ਰੋਪੜ : ਜ਼ਿਲੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਅਤੇ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਮਹਿਜ਼ ਨਾ ਮਾਤਰ ਨਜ਼ਰ ਆ ਰਹੀ ਹੈ। ਨੂਰਪੁਰ ਬੇਦੀ ਅਤੇ ਚਮਕੌਰ ਸਾਹਿਬ ਦੇ ਇਲਾਕਿਆਂ ਵਿੱਚ ਤਾਂ ਗ਼ੈਰ-ਕਾਨੂੰਨੀ ਮਾਈਨਿੰਗ ਹੋਣ ਦੀਆਂ ਸਭ ਤੋਂ ਵੱਧ ਹੋਣ ਦੀਆਂ ਸੁਰਖ਼ੀਆਂ ਬਣ ਰਹੀਆਂ ਹਨ। ਉਕਤ ਇਲਾਕਿਆਂ ਦੇ ਸਥਾਨਕ ਲੋਕ ਮੀਡੀਆ ਸਾਹਮਣੇ ਇਸ ਬਾਰੇ ਕੁੱਝ ਵੀ ਬੋਲਣ ਤੋਂ ਗੁਰੇਜ਼ ਕਰ ਰਹੇ ਹਨ ।
ਈਟੀਵੀ ਭਾਰਤ ਦੀ ਰੋਪੜ ਟੀਮ ਨੇ ਇਸ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾਕਟਰ ਸੁਮਿਤ ਨਾਲ ਖ਼ਾਸ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਵਿਭਾਗ ਨੂੰ ਇਸ ਸਬੰਧੀ ਜੋ ਵੀ ਸ਼ਿਕਾਇਤਾਂ ਮਿਲ ਰਹੀਆਂ ਹਨ, ਉਨ੍ਹਾਂ ਦੀ ਤੁਰੰਤ ਜਾਂਚ ਕਰ ਕੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਸਿੱਧੂ ਲਾਪਤਾ, ਕੈਪਟਨ ਨੇ ਸਾਂਭਿਆ ਮੋਰਚਾ
ਡੀਸੀ ਨੇ ਭਰੋਸਾ ਦਵਾਇਆ ਕਿ ਹੁਣ ਰੋਪੜ ਜ਼ਿਲੇ ਵਿੱਚ ਕਿਸੇ ਵੀ ਕਿਸਮ ਦੀ ਮਾਈਨਿੰਗ 'ਤੇ ਪੂਰੀ ਤਰ੍ਹਾਂ ਰੋਕ ਲਾ ਦਿਤੀ ਗਈ ਹੈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਜੇ ਮਾਈਨਿੰਗ ਸਬੰਧੀ ਕੋਈ ਵੀ ਸੂਚਨਾ ਜਾਂ ਸ਼ਿਕਾਇਤ ਹੋਵੇ ਤਾਂ ਉਸ ਬਾਰੇ ਤੁਰੰਤ ਵਿਭਾਗ ਨੂੰ ਸੰਪਰਕ ਕਰ ਜਾਣਕਾਰੀ ਦਿੱਤੀ ਜਾਵੇ।