ਰੂਪਨਗਰ: ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਆਰਡੀਨੈਂਸ ਪਾਸ ਕਰ ਦਿੱਤੇ ਗਏ ਹਨ ਜਿਸ ਦਾ ਸਾਰੇ ਪਾਸੇ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਤਹਿਤ ਹੀ ਕਿਸਾਨਾਂ ਦੇ ਹੱਕ ਵਿੱਚ ਹੁਣ ਰੋਪੜ ਵਪਾਰ ਮੰਡਲ ਵੀ ਆ ਗਿਆ ਹੈ। ਰੋਪੜ ਵਪਾਰ ਮੰਡਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਕਿਸਾਨ ਹਨ ਤਾਂ ਹੀ ਸਾਡਾ ਵਪਾਰ ਹੈ।
ਇਸ ਕਰਕੇ ਉਹ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਹੱਕ ਵਿੱਚ 25 ਤਰੀਕ ਨੂੰ ਰੋਪੜ ਪੂਰੀ ਤਰ੍ਹਾਂ ਬੰਦ ਰੱਖਣਗੇ। ਇਸ ਸਬੰਧੀ ਦੁਕਾਨਦਾਰ ਅਨਿਲ ਕੁਮਾਰ ਨੇ ਕਿਹਾ ਕਿ ਉਹ ਵੀ ਕਿਸਾਨਾਂ ਦੇ ਹੱਕ 'ਚ ਹਨ ਤੇ ਉਹ 25 ਤਰੀਕ ਨੂੰ ਕਿਸਾਨਾਂ ਦੇ ਹੱਕ ਦੇ ਵਿੱਚ ਦੁਕਾਨਾਂ ਬੰਦ ਰੱਖਣਗੇ।