ETV Bharat / state

ਅਕਾਲੀ ਵਿਧਾਇਕਾਂ ਨੂੰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਲਈ ਕੀਤਾ ਗਿਆ ਮੁਅੱਤਲ: ਰਾਣਾ ਕੇਪੀ

ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਗਿਆ ਸੀ ਪ੍ਰੰਤੂ ਜਦੋਂ ਮੁੱਖ ਮੰਤਰੀ ਪੰਜਾਬ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਉਨ੍ਹਾਂ ਨੂੰ ਵਾਰ-ਵਾਰ ਰੋਕਿਆ ਤੇ ਵਿਧਾਨ ਸਭਾ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।

ਅਕਾਲੀ ਵਿਧਾਇਕਾਂ ਨੂੰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਲਈ ਕੀਤਾ ਗਿਆ ਮੁਅੱਤਲ: ਰਾਣਾ ਕੇਪੀ
ਅਕਾਲੀ ਵਿਧਾਇਕਾਂ ਨੂੰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਲਈ ਕੀਤਾ ਗਿਆ ਮੁਅੱਤਲ: ਰਾਣਾ ਕੇਪੀ
author img

By

Published : Mar 6, 2021, 10:30 PM IST

ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੇ ਵਿੱਚੋਂ ਅਕਾਲੀ ਦਲ ਦੇ ਵਿਧਾਇਕਾਂ ਨੂੰ ਰਹਿੰਦੇ ਸੈਸ਼ਨ ਦੇ ਲਈ ਸਸਪੈਂਡ ਕੀਤੇ ਜਾਣ ਦੇ ਮੁੱਦੇ ’ਤੇ ਬੋਲਦਿਆਂ ਕਿਹਾ ਕਿ ਬਤੌਰ ਸਪੀਕਰ ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਵਿਧਾਇਕਾਂ ਨੂੰ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਗਿਆ ਸੀ ਪ੍ਰੰਤੂ ਜਦੋਂ ਮੁੱਖ ਮੰਤਰੀ ਪੰਜਾਬ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਤਾਂ ਉਨ੍ਹਾਂ ਨੂੰ ਵਾਰ-ਵਾਰ ਰੋਕਿਆ ਤੇ ਵਿਧਾਨ ਸਭਾ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।

ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਪੂਰੀ ਕੋਸ਼ਿਸ਼ ਕੀਤੀ ਗਈ ਸੀ ਕਿ ਸਾਰਿਆਂ ਨੂੰ ਗੱਲ ਕਰਨ ਦਾ ਮੌਕਾ ਦਿੱਤਾ ਗਿਆ ਪ੍ਰੰਤੂ ਜਿਸ ਤਰ੍ਹਾਂ ਦਾ ਮਾਹੌਲ ਵਿਧਾਨ ਸਭਾ ਦੇ ਵਿੱਚ ਬਣਿਆ ਉਨ੍ਹਾਂ ਦੇ ਕੋਲ ਹੋਰ ਕੋਈ ਹੱਲ ਨਹੀਂ ਸੀ ਕਿਉਂਕਿ ਵਿਧਾਨ ਸਭਾ ਦੀ ਕਾਰਵਾਈ ਨੂੰ ਨਿਰਵਿਘਨ ਸਹੀ ਤਰੀਕੇ ਨਾਲ ਚਲਾਉਣਾ ਸਪੀਕਰ ਦੀ ਜ਼ਿੰਮੇਵਾਰੀ ਹੁੰਦੀ ਹੈ ਇਸੇ ਦੇ ਚਲਦਿਆਂ ਵਿਧਾਇਕਾਂ ਨੂੰ ਬਾਕੀ ਦੇ ਸੈਸ਼ਨ ਦਿੱਲੀ ਸਸਪੈਂਡ ਕੀਤਾ ਗਿਆ।

ਅਕਾਲੀ ਵਿਧਾਇਕਾਂ ਨੂੰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਲਈ ਕੀਤਾ ਗਿਆ ਮੁਅੱਤਲ: ਰਾਣਾ ਕੇਪੀ

ਇਹ ਵੀ ਪੜੋ: ਪੱਛਮੀ ਬੰਗਾਲ ਚੋਣਾਂ 'ਚ ਭਾਜਪਾ ਦਾ ਕਰਾਂਗੇ ਪ੍ਰਚਾਰ: ਰਾਜੇਵਾਲ

ਸ੍ਰੀ ਆਨੰਦਪੁਰ ਸਾਹਿਬ ਵਿਖੇ ਸਰਕਾਰ ਦੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਸਮਾਗਮਾਂ ਦੇ ਸਬੰਧ ਵਿੱਚ ਬੋਲਦਿਆਂ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਇਹ ਪਵਿੱਤਰ ਨਗਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਅਤੇ ਇਸਦੇ ਲਈ ਸਰਕਾਰ ਵੱਲੋਂ ਖਾਸ ਤੌਰ ਤੇ ਗੁਰੂ ਸਾਹਿਬ ਦੇ 400 ਸਾਲਾ ਸਮਾਗਮਾਂ ਦੇ ਮੌਕੇ ਵਿਆਪਕ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਤੇ ਮਨਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਬਜਟ ਸੈਸ਼ਨ ਚੱਲ ਰਿਹਾ ਹੈ ਅਤੇ ਬਜਟ ਪੇਸ਼ ਹੋਣ ਵਾਲਾ ਹੈ ਇਸ ਕਰਕੇ ਬਤੌਰ ਸਪੀਕਰ ਉਹ ਬਜਟ ਸੰਬੰਧੀ ਗੱਲ ਨਹੀਂ ਕਰ ਸਕਦੇ ਪ੍ਰੰਤੂ ਉਨ੍ਹਾਂ ਨੂੰ ਆਸ ਹੈ ਕਿ ਇਨ੍ਹਾਂ ਸਮਾਗਮਾਂ ਨੂੰ ਮਨਾਉਣ ਦੇ ਲਈ ਵੱਡੀ ਪੱਧਰ ਤੇ ਸਰਕਾਰ ਵੱਲੋਂ ਪੈਸੇ ਦਾ ਇੰਤਜ਼ਾਮ ਕੀਤਾ ਗਿਆ ਹੈ।

ਇਹ ਵੀ ਪੜੋ: ਕੋਰੋਨਾ ਕਰਕੇ ਐਸਬੀਐਸ ਨਗਰ 'ਚ ਨਾਇਟ ਕਰਫ਼ਿਊ ਦਾ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.