ਰੂਪਨਗਰ: ਪੰਜਾਬ ਸਰਕਾਰ ਵੱਲੋਂ ਕਰਫਿਊ ਦੇ ਦੌਰਾਨ ਪ੍ਰਵਾਸੀ ਮਜ਼ਦੂਰਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ 'ਚ ਰਹਿਣ ਵਾਲੇ ਪ੍ਰਵਾਸੀ ਮਜ਼ਦੂਰਾਂ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਰਹਿਣ ਲਈ ਸਰਕਾਰੀ ਕਾਲਜ 'ਚ ਥਾਂ ਤੇ ਖਾਣ-ਪੀਣ ਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਥੇ ਔਰਤਾਂ ਤੇ ਬੱਚਿਆਂ ਸਣੇ ਕਰੀਬ 65 ਪ੍ਰਵਾਸੀ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਰਹਿਣ ਤੇ ਖਾਣ-ਪੀਣ ਦੀ ਵਿਵਸਥਾ ਕੀਤੀ ਗਈ ਹੈ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਇਨ੍ਹਾਂ ਦੀ ਮੈਡੀਕਲ ਜਾਂਚ ਉੱਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਹੋਰ ਪੜ੍ਹੋ : ਚੰਡੀਗੜ੍ਹ: ਸੈਕਟਰ 20 ਦੇ ਲੋਕਾਂ ਨੇ ਲੋੜਵੰਦਾਂ ਲਈ ਲਾਇਆ ਚਾਹ ਦਾ ਲੰਗਰ
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਪ੍ਰਵਾਸੀ ਮਜ਼ਦੂਰਾਂ ਨੇ ਸੂਬਾ ਸਰਕਾਰ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਉਹ ਇਥੇ ਖੁਸ਼ ਹਨ, ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਰਹਿਣ ਲਈ ਥਾਂ,ਸਮੇਂ ਸਿਰ ਖਾਣਾ ਤੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਇਆਂ ਜਾ ਰਹੀਆਂ ਹਨ।