ETV Bharat / state

'ਨੰਗਲ ਦੇ ਕੰਟੇਨਮੈਂਟ ਜ਼ੋਨ 'ਤੇ ਡਰੋਨ ਕੈਮਰੇ ਨਾਲ ਰੱਖੀ ਜਾਵੇਗੀ ਨਜ਼ਰ'

ਰੂਪਨਗਰ ਦੀ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਨੰਗਲ ਸ਼ਹਿਰ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਸੋਨਾਲੀ ਗਿਰੀ
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ
author img

By

Published : Sep 8, 2020, 3:24 PM IST

ਰੂਪਨਗਰ: ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਮੰਗਲਵਾਰ ਨੂੰ ਨੰਗਲ ਸ਼ਹਿਰ ਦਾ ਦੌਰਾ ਕਰਕੇ ਉਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਨੰਗਲ ਵਿੱਚ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਤੁਰੰਤ ਢੁੱਕਵਾਂ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।

ਵੀਡੀਓ

ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਆਪਣਾ ਕਾਫ਼ਲਾ ਸ਼ਿਵਾਲਿਕ ਐਵਿਨਿਯੂ ਅਤੇ ਸੈਕਟਰ 2 ਵੱਲ ਮੋੜਿਆ ਜਿੱਥੇ ਉਨ੍ਹਾਂ ਨੇ ਕੰਟੇਨਮੈਂਟ ਜ਼ੋਨ ਬਣੇ ਖੇਤਰਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨ ਅਤੇ ਪੁਲਿਸ ਵਿਭਾਗ ਦੇ ਉਥੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਟੇਨਮੈਂਟ ਜ਼ੋਨ ਵਿੱਚ ਲੋਕਾਂ ਦੇ ਆਉਣ-ਜਾਣ 'ਤੇ ਮੁਕੰਮਲ ਪਾਬੰਦੀ ਲਾਉਣ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ 'ਤੇ ਡਰੋਨ ਕੈਮਰਿਆਂ ਨਾਲ ਨਜ਼ਰ ਰੱਖੀ ਜਾਵੇ ਤੇ ਹਦਾਇਤਾ ਦੀ ਉਲੰਘਣਾ ਕਰਨ ਵਾਲਿਆਂ ਨੂੰ ਜ਼ੁਰਮਾਨਾ ਕੀਤਾ ਜਾਵੇ। ਲੋੜ ਪੈਣ 'ਤੇ ਉਨ੍ਹਾਂ ਵਿਰੁਧ ਮੁਕੱਦਮੇ ਦਰਜ ਕੀਤੇ ਜਾਣ ਕਿਉਂਕਿ ਆਮ ਲੋਕਾਂ ਦੀ ਸੁਰੱਖਿਆ ਕਰਨਾ ਪ੍ਰਸਾਸ਼ਨ ਦਾ ਫ਼ਰਜ ਹੈ। ਉਨ੍ਹਾਂ ਕਿਹਾ ਕਿ ਕੇਵਲ ਬਹੁਤ ਜ਼ਰੂਰੀ ਡਿਊਟੀ ਜਿਵੇਂ ਕਿ ਸਿਹਤ ਅਤੇ ਪਾਵਰਕਾਮ ਆਦਿ ਲਈ ਜਾਣ ਵਾਲੇ ਵਿਅਕਤੀਆਂ ਨੂੰ ਹੀ ਕੰਟੇਨਮੈਂਟ ਜ਼ੋਨ ਵਿਚੋਂ ਬਾਹਰ ਜਾਣ ਦੀ ਪ੍ਰਵਾਨਗੀ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਇਸ ਉਪਰੰਤ ਨੰਗਲ ਵਿੱਚ ਨਿਰਮਾਣ ਅਧੀਨ ਫਲਾਈ ਓਵਰ ਦਾ ਜਾਇਜ਼ਾ ਲਿਆ ਤੇ ਮੌਜੂਦ ਅਧਿਕਾਰੀਆਂ ਨੂੰ ਫਲਾਈ ਓਵਰ ਦੇ ਕੰਮ ਵਿੱਚ ਆ ਰਹੇ ਅੜਿੱਕੇ ਤੁਰੰਤ ਦੂਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਇਸ ਫਲਾਈ ਓਵਰ ਦਾ ਕੰਮ ਜੂਨ 2021 ਤੱਕ ਮੁਕੰਮਲ ਕੀਤਾ ਜਾਵੇਗਾ। ਡੀਸੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਤੋਂ ਜਲਦੀ ਪ੍ਰਵਾਨਗੀ ਲੈ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁਸ਼ਟ ਆਸ਼ਰਮ ਵੀ ਨਵੀਂ ਇਮਾਰਤ ਵਿੱਚ ਸ਼ਿਫ਼ਟ ਕੀਤਾ ਜਾਵੇਗਾ। ਉਸ ਸਮੇਂ ਤੱਕ ਕੁਸ਼ਟ ਆਸ਼ਰਮ ਵਿੱਚ ਰਹਿ ਰਹੇ ਲੋਕਾਂ ਨੂੰ ਇਕ ਸਕੂਲ ਵਿੱਚ ਸ਼ਿਫ਼ਟ ਕੀਤਾ ਜਾ ਰਿਹਾ ਹੈ ਜਿਥੇ ਉਨ੍ਹਾਂ ਲੋਕਾਂ ਨੂੰ ਸਾਰੀਆਂ ਸਹੁਲਤਾ ਉਪਲੱਬਧ ਕਰਵਾਈਆਂ ਜਾਣਗੀਆਂ।

ਸੋਨਾਲੀ ਗਿਰੀ ਨੇ ਨੰਗਲ ਵਿੱਚ ਅਵਾਰਾ ਤੇ ਬੇਸਹਾਰਾ ਜਾਨਵਰਾਂ ਦੀ ਭਰਮਾਰ ਬਾਰੇ ਕਿਹਾ ਕਿ ਇਸਦੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਸੁਖੇਮਾਜਰਾ ਅਤੇ ਹੋਰਨਾਂ ਗਊਸ਼ਾਲਾ ਨਾਲ ਸੰਪਰਕ ਕੀਤਾ ਜਾਵੇਗਾ ਅਤੇ ਬਾਹਰੋ ਇਥੇ ਬੇਸਹਾਰਾ ਪਸ਼ੂਆਂ ਨੂੰ ਛੱਡ ਕੇ ਜਾਣ ਵਾਲਿਆਂ ਉੱਤੇ ਚੌਕਸੀ ਰੱਖੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੰਗਲ ਦੇ ਆਲੇ ਦੁਆਲੇ ਦੀਆਂ ਸੜਕਾਂ ਦੀ ਮੁਰੰਮਤ ਇਕ ਹਫ਼ਤੇ ਵਿੱਚ ਕਰਵਾ ਕੇ ਇਨ੍ਹਾਂ ਨੂੰ ਮੋਟਰੇਬਲ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.