ETV Bharat / state

ਭਾਰਤੀ ਸੱਭਿਅਤਾ ਦਾ ਪ੍ਰਤੀਕ ਖੇਤਰੀ ਸਰਸ ਮੇਲਾ

author img

By

Published : Sep 26, 2019, 7:32 PM IST

ਰੂਪਨਗਰ ’ਚ ਭਾਰਤੀ ਸੱਭਿਅਤਾ ਦੇ ਪ੍ਰਤੀਕ ਖੇਤਰੀ ਸਰਸ ਮੇਲੇ ਦੀ ਸ਼ੁਰੂਆਤ ਹੋ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ, ਵਧੀਕ ਡਿਪਟੀ ਕਮਿਸ਼ਨਰ ਦੀਪ ਸ਼ੀਖਾ ਸ਼ਰਮਾ ਤੇ ਏ.ਡੀ.ਸੀ.ਡੀ. ਅਰਮਦੀਪ ਸਿੰਘ ਗੁਜਰਾਲ ਵੀ ਵਿਸੇਸ਼ ਤੌਰ ’ਤੇ ਮੌਜੂਦ ਸਨ।

ਫ਼ੋਟੋ

ਰੂਪਨਗਰ: ਸ਼ਹਿਰ ਦੇ ਨਹਿਰੂ ਸਟੇਡੀਅਮ ਦੇ ਸਾਹਮਣੇ ਸਥਿਤ ਗਰਾਊਂਡ ਵਿਖੇ ਭਾਰਤੀ ਸੱਭਿਅਤਾ ਦਾ ਪ੍ਰਤੀਕ ਖੇਤਰੀ ਸਰਸ ਮੇਲੇ ਦੀ ਸ਼ੁਰੂਆਤ ਹੋ ਗਈ ਹੈ। ਇਸ ਮੇਲੇ ਦੀ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਵਿੱਤ ਕਮਿਸ਼ਨਰ ਸੀਮਾ ਜੈਨ ਵਲੋਂ ਸ਼ਮਾ ਰੌਸ਼ਨ ਕਰਕੇ ਕੀਤੀ ਗਈ।

ਇਹ ਵੀ ਪੜ੍ਹੋ: ਰੂਪਨਗਰ ਵਿੱਚ ਸ਼ੁਰੂ ਹੋਇਆ ਸਰਸ ਮੇਲਾ

ਇਸ ਮੌਕੇ ਵਿੱਤ ਕਮਿਸ਼ਨਰ ਸੀਮਾ ਜੈਨ ਨੇ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਏ ਦਸਤਕਾਰਾਂ ਦੇ ਕਰੀਬ 300 ਸਟਾਲਾਂ ਦਾ ਦੌਰਾ ਕੀਤਾ ਤੇ ਹੱਥ ਨਾਲ ਦਸਤਕਾਰੀ ਕਰਨ ਵਾਲੇ ਇਨ੍ਹਾ ਮਿਹਨਤਕਸ਼ ਵਿਅਕਤੀਆਂ ਦੀ ਹੌਂਸਲਾ ਹਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੇਤਰੀ ਸਰਸ ਮੇਲਾ ਬੁਣਕਾਰੀ ਤੇ ਸ਼ਿਲਪਕਾਰੀ ਵਰਗੀਆਂ ਲੁਪਤ ਹੋ ਰਹੀਆਂ ਕਲਾਵਾਂ ਨੂੰ ਉਜਾਗਰ ਕਰ ਰਿਹਾ ਹੈ। ਇਸ ਲਈ ਵੱਧ ਤੋਂ ਵੱਧ ਵਿਅਕਤੀਆਂ ਨੂੰ ਮੇਲੇ ਵਿੱਚ ਸ਼ਿਰਕਤ ਕਰਕੇ ਇਨਾਂ ਮਿਹਨਤਕਸ਼ ਸ਼ਿਲਪਕਾਰਾਂ ਦਾ ਹੌਂਸਲਾ ਵਧਾਉਣਾ ਚਾਹੀਦਾ ਹੈ।

