ਸ੍ਰੀ ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ(Takht Sri Kesgarh Sahib) ਦੇ ਨਜ਼ਦੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(Shiromani Gurdwara Parbandhak Committee) ਦੀ ਜਗ੍ਹਾ ਦੇ ਵਿੱਚ ਆਰਜ਼ੀ ਦੁਕਾਨਾਂ ਲਗਾ ਕੇ ਬੈਠੇ ਦੁਕਾਨਦਾਰਾਂ ਨੇ ਉਨ੍ਹਾਂ ਨੂੰ ਠੇਕੇਦਾਰ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਸਬੰਧੀ ਆਪਣਾ ਰੋਸ ਪ੍ਰਗਟ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਦੁਕਾਨਦਾਰਾਂ ਨੇ ਕਿਹਾ ਕਿ ਠੇਕੇਦਾਰ ਜਾਣ ਬੁੱਝ ਕੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰ ਰਿਹਾ ਹੈ।
ਇਨ੍ਹਾਂ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਦੁਕਾਨਾਂ ਬੰਦ ਰਹੀਆਂ ਹਨ। ਦੁਕਾਨਦਾਰਾਂ ਦਾ ਕਹਿਣਾ ਕਿ ਉਨ੍ਹਾਂ ਵੱਲੋਂ ਬਣਦੇ ਕਿਰਾਏ ਵਿੱਚੋਂ ਜਿਆਦਾਤਰ ਕਿਰਾਇਆ ਠੇਕੇਦਾਰ ਨੂੰ ਦਿੱਤਾ ਜਾ ਚੁੱਕਾ ਹੈ ਪਰ ਹੁਣ ਠੇਕੇਦਾਰ ਜਾਣਬੁੱਝ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਹੈ।
ਉਧਰ ਦੂਜੇ ਪਾਸੇ ਜਦੋਂ ਠੇਕੇਦਾਰ ਦਾ ਪੱਖ ਜਾਨਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਨਿਯਮਾਂ ਅਨੁਸਾਰ ਹੀ ਦੁਕਾਨਦਾਰਾਂ ਤੋਂ ਕਿਰਾਇਆ ਮੰਗ ਰਿਹਾ ਹੈ। ਉਸ ਨੇ ਕਿਹਾ ਕਿ ਜੇਕਰ ਇਹ ਦੁਕਾਨਦਾਰ ਹੁਣ ਦੁਕਾਨਾਂ ਖੋਲ੍ਹਦੇ ਹਨ ਤਾਂ ਉਨ੍ਹਾਂ ਤੋਂ ਕਿਰਾਇਆ ਲਿਆ ਜਾਵੇਗਾ ਪਰ ਜੇ ਦੁਕਾਨਾਂ ਨਹੀਂ ਖੋਲ੍ਹਦੇ ਹਨ ਤਾਂ ਕਿਰਾਇਆ ਨਹੀਂ ਲਿਆ ਜਾਵੇਗਾ।
ਦੂਜੇ ਪਾਸੇ ਇਸ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿੱਚ ਸਾਰਾ ਮਾਮਲਾ ਹੈ। ਜੇਕਰ ਸ਼੍ਰੋਮਣੀ ਕਮੇਟੀ ਵੱਲੋਂ ਕੋਈ ਅਗਲੇਰੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਉਸ ਅਨੁਸਾਰ ਠੇਕੇਦਾਰ ਵੱਲੋਂ ਦੁਕਾਨਦਾਰਾਂ ਨੂੰ ਵੀ ਲਾਭ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ:ਪੰਜਵੇਂ ਗੁਰੂ ਅਰਜਨ ਦੇਵ ਜੀ ਦਾ ਅੱਜ ਸ਼ਹੀਦੀ ਗੁਰਪੁਰਬ, ਸੰਗਤ ਹੋ ਰਹੀ ਨਤਮਸਤਕ