ਰੂਪਨਗਰ : ਸੇਵਾ ਸੰਭਾਲ ਸਮਾਗਮ ਤੋਂ ਬਾਅਦ ਮੀਡੀਆ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿੱਚ ਸਰਕਾਰੀ ਦਖ਼ਲ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਸ ਸਬੰਧੀ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ 26 ਜੂਨ ਯਾਨੀ ਅੱਜ ਸੱਦਿਆ ਗਿਆ ਹੈ, ਜਿਸ ਵਿਚ ਵਿਚਾਰ ਕਰ ਕੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਰਾਤਨ ਰਵਾਇਤਾਂ ਅਨੁਸਾਰ ਸਖ਼ਤ ਫੈਸਲਾ ਵੀ ਲਿਆ ਜਾ ਸਕਦਾ ਹੈ।
ਸਿੱਖ ਕਕਾਰ ਕੇਸਾਂ ਉਤੇ ਟਿੱਪਣੀ ਨੂੰ ਲੈ ਕੇ ਤੁਰੰਤ ਮਾਫੀ ਮੰਗੇ ਮੁੱਖ ਮੰਤਰੀ : ਇਸੇ ਦੌਰਾਨ ਗੱਲਬਾਤ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਗੁਰਬਾਣੀ ਪ੍ਰਸਾਰਣ ਦਾ ਮਾਮਲਾ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਜਿਸ ਵਿਚ ਕਿਸੇ ਨੂੰ ਦਖ਼ਲ ਨਹੀਂ ਦੇਣਾ ਚਾਹੀਦਾ। ਬਾਬਾ ਹਰਨਾਮ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਵਿਧਾਨ ਸਭਾ ਵਿਚ ਸਿੱਖ ਕਕਾਰ ਕੇਸਾਂ ਬਾਰੇ ਇਤਰਾਜ਼ਯੋਗ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਆਪਣੀ ਗਲਤੀ ਦੀ ਤੁਰੰਤ ਮਾਫੀ ਮੰਗਣੀ ਚਾਹੀਦੀ ਹੈ।
- International Day Against Drug Abuse and Illicit Trafficking 2023: ਨਸ਼ਿਆਂ ਦੇ ਗਲਤ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਮਨਾਇਆ ਜਾਂਦਾ ਇਹ ਦਿਵਸ
- Honey Trap: ਕਪੂਰਥਲਾ 'ਚ "ਮਿੱਠੇ ਜਾਲ" ਵਿੱਚ ਫਸਿਆ ਵਿਅਕਤੀ, ਅਸ਼ਲੀਲ ਵੀਡੀਓ ਬਣਾ ਕੇ ਕੀਤਾ ਬਲੈਕਮੇਲ, ਵਸੂਲੇ ਹਜ਼ਾਰਾਂ ਰੁਪਏ
- International day in support of victims of torture: ਮਨੁੱਖੀ ਤਸ਼ੱਦਦ ਮਨੁੱਖਤਾ ਵਿਰੁੱਧ ਅਪਰਾਧ, ਜਾਣੋ ਕਿਵੇਂ ਹੋਈ ਸੀ ਇਸ ਦਿਨ ਦੀ ਸ਼ੁਰੂਆਤ
ਮੁੱਖ ਮੰਤਰੀ ਇਕ ਜ਼ਿੰਮੇਵਾਰ ਅਹੁਦੇ ਉਤੇ ਹੈ, ਕੁਝ ਵੀ ਬੋਲਣ ਤੋਂ ਪਹਿਲਾਂ ਸੋਚਣਾ ਜ਼ਰੂਰੀ : ਭਗਵੰਤ ਸਿੰਘ ਮਾਨ ਵੱਲੋਂ ਇਤਰਾਜ਼ਯੋਗ ਟਿੱਪਣੀ ਅਤੇ ਗੁਰਬਾਣੀ ਪ੍ਰਸਾਰਣ ਬਾਰੇ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਇਕ ਜ਼ਿੰਮੇਵਾਰ ਅਹੁਦੇ ਉਤੇ ਹੁੰਦਿਆਂ ਕੁਝ ਵੀ ਬੋਲਣ ਤੋਂ ਪਹਿਲਾਂ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਪਾਰਲੀਮੈਂਟ ਹੈ ਅਤੇ ਗੁਰਬਾਣੀ ਪ੍ਰਸਾਰਣ ਉਤੇ ਫੈਸਲਾ ਕਰਨ ਦਾ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਕੋਲ ਹੈ। ਇਸ ਵਿਚ ਦਖ਼ਲ ਨਹੀਂ ਕੀਤਾ ਜਾ ਸਕਦਾ।
ਸਿੱਖ ਕੌਮ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਸਮਰਥ : ਸਮਾਗਮ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਕਿਸੇ ਵੀ ਚੁਣੌਤੀ ਨੂੰ ਨਜਿੱਠਣ ਵਿਚ ਪੂਰਨ ਸਮਰੱਥ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਤੋਂ ਸੇਧ ਲੈ ਕੇ ਮੌਜੂਦਾ ਚੁਣੌਤੀਆਂ ਨੂੰ ਵੀ ਡਟ ਕੇ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦਾ ਮਤਲਬ ਨਹੀਂ ਕਿ ਉਹ ਸਿੱਖ ਕੌਮ ਦੇ ਮਸਲਿਆਂ ਵਿੱਚ ਦਖਲ ਦੇਵੇ।