ਇਸ ਖੇਤਰੀ ਸਰਸ ਮੇਲੇ ਵਿੱਚ 22 ਸੂਬਿਆਂ ਦੇ ਕਲਾਕਾਰ ਤੇ ਕਾਰੀਗਰ ਪਹੰਚੇ ਹਨ। ਇਸ ਦੇ ਨਾਲ ਹੀ ਜਿੱਥੇ ਕਾਰੀਗਰਾਂ ਵੱਲੋਂ ਆਪਣੇ ਹੱਥ ਨਾਲ ਬਣਾਈਆਂ ਵਸਤਾਂ ਦੀ ਵਿਕਰੀ ਕੀਤੀ ਜਾ ਰਹੀ ਹੈ, ਉੱਥੇ ਵੱਖ-ਵੱਖ ਰਾਜਾਂ ਦੀ ਸੰਸਕ੍ਰਿਤੀ ਦਾ ਪ੍ਰਤੀਕ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ ਮੇਲੇ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਬੱਚਿਆਂ ਸਮੇਤ ਸ਼ਿਰਕਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਵੱਖ-ਵੱਖ ਰਾਜਾਂ ਦੀ ਬੋਲੀ, ਸੰਸਕ੍ਰਿਤੀ, ਖਾਣ-ਪੀਣ ਅਤੇ ਕਲਾਕ੍ਰਿਤੀਆਂ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ।

ਇਸ ਦੌਰਾਨ ਰਾਜਸਥਾਨੀ ਕਲਾਕਾਰਾਂ ਵੱਲੋਂ ਪੇਸ਼ ਕੀਤੇ ਜਾ ਰਹੇ ਰਾਜਸਥਾਨੀ ਲੋਕ ਨਾਚ ਦਾ ਮੇਲੇ ਵਿੱਚ ਆਏ ਲੋਕਾਂ ਨੇ ਖੂਬ ਆਨੰਦ ਮਾਣਿਆ। ਬੀਨ ਵਾਦਕਾਂ ਤੇ ਨਚਾਰਾਂ ਪੇਸ਼ ਕੀਤੀ ਕਲਾਕਾਰੀ ਵੀ ਖਿੱਚ ਦਾ ਕੇਂਦਰ ਬਣੀ।ਇਸ ਤੋਂ ਬਾਅਦ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਵੀ ਦਰਸ਼ਕਾਂ ਦਾ ਮਨੋਰੰਜਨ ਕਰਨਗੇ।

Intro:

