ETV Bharat / state

550ਵਾਂ ਪ੍ਰਕਾਸ਼ ਪੁਰਬ: ਰੂਪਨਗਰ 'ਚ ਕਰਵਾਇਆ ਗਿਆ ਲਾਈਟ ਐਂਡ ਸਾਊਂਡ ਸ਼ੋਅ - ਨਹਿਰੂ ਸਟੇਡੀਅਮ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਰੂਪਨਗਰ ਦੇ ਨਹਿਰੂ ਸਟੇਡੀਅਮ 'ਚ ਕਰਵਾਇਆ ਗਿਆ। ਇਸ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ ’ਤੇ ਰੂਪਮਾਨ ਕੀਤਾ।

Light and Sound show
ਫ਼ੋਟੋ
author img

By

Published : Dec 1, 2019, 9:15 AM IST

ਰੂਪਨਗਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਰੂਪਨਗਰ ਦੇ ਨਹਿਰੂ ਸਟੇਡੀਅਮ 'ਚ ਕੀਤਾ ਗਿਆ। ਦੱਸ ਦੇਈਏ ਕਿ ਇਹ ਪ੍ਰੋਗਰਾਮ ਸ਼ਨੀਵਾਰ ਦੀ ਸ਼ਾਮ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ ’ਤੇ ਰੂਪਮਾਨ ਕੀਤਾ।

ਇਸ ਸ਼ੋਅ 'ਚ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਕਰਨ ਦੀਆਂ ਸਿੱਖਿਆਵਾਂ 'ਤੇ ਜਾਣੂ ਕਰਵਾਇਆ ਹੈ। ਇਸ ਉਪਰਾਲੇ ਰਾਹੀਂ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਹ ਸ਼ੋਅ ਬਹੁਤ ਹੀ ਬਾਰੀਕਬੀਨੀ ਨਾਲ ਡਿਜਾਇਨ ਕੀਤਾ ਗਿਆ ਹੈ ।

ਵੀਡੀਓ

ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਲਈ ਰੂਪਮਾਨ ਕੀਤਾ ਗਿਆ ਹੈ। ਗੁਰੂ ਸਾਹਿਬ ਵੱਲੋਂ ਸਮਾਜ ਦੀ ਇਕਜੁੱਟਤਾ ਦਾ ਸਿਧਾਂਤ, ਦਖਾਇਆ ਗਿਆ ਹੈ।

ਇਹ ਵੀ ਪੜ੍ਹੋ: ਕੰਟਰੈਕਟਰ ਮੁਲਾਜ਼ਮਾਂ ਨੂੰ 3 ਮਹੀਨਿਆਂ ਦੀ ਤਨਖਾਹ ਨਾ ਮਿਲਣ 'ਤੇ ਕੀਤਾ ਰੋਸ ਪ੍ਰਦਰਸ਼ਨ

ਇਸ ਮੌਕੇ 'ਤੇ ਸੰਗਤਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸਾਨੂੰ ਆਦਰਸ਼ ਜੀਵਨ ਜਾਂਚ ਦੀ ਸੋਝੀ ਤੇ ਗੁਰੂ ਜੀ ਦੇ ਜੀਵਨ ਦੀ ਹਰ ਘਟਨਾ ਤੋਂ ਸਾਨੂੰ ਸਿੱਖਿਆ ਮਿਲਦੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਾਡੀਆਂ ਨਵੀਂਆਂ ਪੀੜੀਆਂ ਨੂੰ ਗੁਰੂ ਜੀ ਦੇ ਜੀਵਨ ਫਲਸਫ਼ੇ, ਉਨ੍ਹਾਂ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਦੇਣ ਲਈ ਇਹ ਸ਼ੋਅ ਤਿਆਰ ਕੀਤਾ ਹੈ ਜਿਸ ਦਾ ਅਸੀਂ ਸੂਬਾ ਸਰਕਾਰ ਨੂੰ ਧੰਨਵਾਦ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਇਹ ਬੁਹਤ ਹੀ ਸ਼ਲਾਘਾਯੋਗ ਉਪਰਾਲਾ ਹੈ।

ਜ਼ਿਕਰਯੋਗ ਹੈ ਕਿ ਸ਼ੋਅ ਦੇ ਪਹਿਲੇ ਦਿਨ ਹੀ ਸੰਗਤਾਂ ਨੇ ਉਤਸ਼ਾਹ 'ਚ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।

