ਰੂਪਨਗਰ: ਪੰਜਾਬ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਉਸ ਦੇ ਇੱਕ ਸਾਥੀ ਨੂੰ ਰੂਪਨਗਰ ਦੀ ਅਦਾਲਤ ਨੇ ਇੱਕ ਮਾਮਲੇ ਦੇ ਵਿੱਚ ਪੰਜ ਸਾਲ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਮੁਤਾਬਕ ਸਾਲ 2015 'ਚ ਨੂਰਪੁਰ ਬੇਦੀ ਇਲਾਕੇ ਵਿੱਚ ਦਿਲਪ੍ਰੀਤ ਸਿੰਘ ਬਾਬਾ ਤੇ ਉਸ ਦੇ ਸਾਥੀਆਂ ਵੱਲੋਂ ਬਚਿੱਤਰ ਸਿੰਘ 'ਤੇ ਫਾਇਰਿੰਗ ਕੀਤੀ ਗਈ ਸੀ ਜਿਸ ਤੋਂ ਬਾਅਦ ਇਨ੍ਹਾਂ 'ਤੇ ਮਾਮਲਾ ਦਰਜ ਹੋਇਆ ਸੀ।
ਜਾਣਕਾਰੀ ਦਿੰਦੇ ਹੋਏ ਐਡਵੋਕੇਟ ਗੌਰਵ ਕਪੂਰ ਨੇ ਦੱਸਿਆ ਕਿ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਮਾਨਯੋਗ ਅਦਾਲਤ ਵੱਲੋਂ ਦਿਲਪ੍ਰੀਤ ਸਿੰਘ ਬਾਬਾ ਅਤੇ ਉਸ ਦੇ ਇੱਕ ਸਾਥੀ ਜਸਪਾਲ ਸਿੰਘ ਜੱਸੀ ਨੂੰ ਪੰਜ-ਪੰਜ ਸਾਲ ਦੀ ਸਜ਼ਾ ਅਤੇ ਪੰਜ-ਪੰਜ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ।