ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਅਲਵਰ ਰਾਜਸਥਾਨ ਤੋਂ ਆਈ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਉਨ੍ਹਾਂ ਵੱਲੋਂ ਅੰਮ੍ਰਿਤ ਪਾਨ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 250 ਦੇ ਕਰੀਬ ਪ੍ਰਰਾਣੀਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਪਾਨ ਕੀਤਾ। ਜਿਨ੍ਹਾਂ ’ਚ ਅਲਵਰ ਤੋਂ ਆਏ 84 ਸ਼ਰਧਾਲੂਆਂ ਨੇ ਅੰਮ੍ਰਿਤ ਪਾਨ ਕੀਤਾ।
ਦੱਸ ਦਈਏ ਕਿ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਲਵਰ ਰਾਜਸਥਾਨ ਤੋਂ ਆਈ ਸੰਗਤ ਨੇ ਭਾਈ ਰਣਧੀਰ ਸਿੰਘ ਰਾਜਸਥਾਨ ਵਾਲਿਆਂ ਦੀ ਪ੍ਰੇਰਨਾ ਸਦਕਾ ਖ਼ਾਲਸਾ ਦੇ ਪ੍ਰਗਟ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਅੰਮ੍ਰਿਤ ਪਾਨ ਕੀਤਾ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਜਿੱਥੇ ਅਲਵਰ ਰਾਜਸਥਾਨ ਤੋਂ ਆਈ ਸੰਗਤ ਦਾ ਸਵਾਗਤ ਕੀਤਾ, ਉਥੇ ਹੀ ਖੁਸ਼ੀ ਪ੍ਰਗਟ ਕੀਤੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਆ ਕੇ ਸੰਗਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਰਹੀ ਹੈ। ਉਨ੍ਹਾਂ ਹੋਰ ਵੀ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਆਓ ਆਪਾਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਬਾਣੀ ਅਤੇ ਬਾਣੇ ਦੇ ਧਾਰਨੀ ਬਣੀਏ ਅਤੇ ਆਪਣੇ ਗੁਰੂ ਦੇ ਸੱਚੇ ਸਿੱਖ ਬਣੀਏ। ਅਲਵਰ ਰਾਜਸਥਾਨ ਤੋਂ ਆਈ ਸੰਗਤ ਨੇ ਭਾਈ ਰਣਧੀਰ ਸਿੰਘ ਰਾਜਸਥਾਨ ਵਾਲਿਆਂ ਦੀ ਪ੍ਰੇਰਨਾ ਸਦਕਾ ਅੰਮ੍ਰਿਤ ਪਾਨ ਕੀਤਾ।
ਇਹ ਵੀ ਪੜੋ: ਲੁਧਿਆਣਾ ਦੇ ਰੇਲਵੇ ਸਟੇਸ਼ਨ ’ਤੇ ਹੰਗਾਮਾ, ਮਜ਼ਦੂਰ ਯੂਨੀਅਨ ਦੇ ਮੈਂਬਰਾਂ ਨੇ ਰੋਕੀ ਰੇਲ