ ਕਿ ਬੇਅਦਬੀ ਮਾਮਿਲੇ 'ਚ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸਿਆਸਤ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦੀ ਬਣਾਈ ਐੱਸ.ਆਈ.ਟੀ ਵਲੋਂ ਬਾਦਲ ਪਰਿਵਾਰ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਤਹਿਤ ਕੁੰਵਰ ਵਿਜੇ ਪ੍ਰਤਾਪ ਵਲੋਂ ਰਿਪੋਰਟ ਵੀ ਬਣਾਈ ਗਈ ਸੀ। ਉਨ੍ਹਾਂ ਦਾ ਕਹਿਣਾ ਕਿ ਬੇਅਦਬੀਆਂ ਦੀ ਮਾਰ ਜਿਥੇ ਅਕਾਲੀ ਦਲ ਨੂੰ ਸਹਿਣੀ ਪਈ ਉਥੇ ਹੀ ਭਾਜਪਾ ਨੂੰ ਵੀ ਇਸ ਦਾ ਸਾਹਮਣਾ ਕਰਨਾ ਪਿਆ। ਮਿੱਤਲ ਦਾ ਕਹਿਣਾ ਕਿ ਪ੍ਰਕਾਸ਼ ਸਿੰਘ ਬਾਦਲ ਜਾਂ ਸੁਖਬੀਰ ਬਾਦਲ ਵਲੋਂ ਬੇਅਦਬੀ ਨਹੀਂ ਕਰਵਾਈ ਗਈ। ਉਨ੍ਹਾਂ ਦਾ ਕਹਿਣਾ ਕਿ ਵਿਰੋਧੀਆਂ ਵਲੋਂ ਸਿਆਸਤ ਦੇ ਚੱਲਦਿਆਂ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਸਰਕਾਰ ਦੇ ਕਲੇਸ਼ 'ਤੇ ਬੋਲਦਿਆਂ ਕਿਹਾ ਕਿ ਸਰਕਾਰ ਲੋਕਾਂ ਦੇ ਮਸਲੇ ਸੁਣਨ ਦੀ ਥਾਂ ਆਪਣੀ ਕੁਰਸੀ ਦੀ ਲੜਾਈ ਲੜ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਨਵਜੋਤ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਕੁਰਸੀ ਲਈ ਲੜ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਆਪਣੇ ਹਿੱਤਾਂ ਲਈ ਸਰਕਾਰ ਲੋਕਾਂ ਦੇ ਮਸਲਿਆਂ ਨੂੰ ਭੁੱਲਦੀ ਜਾ ਰਹੀ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਪੜ੍ਹੋ:ਬਰਨਾਲਾ ‘ਚ ਦਿਲ-ਦਹਿਲਾਅ ਦੇਣ ਵਾਲਾ ਸੜਕ ਹਾਦਸਾ, ਚਾਚੇ-ਭਤੀਜੇ ਦੀ ਮੌਤ