ਰੂਪਨਗਰ: ਖੇਤਰੀ ਸਰਸ ਮੇਲੇ ਦੇ 6ਵੇਂ ਦਿਨ ਕਮਿਸ਼ਨਰ ਮੰਡਲ ਰਾਹੁਲ ਤਿਵਾੜੀ ਵੱਲੋਂ ਦੁਪਿਹਰ ਦੇ ਸਮੇਂ ਸ਼ਿਰਕਤ ਕੀਤੀ ਗਈ। ਸਭ ਤੋਂ ਪਹਿਲਾਂ ਉਨ੍ਹਾਂ ਨੇ ਸ਼ਿਲਪਕਾਰਾਂ ਦੇ ਲਗਾਏ ਸਟਾਲਾਂ ਦਾ ਦੌਰਾ ਕੀਤਾ। ਇਸ ਦੌਰਾਨ ਰਾਹੁਲ ਤਿਵਾੜੀ ਨੇ ਕਿਹਾ ਕਿ ਪੰਜਾਬ ਮੇਲਿਆਂ ਦੀ ਧਰਤੀ ਹੈ, ਖੇਤਰੀ ਸਰਸ ਮੇਲੇ ਮਨੋਰੰਜਨ ਦੇ ਨਾਲ-ਨਾਲ ਗਿਆਨ ਵਿੱਚ ਵੀ ਵਾਧਾ ਕਰਦੇ ਹਨ।
ਇਸ ਮੇਲੇ ਵਿੱਚ ਵੱਖ-ਵੱਖ ਰਾਜਾਂ ਦੇ ਸ਼ਿਲਪਕਾਰਾਂ ਤੇ ਦਸਤਕਾਰ ਸੈਲਫ਼ ਹੈਲਪ ਗਰੁੱਪ ਰਾਹੀਂ ਦੇਸ਼ ਦੇ ਵੱਖ-ਵੱਖ ਰਾਜਾਂ ਦੀ ਹੱਥ ਨਾਲ ਬਣੀਆਂ ਵਸਤੂਆਂ ਵੇਚਕੇ ਆਪਣਾ ਪਰਿਵਾਰ ਚਲਾ ਰਹੇ ਹਨ ਇਸ ਲਈ ਸਾਰਿਆਂ ਨੂੰ ਇਨ੍ਹਾਂ ਦੀ ਹੌਂਸਲਾ ਹਫਜ਼ਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤਰੀ ਸਰਸ ਮੇਲੇ ਵਿੱਚ ਬਹੁਤ ਕੁਝ ਸਿਖਣ ਨੂੰ ਮਿਲਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜੀ ਨੂੰ ਵਿਰਾਸਤ ਨਾਲ ਪਹਿਚਾਣ ਕਰਵਾਉਣਾ ਸਮੇਂ ਦੀ ਜ਼ਰੂਰਤ ਹੈ, ਤਾਂ ਕਿ ਮਹੱਤਵਪੂਰਨ ਵਿਰਾਸਤ ਨੂੰ ਸੰਭਾਲਿਆ ਜਾ ਸਕੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਰਦੀਪ ਸਿੰਘ ਗੁਜਰਾਲ ਨੇ ਦੱਸਿਆ ਕਿ ਮੇਲੇ ਨੂੰ ਅਕਰਸ਼ਿਤ ਬਨਾਉਣ ਦੇ ਲਈ ਜਿੱਥੇ ਵੱਖ ਵੱਖ ਕਲਾਕਾਰ ਅਪਾਣੇ ਕਲਾ ਦਾ ਪੇਸ਼ਕਾਰੀ ਕਰ ਰਹੇ ਹਨ। ਉੱਥੇ ਕਾਰੀਗਰ ਵੀ ਹੱਥਾਂ ਨਾਲ ਬਣਾਈਆਂ ਚੀਜ਼ਾਂ ਨਾਲ ਲੋਕਾਂ ਦਾ ਧਿਆਨ ਖਿੱਚ ਰਹੇ ਹਨ।
ਮਹਾਤਮਾ ਗਾਂਧੀ ਦੀ 150ਵੀਂ ਜਯੰਤੀ 'ਤੇ ਦੇਸ਼ ਦਾ ਨਮਨ
ਮੇਲੇ ਵਿੱਚ ਸਵੇਰ ਤੋਂ ਲੈ ਕੇ ਸ਼ਾਮ ਤੱਕ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੇ ਮੇਲੇ ਦਾ ਲੁਤਫ ਉਠਾਇਆ। ਸਰਸ ਮੇਲੇ ਵਿੱਚ ਵੱਖ ਵੱਖ ਰਾਜਾਂ ਦੇ ਲੋਕ ਨਾਚ ਚਲਦੇ ਰਹੇ ਜੋ ਕਿ ਨੋਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵੱਲੋਂ ਪੇਸ਼ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜ)ਦੀਪਸ਼ੀਖਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।