ਰੋਪੜ: ਸ਼੍ਰੋਮਣੀ ਅਕਾਲੀ ਦਲ ਰੋਪੜ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਡੀਸੀ ਰੂਪਨਗਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਚਾਈਨਾ ਵਾਇਰਸ ਬਿਮਾਰੀ ਕਾਰਨ ਝੋਨੇ ਦੀ ਖਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਜੀਓਜੀ ਸਕੀਮ ਤਹਿਤ ਸਾਬਕਾ ਫੌਜੀਆਂ ਦੀਆਂ ਸੇਵਾਵਾ ਨੂੰ ਮੁੜ ਚਾਲੂ ਕਰਵਾਉਣ ਨੂੰ ਲੈ ਕੇ ਮੰਗ ਪੱਤਰ ਦਿੱਤਾ।
ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਗੋਗੀ ਨੇ ਕਿਹਾ ਕਿ (Akali Dal Press Conference Ropar) ਚਾਈਨਾ ਵਾਇਰਸ ਬਿਮਾਰੀ ਲੱਗਣ ਕਾਰਨ ਕਿਸਾਨਾਂ ਦੇ ਝੋਨੇ ਦੀ ਫਸਲ ਪੂਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਹੈ ਅਤੇ ਇਸ ਤੋਂ ਪਹਿਲਾਂ ਲੰਪੀ ਸਕਿਨ ਬਿਮਾਰੀ ਕਾਰਨ ਵੱਡੀ ਵਿਚ ਗਿਣਤੀ ਕਿਸਾਨਾਂ ਦੇ ਪਸ਼ੂ ਮਰ ਗਏ ਸਨ। ਇਸ ਕਾਰਨ ਕਿਸਾਨ ਆਰਥਿਕ ਮੰਦਹਾਲੀ ਨਾਲ (paddy damage of farmers in Ropar) ਜੂਝ ਰਹੇ ਹਨ।
ਉਨ੍ਹਾਂ ਕਿਹਾ ਕਿ ਦੂਜੇ ਪਾਸੇ ਜੀਓਜੀ ਸਕੀਮ ਤਹਿਤ 4500 ਦੇ ਕਰੀਬ ਸਾਬਕਾ ਫੌਜੀ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਵਿਚ ਸਹਿਯੋਗ ਕਰ ਰਹੇ ਸਨ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਉਨ੍ਹਾਂ ਦੀ ਮੱਦਦ ਮਿਲਦੀ ਸੀ, ਪਰ ਪੰਜਾਬ ਸਰਕਾਰ (Lumpy skin disease in Punjab) ਨੇ ਨੋਟੀਫਿਕੇਸ਼ਨ ਜਾਰੀ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਜਿਸ ਕਾਰਨ ਪੰਚਾਇਤਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ 50000 ਰੁਪਏ ਪ੍ਰਤੀ ਏਕੜ ਮੁਆਵਜ਼ਾ, ਜਿਨ੍ਹਾਂ ਕਿਸਾਨਾਂ ਦੇ ਪਸ਼ੂ ਮਰ ਚੁੱਕੇ ਹਨ, ਉਨ੍ਹਾਂ ਨੂੰ 10,000 ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ ਅਤੇ ਜੀਓਜੀ ਸਕੀਮ ਤਹਿਤ ਸਾਬਕਾ ਫੌਜੀਆਂ ਦੀਆਂ ਸੇਵਾਵਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ ਤਾਂ ਜੋ ਪਿੰਡਾਂ ਦੀਆਂ ਪੰਚਾਇਤਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਸ਼ੇਖ ਫਰੀਦ ਆਗਮਨ ਪੁਰਬ ਮੌਕੇ ਸੂਫ਼ੀਆਨਾ ਏ ਸ਼ਾਮ ਵਿੱਚ ਪੁਲਿਸ ਨੇ ਲੋਕਾਂ ਨੂੰ ਭਜਾ ਭਜਾ ਕੁੱਟਿਆ !