ਰੋਪੜ: ਨਗਰ ਸੁਧਾਰ ਟਰੱਸਟ ਦੇ ਬਣੇ ਨਵੇਂ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਪੰਜਾਬ ਵਿਧਾਨ ਸਪੀਕਰ ਰਾਣਾ ਕੰਵਰਪਾਲ ਸਿੰਘ ਵੀ ਮੌਜੂਦ ਰਹੇ।
ਇਸ ਦੌਰਾਨ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ੁਕਰ ਗੁਜ਼ਾਰ ਹਨ ਜਿੰਨਾਂ ਨੇ ਇਕ ਨੌਜਵਾਨ ਕਾਂਗਰਸੀ ਵਰਕਰ ਨੂੰ ਨਗਰ ਸੁਧਾਰ ਟਰੱਸਟ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਹੈ।
ਉਨ੍ਹਾਂ ਉਮੀਦ ਜਤਾਈ ਕਿ ਉਹ ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਵਿਕਾਸ ਨੰ ਤਰਜੀਹ ਦੇਣਗੇ ਅਤੇ ਸੌਂਪੀ ਗਈ ਜਿਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਸੁਖਵਿੰਦਰ ਸਿੰਘ ਵਿਸਕੀ ਇਕ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧ ਰਖਦੇ ਹਨ ਜਿਸ ਕਰਕੇ ਹੀ ਇੰਨਾਂ ਨੂੰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀ ਜਿਮੇਵਾਰੀ ਸੌਂਪੀ ਗਈ ਹੈ। ਇੰਨਾਂ ਦੇ ਦਾਦਾ ਸਵਰਗਵਾਸੀ ਗੁਰਬਚਨ ਸਿੰਘ ਦੋ ਵਾਰ ਕਾਂਗਰਸ ਪਾਰਟੀ ਦੀ ਟਿਕਟ ਤੇ ਵਿਧਾਇਕ ਬਣੇ।
ੳਨਾਂ ਕਿਹਾ ਕਿ ਵਿਸਕੀ ਇਕ ਜੁਝਾਰੂ ,ਅਣਥੱਕ ਅਤੇ ਇਮਾਨਦਾਰ ਕਾਂਗਰਸੀ ਆਗੂ ਹਨ। ਉਨਾਂ ਵਿਸਕੀ ਨੂੰ ਨਗਰ ਸੁਧਾਰ ਟਰਸਟ ਦਾ ਚੇਅਰਮੈਨ ਬਣਨ 'ਤੇ ਵਧਾਈ ਦਿੱਤੀ।
ਅਮਰਜੀਤ ਸਿੰਘ ਸੰਦੋਆ ਵਿਧਾਇਕ ਰੂਪਨਗਰ ਨੇ ਵੀ ਵਿਸਕੀ ਨੂੰ ਚੇਅਰਮੈਨ ਦਾ ਅਹੁਦਾ ਸੰਭਾਲਣ 'ਤੇ ਵਧਾਈ ਅਤੇ ਸ਼ੁੱਭ ਕਾਮਨਾਵਾਂ ਦਿਤੀਆਂ।
ਇਹ ਵੀ ਪੜੋ: ਜਲ੍ਹਿਆਂਵਾਲਾ ਬਾਗ ਕਤਲੇਆਮ ਲਈ ਸ਼ਰਮਸਾਰ ਹਾਂ: ਆਰਚਬਿਸ਼ਪ ਵੈਲਬੀ
ਇਸ ਮੌਕੇ ਆਯੋਜਿਤ ਸਮਾਗਮ ਵਿਖੇ ਪਹੁੰਚਣ 'ਤੇ ਵਰਕਰਾਂ ਦਾ ਧੰਨਵਾਦ ਕਰਦੇ ਹੋਏ ਨਵ ਨਿਯੁਕਤ ਚੇਅਰਮੈਨ ਸੁਖਵਿੰਦਰ ਸਿੰਘ ਵਿਸਕੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਉਨਾਂ ਨੂੰ ਜਿਮੇਵਾਰੀ ਸੌਂਪੀ ਹੈ, ਉਹ ਉਸ 'ਤੇ ਖਰਾ ਉਤਰਨਗੇ ਅਤੇ ਸ਼ਹਿਰ ਦਾ ਵਿਕਾਸ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਰਹਿਣ ਦੇਣਗੇ।