ETV Bharat / state

ਹੋਲੇ ਮੁਹੱਲੇ ਦੌਰਾਨ ਸ਼ਰਧਾਲੂਆਂ ਦੀਆਂ ਟੋਪੀਆਂ ਉਤਾਰਨ ਵਾਲਿਆਂ 'ਤੇ ਕਾਰਵਾਈ ਦੀ ਮੰਗ

author img

By

Published : Mar 18, 2020, 8:31 PM IST

ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਗਏ ਹੋਲੇ ਮੁਹੱਲੇ ਦੌਰਾਨ ਸਤਿਕਾਰ ਕਮੇਟੀ ਵੱਲੋਂ ਸ਼ਰਧਾਲੂਆਂ ਦੀਆਂ ਟੋਪੀਆਂ ਉਤਾਰਣ ਸਬੰਧੀ ਸ਼ਿਵ ਸੈਨਾ ਬਾਲ ਠਾਕਰੇ ਹਿੰਦੂ ਜਾਗ੍ਰਿਤੀ ਮੰਚ, ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਦਾਸ ਤੇ ਹੋਰ ਹਿੰਦੂ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ।

ਫ਼ੋਟੋ
ਫ਼ੋਟੋ

ਰੋਪੜ: ਹੋਲੇ ਮੁਹੱਲੇ ਦੌਰਾਨ ਸਤਿਕਾਰ ਕਮੇਟੀ ਵੱਲੋਂ ਸ਼ਰਧਾਲੂਆਂ ਦੀਆਂ ਟੋਪੀਆਂ ਉਤਾਰਣ ਸਬੰਧੀ ਸ਼ਿਵ ਸੈਨਾ ਬਾਲ ਠਾਕਰੇ ਹਿੰਦੂ ਜਾਗ੍ਰਿਤੀ ਮੰਚ, ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਦਾਸ ਤੇ ਹੋਰ ਹਿੰਦੂ ਜਥੇਬੰਦੀਆਂ ਨੇ ਸਖ਼ਤ ਵਿਰੋਧ ਕੀਤਾ ਹੈ।

ਵੀਡੀਓ

ਇਸ ਦੇ ਵਿਰੋਧ ਵਜੋਂ ਉਨ੍ਹਾਂ ਨੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਤੋਂ ਇਨ੍ਹਾਂ ਸ਼ਰਾਰਤੀ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਗ੍ਰਹਿ ਵਿਭਾਗ ਨੇ ਡੀਜੀਪੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ ਹੈ

ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਸ਼ਿਵ ਸੈਨਾ ਦੇ ਉਪ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਸਾਡਾ ਸ਼ਾਂਤੀਪੂਰਨ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਬੇਸ਼ੱਕ ਹਿੰਦੂ ਲੋਕ ਸਿੱਖ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਦੇ ਨਾਲ ਹਨ ਪਰ ਸਤਿਕਾਰ ਕਮੇਟੀ ਵਰਗੇ ਸ਼ਰਾਰਤੀ ਲੋਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲੱਗੇ ਹੋਏ ਹਨ। ਇਸ ਦੇ ਨਾਲ ਹੀ ਹਿੰਦੂਆਂ ਤੇ ਸਿੱਖਾਂ ਵਿਚ ਫੁੱਟ ਪਾਉਣ ਦਾ ਯਤਨ ਕਰ ਰਹੇ ਹਨ ਤੇ ਸਰਕਾਰ ਇਨ੍ਹਾਂ 'ਤੇ ਕਾਨੂੰਨੀ ਕਾਰਵਾਈ ਕਰੇ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲੇ ਮੁਹੱਲੇ ਦੌਰਾਨ ਸ਼ਰਾਰਤੀ ਅਨਸਰਾਂ ਤੇ ਸਤਿਕਾਰ ਕਮੇਟੀ ਵਾਲਿਆਂ ਵੱਲੋਂ ਸ਼ਕਤੀਪੀਠ ਸ੍ਰੀ ਨੈਣਾ ਦੇਵੀ ਜਾਣ ਵਾਲੇ ਸ਼ਰਧਾਲੂਆਂ ਨੂੰ ਰੋਕਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਮੋਟਰਸਾਈਕਲਾਂ 'ਤੇ ਲੱਗੇ ਨਿਸ਼ਾਨ ਸਾਹਿਬ ਉਤਾਰ ਕੇ ਉਨ੍ਹਾਂ ਨੂੰ ਡਰਾ ਧਮਕਾ ਕੇ ਉਨ੍ਹਾਂ ਦੀਆਂ ਟੋਪੀਆਂ ਉਤਾਰੀਆਂ ਗਈਆਂ ਤੇ ਉਨ੍ਹਾਂ ਨੂੰ ਮੰਦਰ ਜਾਣ ਤੋਂ ਰੋਕਿਆ ਗਿਆ।

ਸ਼ਰਾਰਤੀ ਲੋਕਾਂ ਵੱਲੋਂ ਸ਼ਰਧਾਲੂਆਂ ਦੀਆਂ ਟੋਪੀਆਂ ਉਤਾਰ ਉਨ੍ਹਾਂ ਨੂੰ ਡਰਾਅ-ਧਮਕਾਉਣ ਦਾ ਸਾਰੇ ਪਾਸਿਓਂ ਵਿਰੋਧ ਹੋ ਰਿਹਾ ਹੈ। ਹੁਣ ਵੇਖਣਾ ਹੋਵੇਗਾ ਕਿ ਪੰਜਾਬ ਸਰਕਾਰ ਇਨ੍ਹਾਂ ਦੇ ਖ਼ਿਲਾਫ਼ ਕੀ ਕਾਰਵਾਈ ਕਰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.