Intro:ਲਾਈਟ ਐਂਡ ਸਾਊਂਡ ਸ਼ੋਅ ਵਿਚ ਸੰਗਤਾਂ ਨੇ ਮਾਣਿਆ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਨੂੰBody:ਰੂਪਨਗਰ, 30 ਨਵੰਬਰ - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਪੰਜਾਬ ਸਰਕਾਰ ਵੱਲੋਂ ਇੱਥੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਵਿੱਚ ਸ਼ਨੀਵਾਰ ਦੀ ਸ਼ਾਮ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖ਼ੀਆਂ ਨੂੰ ਸਟੇਜ ’ਤੇ ਰੂਪਮਾਨ ਹੁੰਦਾ ਵੇਖਿਆ। ਆਵਾਜ਼ ਤੇ ਰੌਸ਼ਨੀਆਂ ’ਤੇ ਅਧਾਰਤ ਇਸ ਪ੍ਰੋਗਰਾਮ ਦੇ ਅੱਜ ਦੇ ਸ਼ੋਅ ਵਿਚ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਦੇ ਪ੍ਰੇਰਕ ਪ੍ਰਸੰਗ ਵੇਖੇ।
ਇਸ ਦੌਰਾਨ ਸੰਗਤਾਂ ਨੇ ਆਪਣੇ ਵਿਚਾਰ ਪ੍ਰਗਟ ਕਰਦਿਆ ਕਿਹਾ ਕਿ ਗੁਰੂ ਜੀ ਦੇ ਸਮੁੱਚੇ ਜੀਵਨ ਤੋਂ ਸਾਨੂੰ ਆਦਰਸ਼ ਜੀਵਨ ਜਾਚ ਦੀ ਸੋਝੀ ਮਿਲਦੀ ਹੈ। ਉਨਾਂ ਨੇ ਕਿਹਾ ਕਿ ਗੁਰੂ ਜੀ ਦੇ ਜੀਵਨ ਦੀ ਹਰੇਕ ਘਟਨਾ ਤੋਂ ਸਾਨੂੰ ਸਿੱਖਿਆ ਮਿਲਦੀ ਹੈ। ਸੂਬਾ ਸਰਕਾਰ ਵੱਲੋਂ ਸਾਡੀਆਂ ਨਵੀਂਆਂ ਪੀੜੀਆਂ ਨੂੰ ਗੁਰੂ ਜੀ ਦੇ ਜੀਵਨ ਫਲਸਫ਼ੇ, ਉਨਾਂ ਦੀਆਂ ਸਿੱਖਿਆਵਾਂ ਦੀ ਜਾਣਕਾਰੀ ਦੇਣ ਲਈ ਇਹ ਸ਼ੋਅ ਤਿਆਰ ਕਰਵਾਇਆ ਗਿਆ ਹੈ ਜੋ ਕਿ ਸਮੁੱਚੀ ਸੰਗਤ ਨੂੰ ਰੂਹਾਨੀਅਤ ਦੇ ਰੰਗ ਵਿੱਚ ਰੰਗ ਰਹੀ ਹੈ।
ਇਸ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਧਾਰਮਿਕ ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਉਪਰਾਲੇ ਰਾਹੀਂ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਦਾ ਸਰਬ ਸਾਂਝੀਵਾਲਤਾ ਦਾ ਸੁਨੇਹਾ ਵੀ ਫੈਲਾਇਆ ਜਾ ਰਿਹਾ ਹੈ। ਇਹ ਸ਼ੋਅ ਬਹੁਤ ਹੀ ਬਾਰੀਕਬੀਨੀ ਨਾਲ ਡਿਜਾਇਨ ਕੀਤਾ ਗਿਆ ਹੈ । ਇਹ ਪ੍ਰੋਗਰਾਮ ਗੁਰੂ ਸਾਹਿਬ ਦੇ ਪਾਣੀ, ਹਵਾ ਅਤੇ ਧਰਤੀ ਨੂੰ ਬਚਾਉਣ ਦੇ ਸਿਧਾਂਤ ਨੂੰ ਵੀ ਰੂਪਮਾਨ ਕਰ ਰਿਹਾ ਹੈ। ਗੁਰੂ ਸਾਹਿਬ ਵਲੋਂ ਸਮਾਜ ਦੀ ਇਕਜੁੱਟਤਾ ਦਾ ਦਿਖਾਇਆ ਸਿਧਾਂਤ ਸਮਾਜਿਕ ਬੁਰਾਈਆਂ ਖਿਲਾਫ਼ ਹਮੇਸ਼ਾਂ ਮਨੁੱਖਤਾ ਦਾ ਰਾਹ ਦਸੇਰਾ ਬਣਿਆ ਰਹੇਗਾ।
ਅੱਜ ਸ਼ਾਮ 6-15 ਵਜੇ ਸ਼ੁਰੂ ਹੋਏ ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤਾਂ ਨੂੰ ਅਧਿਆਤਮਕਤਾ ਦੇ ਰੰਗ ਵਿਚ ਰੰਗ ਦਿੱਤਾ। ਸ਼ੋਅ ਦੇ ਪਹਿਲੇ ਦਿਨ ਹੀ ਸੰਗਤ ਦੇ ਉਤਸ਼ਾਹ ਨੇ ਅਤਿ ਆਧੁਨਿਕ ਤਕਨੀਕਾਂ ਤੇ ਲੇਜ਼ਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ, ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ ਦੇ ਸੁਨੇਹੇ ਨੂੰ ਰੂਪਮਾਨ ਹੁੰਦਿਆਂ ਦੇਖਿਆ।
Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.