ਰੂਪਨਗਰ: ਸਾਬਕਾ ਸਿੱਖਿਆ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਸਿੰਘ ਚੀਮਾ ਵੱਲੋਂ SYL ਪਾਣੀ ਦੇ ਮੁੱਦੇ SYL water ਉੱਤੇੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ Daljit Singh Cheema attacks AAP government ਉੱਤੇ ਤਿੱਖਾ ਹਮਲਾ ਬੋਲਿਆ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ ਦਲਜੀਤ ਸਿੰਘ ਚੀਮਾ ਪ੍ਰੈਸ ਕਾਨਫਰੰਸ ਕਰਦਿਆ ਕਿਹਾ ਕਿ ਇਹ ਉਹ ਗੁਪਤਾ ਹਨ, ਜਿਨ੍ਹਾਂ ਨੇ 19 ਅਪ੍ਰੈਲ ਨੂੰ ਇਕ ਪ੍ਰੈਸ ਵਾਰਤਾ ਕਰਕੇ ਇਕ ਬਿਆਨ ਜਾਰੀ ਕੀਤਾ ਸੀ ਕਿ ਜਿਸ ਦਿਨ ਹਰਿਆਣਾ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਉਹ ਗਾਰੰਟੀ ਦੇਣਗੇ ਕਿ ਐਸਵਾਈਐਲ ਦਾ ਪਾਣੀ ਉਸ ਦਿਨ ਹਰਿਆਣੇ ਨੂੰ ਮਿਲੇਗਾ।
ਇਸ ਦੌਰਾਨ ਹੀ ਡਾ ਚੀਮਾ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਉਸ ਦਿਨ ਵੀ ਇਹ ਸਵਾਲ ਪੁੱਛਿਆ ਗਿਆ ਸੀ ਆਮ ਆਦਮੀ ਪਾਰਟੀ ਨੂੰ ਖ਼ਾਸ ਤੌਰ ਉੱਤੇ ਭਗਵੰਤ ਮਾਨ ਨੂੰ ਸੁਸ਼ੀਲ ਗੁਪਤਾ ਵੱਲੋਂ ਜੋ ਬਿਆਨ ਜਾਰੀ ਕੀਤਾ ਗਿਆ ਹੈ ਕਿ ਉਹ ਅਰਵਿੰਦ ਕੇਜਰੀਵਾਲ ਵੱਲੋਂ ਮਾਨਤਾ ਪ੍ਰਾਪਤ ਹੈ ਅਤੇ ਕੀ ਤੁਹਾਡੀ ਇਸ ਬਿਆਨ ਨਾਲ ਸਹਿਮਤੀ ਹੈ। ਪਰ ਉਸ ਸਮੇਂ ਭਗਵੰਤ ਮਾਨ ਵੱਲੋਂ ਕੋਈ ਜਵਾਬ ਨਹੀਂ ਆਇਆ। ਪਰ ਅੱਜ ਡਾ ਦਲਜੀਤ ਚੀਮਾ ਵੱਲੋਂ ਭਗਵੰਤ ਮਾਨ ਨੂੰ ਪੁੱਛਿਆ ਜਾ ਰਿਹਾ ਹੈ ਕੀ ਤੁਸੀਂ ਅਰਵਿੰਦ ਕੇਜਰੀਵਾਲ ਦੇ ਨਾਲ ਰਲ ਕੇ ਉਨ੍ਹਾਂ ਦੀ ਗਰੰਟੀ ਨੂੰ ਪੂਰਾ ਕਰਨ ਗਏ ਸੀ ਕਿ ਇਹ ਪੰਜਾਬ ਦੀ ਜਨਤਾ ਦੇ ਨਾਲ ਧੋਖਾ ਨਹੀਂ ਹੈ। ਭਗਵੰਤ ਮਾਨ ਨੂੰ ਇਸ ਬਾਬਤ ਸਪਸ਼ਟੀਕਰਨ ਦੇਣਾ ਚਾਹੀਦਾ ਹੈ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵੀਰਵਾਰ ਨੂੰ ਹਰਿਆਣਾ ਦੇ ਵਿੱਚ ਰੋਡ ਸ਼ੋਅ ਕਰ ਰਹੇ ਸਨ ਅਤੇ ਇਸ ਰੋਡ ਸ਼ੋਅ ਵਿੱਚ ਸੁਸ਼ੀਲ ਗੁਪਤਾ ਜੋ ਹਰਿਆਣਾ ਆਮ ਆਦਮੀ ਪਾਰਟੀ ਦੇ ਇੰਚਾਰਜ ਹਨ, ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਨਾਲ ਮੌਜੂਦ ਸਨ।
ਇਹ ਵੀ ਪੜੋ:- ਸਿਰਸਾ ਨੇ CM ਮਾਨ ਨੂੰ ਘੇਰਿਆ, NAS ਵਿੱਚ ਪੰਜਾਬ ਦੇ ਵਿਦਿਆਰਥੀਆਂ ਨੇ ਕੀਤਾ ਟਾਪ, ਨਹੀਂ ਦਿੱਤੀ ਵਧਾਈ