ਰੂਪਨਗਰ: ਜ਼ਿਲ੍ਹੇ ਦੇ ਵਿੱਚ ਆਏ ਹੜ੍ਹਾਂ ਤੋਂ ਬਾਅਦ ਪੰਜਾਬ ਦੇ ਦੋ ਕੈਬੀਨੇਟ ਮੰਤਰੀਆਂ ਨੇ ਰੂਪਨਗਰ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਇੱਕ ਕਮਰਾ ਬੰਦ ਵਿਸ਼ੇਸ਼ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਆਏ ਹੜ੍ਹਾਂ ਦੇ ਪ੍ਰਬੰਧਾਂ ਨੂੰ ਲੈ ਕੇ ਚਰਚਾ ਕੀਤੀ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹੜ੍ਹਾਂ ਲਈ ਜ਼ਿੰਮੇਵਾਰ ਅਧਿਕਾਰੀਆਂ ਦੇ ਖਿਲਾਫ਼ ਜਾਂਚ ਕਰ ਕਾਰਵਾਈ ਕੀਤੀ ਜਾਵੇਗੀ।
ਚੰਨੀ ਨੇ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਕਿਹਾ ਕਿ ਉਹ ਆਪਣੇ ਜ਼ਿਲ੍ਹੇ ਦੇ ਹੈੱਡਕੁਆਰਟਰ ਵਿੱਚ ਰਹਿਣ ਦੀ ਬਜਾਏ ਜਿਹੜੇ ਪਿੰਡਾਂ ਵਿੱਚ ਹੜ੍ਹ ਆਏ ਹਨ ਉੱਥੇ ਜਾ ਕੇ ਰਹਿਣ। ਚੰਨੀ ਨੇ ਕਿਹਾ ਹੜ੍ਹਾਂ ਵਾਲੇ ਇਲਾਕਿਆਂ ਵਿੱਚ ਜੇ ਕੋਈ ਬਿਮਾਰੀ ਫੈਲਦੀ ਹੈ ਜਾਂ ਮੁੜ ਤੋਂ ਕੋਈ ਬੰਨ੍ਹ ਟੁੱਟਦਾ ਹੈ ਤਾਂ ਸਰਕਾਰ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਇਹ ਵੀ ਪੜ੍ਹੋ : 'ਸੁਬਰਾਮਨੀਅਮ ਹਿੱਲ ਗਏ ਹਨ, ਇਲਾਜ਼ ਦੀ ਹੈ ਲੋੜ'
ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਉੱਚ ਅਤੇ ਰਾਜਨੀਤਿਕ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਚਰਨਜੀਤ ਸਿੰਘ ਚੰਨੀ ਨੇ ਕਿਹਾ ਲੋਕਾਂ ਨੂੰ ਰਾਹਤ ਦੇਣ ਤੋਂ ਬਾਅਦ ਹੜ੍ਹਾਂ ਦੇ ਹਰ ਮਾਮਲੇ ਦੀ ਜਾਂਚ ਕੀਤੀ ਜਾਵੇਗੀ।