ਅਨੰਦਪੁਰ ਸਾਹਿਬ: ਇਸ ਵਾਰ ਵਿਸ਼ਵ ਪ੍ਰਸਿੱਧ ਤਿਉਹਾਰ ਹੋਲਾ ਮੁਹੱਲਾ 24 ਤੋਂ 29 ਮਾਰਚ ਤਕ ਮਨਾਇਆ ਜਾ ਰਿਹੈ। ਕੀਰਤਪੁਰ ਸਾਹਿਬ 24, 25 ਅਤੇ 26 ਮਾਰਚ ਨੂੰ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 27, 28 ਅਤੇ 29 ਮਾਰਚ ਨੂੰ ਮਨਾਇਆ ਜਾ ਰਿਹਾ।
ਪ੍ਰਬੰਧਾਂ ਨੂੰ ਲੈ ਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਲੰਗਰ ਅਤੇ ਸੰਗਤ ਦੇ ਰਹਿਣ ਦਾ ਪ੍ਰਬੰਧ ਮੁਕੰਮਲ ਹੋ ਚੁੱਕਾ ਹੈ। ਹੌਲ਼ਾ ਮੁਹੱਲਾ ਤੇ ਆਉਣ ਵਾਲੀ ਸੰਗਤ ਦਾ ਅਕਸੀਡੈਂਟਲ ਬੀਮਾ ਵੀ ਕੀਤਾ ਗਿਆ ਹੈ ਜੋ ਕਿ ਇੱਕ ਲੱਖ ਰੁਪਏ ਹੈ। ਸ੍ਰੀ ਅਨੰਦਪੁਰ ਸਾਹਿਬ ਹੋਲਾ ਮੁਹੱਲਾ ਮਨਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਪਾਬੰਦੀ ਨਹੀਂ ਹੋਵੇਗੀ, ਪਰੰਤੂ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਮਾਸਕ ਅਤੇ ਸੈਨੀਟੇਜ਼ਰ ਦੀ ਵਰਤੋਂ ਕਰੋ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗੇਟ 'ਤੇ ਸੈਨੇਟਾਈਜ਼ਰ ਗੇਟ ਵੀ ਲਗਾਇਆ ਜਾ ਰਿਹਾ ਹੈ। ਜਦੋਂ ਕਿ ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਸੰਸਥਾਵਾਂ ਲੰਗਰ ਲਗਾ ਰਹੀਆਂ ਹਨ ਉਨ੍ਹਾਂ ਨੂੰ ਪਲਾਸਟਿਕ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਕਿਉਂਕਿ ਗੁਰੂ ਘਰ ਸ਼ਰਧਾ ਨਾਲ ਆਉਂਦੇ ਹਨ।
ਉਨ੍ਹਾਂ ਅਪੀਲ ਕੀਤੀ ਹੈ ਕਿ ਸੰਗਤ ਵੱਧ ਤੋਂ ਵੱਧ ਗਿਣਤੀ ਵਿਚ ਹੋਲਾ ਮੁਹੱਲਾ ਮਨਾਉਣ ਲਈ ਪਹੁੰਚੇ, ਪਰ ਸੰਗਤ ਲੱਖਾਂ ਦੀ ਗਿਣਤੀ ਵਿਚ ਇਥੇ ਪਹੁੰਚਦੀ ਹੈ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਬਹੁਤ ਮੁਸ਼ਕਲ ਹੋਏਗਾ, ਪਰ ਫਿਰ ਵੀ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਸਿਹਤ ਦਾ ਖੁਦ ਖਿਆਲ ਰੱਖਣ ਅਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ ਦੀ ਪਾਲਣਾ ਕਰਨ।