-ਭਾਰਤੀ ਸਭਿਅੱਤਾ ਦਾ ਪ੍ਰਤੀਕ ਖੇਤਰੀ ਸਰਸ ਮੇਲਾ ਰੂਪਨਗਰ ’ਚ ਸ਼ੁਰੂ

ਸੀਮਾ ਜੈਨ ਵਿੱਤ ਕਮਿਸ਼ਨਰ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸ਼ਮਾ ਰੋਸ਼ਨ ਕਰਕੇ ਸਰਸ ਮੇਲੇ ਦੀ ਕੀਤੀ ਸ਼ੁਰੂਆਤBody:
: ਭਾਰਤੀ ਸਭਿਅੱਤਾ ਦਾ ਪ੍ਰਤੀਕ ਖੇਤਰੀ ਸਰਸ ਮੇਲਾ ਰੂਪਨਗਰ ਦੇ ਨਹਿਰੂ ਸਟੇਡੀਅਮ ਦੇ ਸਾਹਮਣੇ ਸਥਿਤ ਗਰਾਊਂਡ ਵਿਖੇ ਸ਼ੁਰੂ ਹੋ ਗਿਆ ਹੈ ਅਤੇ ਇਸ ਮੇਲੇ ਦੀ ਸ਼ੁਰੂਆਤ ਸੀਮਾ ਜੈਨ ਵਿੱਤ ਕਮਿਸ਼ਨਰ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸਰਸ ਮੇਲੇ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਦੀਪ ਸ਼ੀਖਾ ਸ਼ਰਮਾ ਅਤੇ ਏ.ਡੀ.ਸੀ.ਡੀ. ਸ੍ਰੀ ਅਰਮਦੀਪ ਸਿੰਘ ਗੁਜਰਾਲ ਵੀ ਵਿਸੇਸ਼ ਤੌਰ ’ਤੇ ਮੌਜੂਦ ਸਨ।
ਮੁੱਖ ਮਹਿਮਾਨ ਨੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਆਏ ਦਸਤਕਾਰਾਂ ਦੇ ਕਰੀਬ 300 ਸਟਾਲਾਂ ਦਾ ਦੌਰਾ ਕਰਕੇ ਉਨਾਂ ਹੱਥ ਨਾਲ ਦਸਤਕਾਰੀ ਕਰਨ ਵਾਲੇ ਇਨਾਂ ਮਿਹਨਤਕਸ਼ ਵਿਅਕਤੀਆਂ ਦੀ ਹੌਂਸਲਾ ਹਫਜ਼ਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਖੇਤਰੀ ਸਰਸ ਮੇਲਾ ਬੁਣਕਾਰੀ ਅਤੇ ਸ਼ਿਲਪਕਾਰੀ ਵਰਗੀਆਂ ਲੁਪਤ ਹੋ ਰਹੀਆਂ ਕਲਾਵਾਂ ਨੂੰ ਉਜਾਗਰ ਕਰ ਰਿਹਾ ਹੈ, ਇਸ ਲਈ ਵੱਧ ਤੋਂ ਵੱਧ ਵਿਅਕਤੀਆਂ ਨੂੰ ਮੇਲੇ ਵਿੱਚ ਸ਼ਿਰਕਤ ਕਰਕੇ ਇਨਾਂ ਮਿਹਨਤਕਸ਼ ਸ਼ਿਲਪਕਾਰਾਂ ਦਾ ਹੌਂਸਲਾ ਵਧਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਿਲਪਕਾਰਾਂ ਅਤੇ ਬੁਣਕਾਰਾਂ ਦੇ ਵਿਕਾਸ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ 22 ਰਾਜਾਂ ਦੇ ਕਲਾਕਾਰ ਅਤੇ ਕਾਰੀਗਰ ਇਸ ਖੇਤਰੀ ਸਰਸ ਮੇਲੇ ਵਿੱਚ ਪਹੰੁਚੇ ਹਨ ਅਤੇ ਜਿਥੇ ਕਾਰੀਗਰਾਂ ਵਲੋਂ ਆਪਣੇ ਹੱਥ ਨਾਲ ਬਣਾਈਆਂ ਵਸਤਾਂ ਦੀ ਵਿਕਰੀ ਕੀਤੀ ਜਾ ਰਹੀ ਹੈ, ਉਥੇ ਵੱਖ-ਵੱਖ ਰਾਜਾਂ ਦੀ ਸੰਸਕ੍ਰਿਤੀ ਦਾ ਪ੍ਰਤੀਕ ਸਭਿਆਚਾਰ ਪ੍ਰੋਗਰਾਮ ਵੀ ਪੇਸ਼ ਕੀਤੇ ਜਾ ਰਹੇ ਹਨ। ਉਨਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕਾਂ ਨੂੰ ਬੱਚਿਆਂ ਸਮੇਤ ਇਸ ਮੇਲੇ ਵਿੱਚ ਸ਼ਿਰਕਤ ਕਰਨੀ ਚਾਹੀਦੀ ਹੈ, ਕਿਉਂਕਿ ਖੇਤਰੀ ਸਰਸ ਮੇਲੇ ਦੌਰਾਨ ਭਾਰਤੀ ਸਭਿਅੱਤਾ ਨੂੰ ਨੇੜਿਓਂ ਦੇਖਿਆ ਜਾ ਸਕਦਾ ਹੈ। ਉਨਾਂ ਕਿਹਾ ਕਿ ਵਿਦਿਆਰਥੀ ਵੱਖ-ਵੱਖ ਰਾਜਾਂ ਦੀ ਬੋਲੀ, ਸੰਸਕ੍ਰਿਤੀ, ਖਾਣ-ਪੀਣ ਅਤੇ ਕਲਾਕ੍ਰਿਤੀਆਂ ਬਾਰੇ ਜਾਣਕਾਰੀ ਹਾਸਲ ਕਰ ਸਕਦੇ ਹਨ। ਉਨਾਂ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਵਲੋਂ ਵੀ ਵਿਸ਼ੇਸ਼ ਤੌਰ ’ਤੇ ਸਟਾਲ ਲਗਾ ਕੇ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜੇ ਹੋਣ ਦਾ ਇਹ ਇਕ ਵਧੀਆ ਪਲੇਟ ਫਾਰਮ ਹੈ।
ਇਸ ਦੌਰਾਨ ਰਾਜਸਥਾਨੀ ਕਲਾਕਾਰਾਂ ਵੱਲੋਂ ਪੇਸ਼ ਕੀਤੇ ਜਾ ਰਹੇ ਰਾਜਸਥਾਨੀ ਲੋਕ ਨਾਚ ਦਾ ਮੇਲੇ ਵਿੱਚ ਆਏ ਲੋਕਾਂ ਨੇ ਖੂਬ ਆਨੰਦ ਮਾਣਿਆ। ਬੀਨ ਵਾਦਕਾਂ ਤੇ ਨਚਾਰਾਂ ਪੇਸ਼ ਕੀਤੀ ਕਲਾਕਾਰੀ ਵੀ ਖਿੱਚ ਦਾ ਕੇਂਦਰ ਬਣੀ।ਇਸ ਤੋਂ ਬਾਅਦ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਵੀ ਦਰਸ਼ਕਾਂ ਦਾ ਮਨੋਰੰਜ਼ਨ ਕਰਨਗੇ।
ਇਸ ਮੌਕੇ ਸਹਾਇਕ ਕਮਿਸ਼ਨਰ (ਸ਼) ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ. ਰੂਪਨਗਰ ਸ਼੍ਰੀਮਤੀ ਹਰਜੋਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.