ਰੂਪਨਗਰ: ਸੈਸ਼ਨ ਜੱਜ ਹਰਪ੍ਰੀਤ ਕੌਰ ਜੀਵਨ ਤੇ ਸੀ.ਜੀ.ਐਮ-ਕਮ ਜ਼ਿਲ੍ਹਾ ਸੱਕਤਰ ਕਾਨੂੰਨੀ ਸੇਵਾਵਾਂ ਅਥਾਰਟੀ ਹਰਸਿਮਰਨਜੀਤ ਸਿੰਘ ਨੇ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ 'ਚ ਜੇ.ਐਮ.ਆਈ.ਸੀ ਵੀ ਸ਼ਾਮਲ ਸਨ।
ਦੌਰੇ ਦੌਰਾਨ ਹਰਪ੍ਰੀਤ ਕੌਰ ਤੇ ਹਰਸਿਮਰਨਜੀਤ ਸਿੰਘ ਨੇ ਕੈਦੀਆਂ ਨੂੰ ਮੱਹਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤੇ ਜੇਲ੍ਹ ਪ੍ਰੰਬਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸੈਸ਼ਨ ਜੱਜ ਨੇ ਪੂਰੀ ਜੇਲ੍ਹ ਦਾ ਮੁਆਇਨਾ ਕੀਤਾ। ਇਸ ਦੇ ਨਾਲ ਹੀ ਹਰਪ੍ਰੀਤ ਕੌਰ ਨੇ ਜੇਲ੍ਹ ਪ੍ਰਸ਼ਾਸ਼ਨ ਨੂੰ ਕਈ ਜ਼ਰੂਰੀ ਨਿਰਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ: ਫ਼ਗਵਾੜਾ ਰੇਲਵੇ ਸਟੇਸ਼ਨ ਦੇ ਬਾਹਰ ਮੁਹੱਲਾ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਹਰਪ੍ਰੀਤ ਕੌਰ ਤੇ ਹਰਸਿਮਰਨਜੀਤ ਸਿੰਘ ਨੇ ਜੇਲ੍ਹ ਦੀਆਂ ਬੈਰਕਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਨੇ ਕੈਦੀਆਂ ਦਾ ਹਾਲ-ਚਾਲ ਪੁੱਛਿਆ ਤੇ ਉਨ੍ਹਾਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਨੇ ਖਾਸ ਤੌਰ ਜੇਲ੍ਹ ਵਿੱਚ ਬਣੇ ਹਸਪਤਾਲ ਦਾ ਨਿਰੀਖਣ ਕੀਤਾ ਤੇ ਕੈਦਿਆਂ ਨੂੰ ਵਧੀਆਂ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ ਦੀਆਂ ਹਦਾਇਤਾਂ ਦਿੱਤੀਆਂ।