ਰੂਪਨਗਰ: ਜਿੱਥੇ ਪੂਰੀ ਦੁਨੀਆਂ ਵਿੱਚ ਕੋਰੋਨਾ ਦੀ ਮਹਾਂਮਾਰੀ ਦਾ ਆਤੰਕ ਫ਼ੈਲਿਆ ਹੋਇਆ ਹੈ, ਉੱਥੇ ਹੀ ਪੰਜਾਬ ਦਾ ਰੂਪਨਗਰ ਜ਼ਿਲ੍ਹਾ ਕੋਰੋਨਾ ਮੁਕਤ ਹੋ ਗਿਆ ਹੈ। ਜ਼ਿਲ੍ਹੇ ਵਿੱਚ ਕੁੱਲ 59 ਮਰੀਜ਼ ਕੋਰੋਨਾ ਪੌਜ਼ੀਟਿਵ ਸਨ, ਜੋ ਕਿ ਹੁਣ ਠੀਕ ਹੋ ਗਏ ਹਨ। ਇਹ ਜਾਣਕਾਰੀ ਰੂਪਨਗਰ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਟਵਿੱਟਰ ਰਾਹੀਂ ਦਿੱਤੀ ਗਈ ਹੈ।
ਹੋਰ ਪੜ੍ਹੋ: ਸਕੂਲਾਂ ਦੀ ਮਨਮਾਨੀ ਦੇ ਖਿਲਾਫ ਇਕੱਠੇ ਹੋਏ ਵਿਦਿਆਰਥੀਆਂ ਦੇ ਮਾਪੇ, ਚੇਅਰਪਰਸਨ ਨੇ ਨਕਾਰੇ ਦੋਸ਼
ਰੂਪਨਗਰ ਵਿੱਚ ਹੁਣ ਤੱਕ 1704 ਮਰੀਜ਼ਾਂ ਦੇ ਕੋਰੋਨਾ ਟੈਸਟ ਕੀਤੇ ਗਏ ਹਨ, ਇਨ੍ਹਾਂ ਵਿੱਚੋਂ 1566 ਦੀ ਰਿਪੋਰਟ ਕੋਰੋਨਾ ਨੈਗੇਟਿਵ ਆ ਚੁੱਕੀ ਹੈ ਤੇ 71 ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਘਰੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਕਰਨ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ।