ਰੂਪਨਗਰ: ਜ਼ਿਲ੍ਹੇ ਵਿੱਚ ਕੋਰੋਨਾ ਦੀ ਮਹਾਂਮਾਰੀ ਦੇ ਦੌਰਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਵੱਲੋਂ ਕਰਫਿਊ ਦੇ ਦੌਰਾਨ ਸਰਕਾਰ ਦਰਬਾਰ ਤੋਂ ਜਾਰੀ ਆਦੇਸ਼ਾਂ ਨੂੰ ਪੂਰੀ ਬਾਖੂਬੀ ਨਾਲ ਨਿਭਾਉਣ ਦਾ ਪੂਰਾ ਯਤਨ ਕੀਤਾ ਹੈ।
ਇਸ ਮਹਾਂਮਾਰੀ ਦੌਰਾਨ ਜਿੱਥੇ ਆਮ ਦਫਤਰ ਕਰਫਿਊ ਕਾਰਨ ਬੰਦ ਰਹੇ ਉੱਥੇ ਹੀ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਰੋਜ਼ਾਨਾ ਆਪਣੇ ਦਫ਼ਤਰ ਦੇ ਬਾਹਰ ਜਨਤਾ ਨੂੰ ਮਿਲ ਰਹੇ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਹੀ ਨਿਪਟਾਰਾ ਕਰਨ ਦਾ ਯਤਨ ਕਰ ਰਹੇ ਹਨ।
ਇਸ ਸਬੰਧੀ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਉਨ੍ਹਾਂ ਕੋਲ ਜ਼ਿਆਦਾਤਰ ਲੋਕ ਆਪਣੇ ਘਰਾਂ ਨੂੰ ਵਾਪਸ ਜਾਣ ਲਈ ਪਾਸ ਬਣਵਾਉਣ ਆ ਰਹੇ ਹਨ ਜੋ ਲੌਕਡਾਊਨ ਤੇ ਕਰਫ਼ਿਊ ਦੇ ਦੌਰਾਨ ਰੂਪਨਗਰ ਜ਼ਿਲ੍ਹੇ ਦੇ ਵਿੱਚ ਫੱਸ ਗਏ ਸਨ।
ਇਸ ਤੋਂ ਇਲਾਵਾ ਆਮ ਜਨਤਾ ਦੀਆਂ ਸ਼ਿਕਾਇਤਾਂ ਵੀ ਆਉਣੀਆਂ ਸ਼ੁਰੂ ਹੋ ਗਈਆਂ ਹਨ ਜਿਨ੍ਹਾਂ ਦਾ ਮੌਕੇ ਉੱਤੇ ਹੀ ਨਿਪਟਾਰਾ ਕਰਨ ਦਾ ਪੂਰਾ ਯਤਨ ਕੀਤਾ ਜਾ ਰਿਹਾ ਹੈ।