ਰੂਪਨਗਰ : ਸਰਕਾਰੀ ਕਾਲਜਾਂ ਵਿੱਚ ਗੈਸਟ ਫੈਕਲਟੀ ਲੈਕਚਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਦੇ ਬਾਰੇ ਵਿਦਿਆਰਥੀਆਂ ਨੇ ਚਿੰਤਾ ਪ੍ਰਗਟ ਕੀਤੀ ਹੈ। ਸਰਕਾਰੀ ਕਾਲਜ ਰੋਪੜ ਦੇ ਵਿਦਿਆਰਥੀਆਂ ਨੇ ਇਸ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾਇਆ ਹੈ।
ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਕਾਲਜ ਦੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੇ ਅਧਿਆਪਕ ਮੁਕੰਮਲ ਹੜਤਾਲ 'ਤੇ ਚਲੇ ਗਏ ਹਨ। ਜਿਸ ਕਾਰਨ ਉਨ੍ਹਾਂ ਦੀ ਕਲਾਸਾਂ ਨਹੀਂ ਲੱਗ ਰਹੀਆਂ ਅਤੇ ਪੜ੍ਹਾਈ ਬਿਕੁਲ ਠੱਪ ਹੈ।
ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਦੀ ਪੜ੍ਹਾਈ ਦਾ ਬਹੁਤ ਨੁਕਸਾਨ ਹੋ ਰਿਹਾ ਹੈ। ਕਿਉਂਕਿ ਉਨ੍ਹਾਂ ਦਾ ਸਿਲੇਬਸ ਹਾਲੇ ਤੱਕ ਮੁਕੰਮਲ ਨਹੀਂ ਹੋਇਆ ਅਤੇ ਉਨ੍ਹਾਂ ਦੀਆਂ ਪ੍ਰਿਖਿਆਵਾਂ ਸਿਰ 'ਤੇ ਹਨ।
ਅਧਿਆਪਕਾਂ ਦੀ ਇਸ ਹੜਤਾਲ ਬਾਰੇ ਉਨ੍ਹਾਂ ਕਿਹਾ ਇਸ ਲਈ ਪੰਜਾਬ ਸਰਕਾਰ ਜਿੰਮੇਵਾਰ ਹੈ ਕਿਉਂਕਿ ਇਹ ਅਧਿਆਪਕ ਪੀ.ਐੱਚਡੀ ਵਰਗੀਆਂ ਡਿਗਰੀਆਂ ਲੈਕੇ ਵੀ ਧਰਨੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਕਰਨੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ:ਹੁਣ ਗੈਸਟ ਫੈਕਲਟੀ ਅਣਮਿੱਥੇ ਸਮੇਂ ਲਈ ਹੜਤਾਲ 'ਤੇ
ਵਿਦਿਆਰਥੀਆਂ ਨੇ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਹੀ ਨਤੀਜਾ ਹੈ ਕਿ ਅਧਿਆਪਕ ਵਰਗ ਹੜਤਾਲਾਂ ਕਰ ਰਿਹਾ ਹੈ। ਜੇਕਰ ਸਰਕਾਰ ਸਰਕਾਰੀ ਸਿੱਖਿਆ ਵੱਲ ਸਹੀ ਤਰੀਕੇ ਨਾਲ ਧਿਆਨ ਦੇਵੇ ਤਾਂ ਇਸ ਤਰ੍ਹਾਂ ਦੀ ਨੌਬਤ ਨਾ ਆਵੇ।