ਰੂਪਨਗਰ: ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ (Seva Singh Sekhwan) ਦੀਆਂ ਅਸਥੀਆਂ ਗੁਰਦਵਾਰਾ ਪਤਾਲਪੁਰੀ ਸਾਹਿਬ (Gurdwara Patalpuri Sahib) ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਦੌਰਾਨ ਉਨ੍ਹਾਂ ਦਾ ਸੰਪੂਰਨ ਪਰਿਵਾਰ ਮੌਜੂਦ ਸੀ। ਪਰਿਵਾਰ ਦੇ ਮੈਂਬਰਾਂ ਵੱਲੋਂ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾ ਆਖੀ ਗਈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਦੇ ਹੈੱਡ ਗ੍ਰੰਥੀ ਭਾਈ ਪਰਨਾਮ ਸਿੰਘ ਨੇ ਚੁਪਾਈ ਸਾਹਿਬ ਦਾ ਪਾਠ ਕਰਨ ਮਗਰੋਂ ਸੇਵਾ ਸਿੰਘ ਸੇਖਵਾਂ ਦੀ ਆਤਮਿਕ ਸ਼ਾਂਤੀ ਦੇ ਲਈ ਅੰਤਿਮ ਅਰਦਾਸ ਕੀਤੀ ਗਈ। ਜਿਸ ਤੋਂ ਬਾਅਦ ਨੇੜਲੇ ਸਤਲੁਜ ਦਰਿਆ ਉੱਤੇ ਬਣੇ ਅਸਤ ਘਾਟ ਵਿੱਚ ਉਨ੍ਹਾਂ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ ।
ਦੱਸ ਦੇਈਏ ਕਿ ਸੇਵਾ ਸਿੰਘ ਸੇਖਵਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਆਗੂ ਰਹਿ ਚੁੱਕੇ ਹਨ ਅਤੇ ਹੁਣ ਉਹ ਆਮ ਆਦਮੀ ਪਾਰਟੀ (Aam Aadmi Party) ਦੇ ਸੀਨੀਅਰ ਆਗੂ ਸਨ।
ਜਿਕਰਯੋਗ ਹੈ ਕਿ ਇਸ ਦੌਰਾਨ ਵੱਡੀ ਗਿਣਤੀ ਉਨ੍ਹਾਂ ਦੇ ਸਮਰਥਕ ਵੀ ਮੌਜੂਦ ਸਨ। ਅਸਥੀਆਂ ਜਲ ਪ੍ਰਵਾਹ ਕਰਨ ਮਗਰੋਂ ਗ੍ਰੰਥੀ ਭਾਈ ਹਰਨਾਮ ਸਿੰਘ ਨੇ ਕਿਹਾ ਕਿ ਸੇਵਾ ਸਿੰਘ ਸੇਖਵਾਂ ਦੇ ਜਾਣ ਨਾਲ ਜਿੱਥੇ ਪਰਵਾਰਕ ਮੈਂਬਰਾਂ ਨੂੰ ਵੱਡਾ ਧੱਕਾ ਲੱਗਿਆ ਹੈ ਉਥੇ ਨਾਲ ਹੀ ਪੰਥ ਨੂੰ ਅਤੇ ਪੂਰੇ ਪੰਜਾਬ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਦੌਰਾਨ ਉਨ੍ਹਾਂ ਦੇ ਸਪੁੱਤਰ ਨੇ ਵੀ ਉਨ੍ਹਾਂ ਦੇ ਚਲੇ ਜਾਣ ਤੇ ਦੁੱਖ ਪ੍ਰਗਟ ਕਰਦਿਆਂ ਹੋਇਆ ਕਿਹਾ ਕਿ ਉਨ੍ਹਾਂ ਦੇ ਸਵਰਗਵਾਸ ਹੋ ਜਾਣ ਮਗਰੋਂ ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਸੇਖਵਾਂ ਵਿਖੇ ਕੀਤਾ ਗਿਆ ਸੀ ਅਤੇ ਅੱਜ ਪਰਿਵਾਰਕ ਮੈਂਬਰਾਂ ਦੇ ਨਾਲ ਉਨ੍ਹਾਂ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਪਰਿਵਾਰਿਕ ਮੈਂਬਰਾਂ ਨੇ ਮਰੀਜ਼ ਦੀ ਮੌਤ ਦਾ ਪੁਲਿਸ ਮੁਲਾਜ਼ਮਾਂ 'ਤੇ ਲਾਇਆ ਇਲਜ਼ਾਮ