ਰੂਪਨਗਰ: ਪੁਲਿਸ ਨੇ ਤਿੰਨ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਸ਼ਹਿਰ ਦੀ ਇੱਕ ਦੁਕਾਨ 'ਚ ਮਹਿਲਾ ਗ੍ਰਾਹਕ ਦਾ ਪਰਸ ਬੜੇ ਹੀ ਸ਼ਾਤਿਰ ਢੰਗ ਨਾਲ ਚੋਰੀ ਕਰਕੇ ਫਰਾਰ ਹੋ ਗਈਆਂ ਸਨ।
ਇਨ੍ਹਾਂ ਤਿੰਨਾਂ ਸ਼ਾਤਿਰ ਔਰਤਾਂ ਵੱਲੋਂ ਬੜੇ ਹੀ ਚਲਾਕੀ ਦੇ ਨਾਲ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਇਹ ਘਟਨਾ ਉਕਤ ਦੁਕਾਨ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ 'ਚ ਕੈਦ ਹੋ ਗਈ ਹੈ। ਸੀਸੀਟੀਵੀ ਫੁੱਟੇਜ 'ਚ ਇਹ ਸਾਫ਼ ਤੌਰ 'ਤੇ ਵੇਖਿਆ ਜਾ ਸਕਦਾ ਹੈ ਕਿ ਇਨ੍ਹਾਂ ਮੁਲਜ਼ਮ ਔਰਤਾਂ ਨੇ ਵਾਰਦਾਤ ਨੂੰ ਬੇਹਦ ਚਲਾਕੀ ਨਾਲ ਅੰਜਾਮ ਦਿੱਤਾ। ਇਨ੍ਹਾਂ ਔਰਤਾਂ ਵੱਲੋਂ ਪੀੜਤ ਮਹਿਲਾ ਦੇ ਪਰਸ ਤੋਂ ਨਗਦ ਰੁਪਏ, ਜ਼ਰੂਰੀ ਕਾਗਜ਼ਾਤ ਚੋਰੀ ਕੀਤੇ ਗਏ ਸਨ।
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਰੂਪਨਗਰ ਦੇ ਏਐੱਸਪੀ ਰਵੀ ਕੁਮਾਰ ਨੇ ਦੱਸਿਆ ਕਿ ਪੀੜਤ ਮਹਿਲਾ ਵੱਲੋਂ ਪਰਸ ਚੋਰੀ ਦੀ ਸ਼ਿਕਾਇਤ ਸਿੱਟੀ ਪੁਲਿਸ ਨੂੰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਮੁਲਜ਼ਮ ਔਰਤਾਂ ਵਿਰੁੱਧ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਸੀ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਇਨ੍ਹਾਂ ਵਿਰੁੱਧ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