ਰੋਪੜ: ਸੂਬੇ ਅੰਦਰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਸ਼ਾਮ ਸਾਢੇ 6 ਵਜੇ ਤੱਕ ਦੁਕਾਨਾਂ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਐਤਵਾਰ ਨੂੰ ਲੱਗੇ ਲੌਕਡਾਊਨ ਕਾਰਨ ਦੁਕਾਨਦਾਰਾਂ ਨੂੰ ਕਈ ਦਿੱਕਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੁਕਾਨਦਾਰ ਵਰਗ ਕਾਫ਼ੀ ਤੰਗ ਅਤੇ ਪ੍ਰੇਸ਼ਾਨ ਹਨ ਅਤੇ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਚੁੱਕੇ ਹਨ। ਰੋਪੜ ਵਪਾਰ ਮੰਡਲ ਦੇ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਭਰ ਦੇ ਵਿੱਚ ਹਫ਼ਤੇ ਦੇ 7 ਦਿਨ ਦੁਕਾਨਾਂ ਖੁੱਲ੍ਹ ਰਹੀਆਂ ਹਨ। ਗੁਆਂਢੀ ਸ਼ਹਿਰ ਚੰਡੀਗੜ੍ਹ ਵਿੱਚ ਵੀ ਹੁਣ ਕੋਈ ਲੌਕਡਾਊਨ ਨਹੀਂ ਹੈ। ਮਹਾਂਮਾਰੀ ਦੇ ਕਾਰਨ ਲੌਕਡਾਊਨ ਅਤੇ ਦੁਕਾਨਾਂ ਦੇ ਜਲਦੀ ਬੰਦ ਹੋਣ ਕਾਰਨ ਵਪਾਰੀ ਵਰਗ ਪੂਰੀ ਤਰ੍ਹਾਂ ਮੰਦਹਾਲੀ ਹੇਠ ਆ ਚੁੱਕਿਆ ਹੈ।
ਵਪਾਰ ਮੰਡਲ ਦੀ ਮੰਗ ਹੈ ਕਿ ਦੁਕਾਨਦਾਰਾਂ ਨੂੰ ਹਫ਼ਤੇ ਦੇ 7 ਦਿਨ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਇਸ ਲਈ ਉਹ ਰੋਪੜ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੂੰ ਮੁੱਖ ਮੰਤਰੀ ਦੇ ਨਾਮ 'ਤੇ ਇੱਕ ਮੰਗ ਪੱਤਰ ਵੀ ਸੌਂਪਣਗੇ।