ਰੂਪਨਗਰ : ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵੱਲੋਂ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਚ ਆਫ਼ ਮੈਨਜਮੈਂਟ ਟੈਕਨੋਲਜੀ ਵਿਖੇ ਇੱਕ ਰੋਜ਼ਾ ਸਿਹਤ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਡਾਕਟਰ ਐੱਚ.ਐੱਨ. ਸ਼ਰਮਾ ਦੀ ਅਗਵਾਈ 'ਚ ਸਿਹਤ ਵਿਭਾਗ ਦੀ ਟੀਮ ਪਹੁੰਚੀ। ਮਹਿਰ ਡਾਕਟਰਾਂ ਵੱਲੋਂ ਵਿਦਿਆਰਥੀਆਂ ਨੂੰ ਸਵਾਈਨ ਫਲੂ, ਡੇਂਗੂ ਬੁਖ਼ਾਰ ਅਤੇ ਠੰਡ ਦੇ ਮੌਸਮ 'ਚ ਹੋਣ ਵਾਲੀਆਂ ਹੋਰਨਾਂ ਬਾਰੇ ਜਾਗਰੂਕ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਚੰਗੀ ਸਿਹਤ ਵੱਲ ਧਿਆਨ ਦੇਣ ਲਈ ਜਾਗਰੂਕ ਕੀਤਾ ਗਿਆ।

ਮਾਹਿਰ ਡਾਕਟਰਾਂ ਵੱਲੋਂ ਵਿਦਿਆਰਥੀਆਂ ਨੂੰ ਰੋਜ਼ਮਰਾ ਕਸਰਤ ਕਰਨ ਤੇ ਹੋਰਨਾਂ ਘਰੇਲੂ ਨੁਸਖੇ ਦੱਸੇ ਗਏ ਜਿਸ ਨਾਲ ਕਈ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹ ਸਵਾਈਨ ਫਲੂ, ਡੇਂਗੂ ਬੁਖ਼ਾਰ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਜੇਕਰ ਕੋਈ ਵਿਅਕਤੀ ਉਪਰੋਕਤ ਬਿਮਾਰੀਆਂ ਦਾ ਸ਼ਿਕਾਰ ਹੁੰਦਾ ਹੈ ਤਾਂ ਉਹ ਸਿਵਲ ਹਸਪਤਾਲ ਜਾ ਕੇ ਮੁਫ਼ਤ ਟੈਸਟ ਕਰਵਾ ਸਕਦਾ ਹੈ। ਸਰਕਾਰ ਵੱਲੋਂ ਪੀੜਤ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ।