ਸ੍ਰੀ ਚਮਕੌਰ ਸਾਹਿਬ: ਪੰਜਾਬ ਹਰ ਰੋਜ਼ ਚੋਰਾਂ, ਲੁਟੇਰਿਆਂ ਦੇ ਹੌਂਸਲੇ ਬੁੰਲਦ ਹੋ ਰਹੇ ਹਨ। ਦੂਜੇ ਪਾਸੇ ਆਮ ਲੋਕ ਡਰ-ਡਰ ਕੇ ਜੀਣ ਨੂੂੰ ਮਜ਼ਬੂਰ ਹੋ ਗਏ ਹਨ। ਲੁਟੇਰੇ ਸ਼ਰੇਆਮ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਤਾਜਾ ਮਾਮਲਾ ਸ੍ਰੀ ਚਮਕੌਰ ਸਾਹਿਬ ਨਜ਼ਦੀਕ ਪੈਂਦੇ ਪਿੰਡ ਮਾਨਗੜ੍ਹ ਤੋਂ ਸਾਹਮਣੇ ਆਇਆ। ਇੱਥੋਂ ਦੇ ਵਸਨੀਕ ਮਨਜੀਤ ਸਿੰਘ ਉੱਤੇ ਲੁੱਟ ਦੀ ਨੀਅਤ ਨਾਲ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਦੌਰਾਨ ਮਨਜੀਤ ਸਿੰਘ ਨੂੰ 30 ਹਜ਼ਾਰ ਰੁਪਏ ਅਤੇ ਮੋਟਰਸਾਈਕਲ ਲੈ ਕੇ ਲੁਟੇਰੇ ਫਰਾਰ ਹੋ ਗਏ ਜਦਕਿ ਕਿ ਕੁੱਝ ਦੂਰੀ 'ਤੇ ਜਾ ਕੇ ਮੋਟਰਸਾਈਕਲ 'ਚੋਂ ਤੇਲ ਖ਼ਤਮ ਹੋਣ ਕਾਰਨ ਲੁਟੇਰੇ ਮੋਟਰਸਾਈਕਲ ਨੂੰ ਰਸਤੇ 'ਚ ਹੀ ਛੱਡ ਕੇ ਫ਼ਰਾਰ ਹੋ ਗਏ।
ਮਨਜੀਤ ਸਿੰਘ ਨੇ ਸੁਣਾਈ ਹੱਡਬੀਤੀ: ਇਸ ਹਮਲੇ ਬਾਰੇ ਦੱਸਦੇ ਮਨਜੀਤ ਸਿੰਘ ਨੇ ਕਿਹਾ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਲੁਟੇਰਿਆਂ ਨੇ ਉਸ ਨੂੰ ਮੋਟਰਸਾਈਕਲ ਤੋਂ ਹੇਠਾਂ ਸੁਟਿਆ ਤੇ ਫਿਰ ਉਸ 'ਤੇ ਤਲਵਾਰਾਂ ਨਾਲ ਹਮਲਾ ਕੀਤਾ। ਇਸ ਹਮਲੇ ਦੌਰਾਨ ਉਸ ਦੇ ਸਿਰ ਅਤੇ ਪਿੱਠ ਉੱਤੇ ਡੂੰਘੀਆਂ ਸੱਟਾਂ ਲੱਗੀਆਂ ਹਨ। ਪੀੜਤ ਨੇ ਦੱਸਿਆ ਕਿ ਲੁਟੇਰੇ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਲਈ ਪਹਿਲਾਂ ਰੇਕੀ ਕਰਦੇ ਹਨ, ਉਸ ਤੋਂ ਬਾਅਦ ਘਟਨਾ ਨੂੰ ਅੰਜ਼ਾਮ ਦਿੰਦੇ ਹਨ। ਮਨਜੀਤ ਸਿੰਘ ਨੇ ਦੱ ਸਿਆ ਕਿ ਉਸ ਨੂੰ ਵੀ ਇਸੇ ਤਰ੍ਹਾਂ ਨਿਸ਼ਾਨਾ ਬਣਾਇਆ ਗਿਆ ਹੈ। ਲੁਟੇਰੇ ਪਹਿਲਾਂ ਹੀ ਘਾਤ ਲਗਾ ਕੇ ਬੈਠੇ ਸਨ ਅਤੇ ਇਹ ਘਟਨਾ ਸੰੁਨਸਾਨ ਇਲਾਕੇ 'ਚ ਵਾਪਰੀ ਹੈ।
