ETV Bharat / state

ਰੂਪਨਗਰ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 8 ਮਹੀਨਿਆਂ ਬਾਅਦ ਖੁੱਲ੍ਹੇ ਸਕੂਲ

ਰੂਪਨਗਰ ਜ਼ਿਲ੍ਹੇ ਦੇ 'ਚ ਅੱਠ ਮਹੀਨਿਆਂ ਬਾਅਦ ਆਖ਼ਰ ਸਕੂਲ ਖੁੱਲ੍ਹ ਹੀ ਗਏ ਪੰਜਾਬ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਸੂਬੇ ਦੇ ਅੰਦਰ ਨੌਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਾਸਤੇ ਸਕੂਲ ਖੋਲ੍ਹ ਦਿੱਤੇ ਗਏ ਹਨ।

ਤਸਵੀਰ
ਤਸਵੀਰ
author img

By

Published : Oct 19, 2020, 4:35 PM IST

ਰੂਪਨਗਰ: ਪੂਰੀ ਦੁਨੀਆ ਵਿੱਚ ਫੈਲੀ ਕੋਰੋਨਾ ਮਹਾਂਮਾਰੀ ਦੇ ਕਾਰਨ ਪੰਜਾਬ ਵਿੱਚ ਵਿੱਦਿਅਕ ਅਦਾਰੇ ਪਿਛਲੇ 8 ਮਹੀਨਿਆਂ ਤੋਂ ਬੰਦ ਸਨ। ਅਜਿਹੇ ਦੇ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਦੇ ਜ਼ਰੀਏ ਪੜ੍ਹਾਉਣ ਦਾ ਯਤਨ ਕੀਤਾ ਗਿਆ ਹੈ ਪਰ ਹੁਣ ਕੇਂਦਰ ਸਰਕਾਰ ਦੇ ਆਦੇਸ਼ਾਂ ਤੋਂ ਬਾਅਦ ਪੰਜਾਬ ਵਿੱਚ ਵੀ ਕੋਰੋਨਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਸੂਬਾ ਸਰਕਾਰ ਨੇ ਨੌਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲ੍ਹ ਦਿੱਤੇ ਹਨ।

ਰੂਪਨਗਰ ਵਿੱਚ ਈਟੀਵੀ ਭਾਰਤ ਦੀ ਟੀਮ ਨੇ ਸਥਾਨਕ ਨਿੱਜੀ ਸਕੂਲ ਦਾ ਦੌਰਾ ਕੀਤਾ ਅਤੇ ਦੇਖਿਆ ਕਿ ਸਕੂਲ ਪ੍ਰਬੰਧਕਾਂ ਵੱਲੋਂ ਸਿਹਤ ਮਹਿਕਮੇ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਸਾਰੇ ਪ੍ਰਬੰਧ ਮੁਕੰਮਲ ਕਰਨ ਤੋਂ ਬਾਅਦ ਸਕੂਲਾਂ ਨੂੰ ਖੋਲ੍ਹ ਦਿੱਤਾ ਗਿਆ ਹੈ।

ਕੋਰੋਨਾ ਮਹਾਂਮਾਰੀ ਦੇ ਚੱਲਦਿਆਂ 8 ਮਹੀਨਿਆਂ ਬਾਅਦ ਖੁੱਲ੍ਹੇ ਸਕੂਲ

ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਨੌਵੀਂ ਅਤੇ ਬਾਰ੍ਹਵੀਂ ਜਮਾਤ ਤੱਕ ਦੇ ਕੁਝ ਵਿਦਿਆਰਥੀਆਂ ਨੇ ਕਲਾਸਾਂ ਲਗਾਈਆਂ।

ਇਸ ਸਮੇਂ ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਮਾਸਕ ਪਾ ਕੇ ਜਮਾਤਾਂ ਵਿੱਚ ਦਾਖ਼ਲ ਹੋਏ ਅਤੇ ਉਥੇ ਹੀ ਬੈਠਣ ਵਾਲੇ ਕਮਰੇ ਵਿੱਚ ਸਮਾਜਿਕ ਦੂਰੀ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ।

ਸਕੂਲ ਦੀ ਪ੍ਰਿੰਸੀਪਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਸਬੰਧੀ ਸਰਕਾਰ ਤੇ ਸਿਹਤ ਵਿਭਾਗ ਦੇ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਖੋਲ੍ਹਿਆ ਗਿਆ ਹੈ ਤੇ ਬੱਚਿਆਂ ਦੇ ਮਾਪਿਆਂ ਤੋਂ ਵੀ ਇਜ਼ਾਜਤ ਲੈ ਕੇ ਹੀ ਬੱਚਿਆਂ ਨੂੰ ਸਕੂਲ ਆਉਣ ਲਈ ਕਿਹਾ ਗਿਆ ਹੈ।

ਉਧਰ ਦਸਵੀਂ ਕਲਾਸ ਵਿੱਚ ਪੜ੍ਹਨ ਵਾਲੇ ਵਿਦਿਆਰਥੀ ਨੇ ਦੱਸਿਆ ਕਿ ਉਸ ਨੂੰ 8 ਮਹੀਨਿਆਂ ਬਾਅਦ ਸਕੂਲ ਆ ਕੇ ਬਹੁਤ ਖ਼ੁਸ਼ੀ ਹੋ ਰਹੀ ਹੈ ਤੇ ਉਹ ਸਕੂਲ ਵੱਲੋਂ ਕੀਤੇ ਪ੍ਰਬੰਧਾਂ ਤੋਂ ਵੀ ਪੂਰੀ ਤਰ੍ਹਾਂ ਸੰਤੁਸ਼ਟ ਹੈ।

ਸਕੂਲ ਖੁੱਲ੍ਹਣ ਦੇ ਪਹਿਲੇ ਦਿਨ ਬੇਸ਼ੱਕ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਗਿਣਤੀ ਘੱਟ ਸੀ ਪਰ ਆਉਣ ਵਾਲੇ ਦਿਨਾਂ ਦੇ ਵਿੱਚ ਹੌਲੀ-ਹੌਲੀ ਜਿਸ ਤਰ੍ਹਾਂ ਹੀ ਵਿਦਿਆਰਥੀਆਂ ਦਾ ਅਤੇ ਮਾਪਿਆਂ ਦਾ ਭਰੋਸਾ ਵਧੇਗਾ ਤਾਂ ਉਹ ਆਪਣੇ ਬੱਚਿਆਂ ਨੂੰ ਸਕੂਲ ਜ਼ਰੂਰ ਭੇਜਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.