ਰੂਪਨਗਰ : ਪੂਰੇ ਪੰਜਾਬ ਭਰ ਵਿੱਚ ਹੜ੍ਹ ਦਾ ਕਹਿਰ ਜਾਰੀ ਹੈ। ਕਈ ਇਲਾਕਿਆਂ ਵਿੱਚ ਹੜ੍ਹ ਵਗਰੀ ਸਥਿਤੀ ਬਣੀ ਹੋਈ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ, ਰੂਪ ਨਗਰ ਵਿੱਚ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਵਿੱਚ ਰੂਪ ਨਗਰ ਦੇ ਡਿਪਟੀ ਕਮਿਸ਼ਨਰ ਨੇ ਕੀਤੀ ਹੈ। ਰੂਪ ਨਗਰ ਦੇ ਡੀ.ਸੀ
ਡਾਕਟਰ ਸੁਮੀਤ ਕੁਮਾਰ ਜਾਰੰਗਲ ਨੇ ਇਹ ਹੁਕਮ ਪੰਜਾਬ ਵਿੱਚ ਭਾਰੀ ਮੀਂਹ ਕਾਰਣ ਸਕੂਲਾਂ, ਕਾਲਜਾਂ ਜਾਣ ਵਿੱਚ ਹੋ ਰਹੀ ਪ੍ਰੇਸ਼ਾਨੀ ਕਾਰਨ ਦਿੱਤੇ ਹਨ। ਕਿਉਂਕਿ ਪੰਜਾਬ ਵਿੱਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆ ਸੂਬਾ ਸਰਕਾਰ ਨੇ ਐੱਨ.ਡੀ.ਆਰ.ਐੱਫ਼ ਦੀ ਟੀਮ ਨੂੰ ਖ਼ਤਰੇ ਵਾਲਿਆਂ ਜਗ੍ਹਾਵਾਂ ਤੇ ਤੈਨਾਤ ਕਰ ਦਿੱਤਾ ਹੈ। ਇਸ ਲਈ ਬੱਚਿਆਂ ਦੀ ਸਿਹਤ ਅਤੇ ਆਮ ਜਨ-ਜੀਵਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਕਰਨੀ ਲਾਜ਼ਮੀ ਕਰ ਦਿੱਤੀ ਗਈ ਹੈ।