ਕੁੱਝ ਲੋਕਾਂ ਦੀ ਮਨਜੀਤ ਨੂੰ ਪਛਾਣ: ਪੀੜਤ ਮਨਜੀਤ ਸਿੰਘ ਨੇ ਦੱਸਿਆ ਕਿ ਹਮਲਾ ਕਰਨ ਵਾਲਿਆਂ ਵਿੱਚੋਂ ਉਹ ਕੁੱਝ ਲੋਕਾਂ ਨੂੰ ਪਛਾਣਦਾ ਹੈ, ਜੇਕਰ ਪੁਲਿਸ ਉਨ੍ਹਾਂ ਲੁਟੇਰਿਆਂ ਨੂੰ ਫੜਦੀ ਹੈ ਤਾਂ ਉਹ ਇਸ ਮਾਮਲੇ ਵਿੱਚ ਪੁਲਿਸ ਦੀ ਮਦਦ ਕਰ ਸਕਦਾ ਹੈ ਕਿ ਉਸ ਉੱਤੇ ਹਮਲਾ ਕਿਸ ਨੇ ਕੀਤਾ ਹੈ।ਇਸ ਕਾਰਨ ਪੀੜਤ ਦਾ ਕਹਿਣਾ ਹੈ ਕਿ ਪੁਲਿਸ ਜਲਦ ਤੋਂ ਜਲਦ ਇਨ੍ਹਾਂ ਮੁਲਜ਼ਮਾਂ ਨੂੰ ਕਾਬੂ ਕਰੇ ਤਾਂ ਜੋ ਕੋਈ ਹੋਰ ਵੱਡੀ ਘਟਨਾ ਨਾ ਵਾਪਰ ਸਕੇ।
ਪੁਲਿਸ ਦੇ ਵਾਅਦੇ 'ਤੇ ਸਵਾਲ: ਸ੍ਰੀ ਚਮਕੌਰ ਸਾਹਿਬ ਦੇ ਇਲਾਕੇ ਵਿੱਚ ਲਗਾਤਾਰ ਜ਼ੁਰਮ ਦੀਆਂ ਘਟਨਾਵਾਂ ਵਿੱਚ ਇਜ਼ਾਫਾ ਹੋ ਰਿਹਾ ਹੈ। ਸ਼ਰਾਰਤੀ ਅਨਸਰ ਲਗਾਤਾਰ ਅਪਰਾਧਿਕ ਘਟਨਾਵਾਂ ਨੂੰ ਬੇਖੌਫ਼ ਹੋ ਕੇ ਅੰਜ਼ਾਮ ਦੇ ਰਹੇ ਹਨ।ਜਿਸ ਦਾ ਖ਼ਾਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਘਟਨਾਵਾਂ ਜ਼ਿਆਦਾਤਰ ਸੁੰਨਸਾਨ ਇਲਾਕੇ ਵਾਪਰਦੀਆਂ ਹਨ ਅਤੇ ਬਹੁਤੇ ਕੇਸਾਂ ਵਿੱਚ ਇਹ ਦੇਖਣ ਨੂੰ ਮਿਿਲਆ ਹੈ ਕਿ ਲੁੱਟ ਦੀ ਵਾਰਦਾਤ ਰੇਕੀ ਕਰਨ ਤੋਂ ਬਾਅਦ ਕੀਤੀ ਜਾ ਰਾਹੀਂ ਹੈ। ਲੋਕਾਂ ਦਾ ਕਹਿਣਾ ਕਿ ਭਾਵੇਂ ਕਿ ਪੁਲਸ ਵੱਲੋਂ ਲਗਾਤਾਰ ਸਰਚ ਆਪ੍ਰੇਸ਼ਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜਿਹੀਆਂ ਘਟਨਾਵਾਂ ਵਾਰ-ਵਾਰ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਦੇ ਸੁਰੱਖਿਆ ਪ੍ਰਦਾਨ ਕਰਨ ਵਾਲ਼ੇ ਦਾਅਵਿਆਂ ਉੱਤੇ ਸਵਾਲ ਜ਼ਰੂਰ ਖੜ੍ਹੇ ਹੁੰਦੇ ਹਨ। ਉੱਥੇ ਹੀ ਦੂਜੇ ਪਾਸੇ ਇਸ ਘਟਨਾ ਮਗਰੋਂ ਜਾਂਚ ਅਧਿਕਾਰੀ ਨੇ ਕਿਹਾ ਕਿ ਪੀੜਤ ਦੇ ਬਿਆਨਾਂ ਤੋਂ ਬਾਅਦ ਘਟਨਾ ਦੀ ਜਾਂਚ ਕੀਤੀ ਜਾਵੇਗੀ, ਅਤੇ ਜਲਦ ਤੋਂ ਜਲਦ ਮੁਲਜ਼ਮਾਂ ਨੂੰ ਫੜ ਕੇ ਬਣਦੀ ਕਾਰਵਾਈ ਕੀਤੀ ਜਾਵੇਗੀ।