ਰੂਪਨਗਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ 'ਚ ਹੋਣ ਵਾਲੇ ਹੋਲੇ-ਮਹੱਲੇ ਨੂੰ ਪਲਾਸਟਿਕ ਰਹਿਤ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਮੂਹ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ।
ਉਨ੍ਹਾਂ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਇੱਕ ਧਾਰਮਿਕ ਪਵਿੱਤਰ ਸਥਾਨ ਹੈ, ਜਿਸ ਨੂੰ ਸਾਫ਼ ਸੁੱਥਰਾ ਰੱਖਣਾ ਸਾਡੇ ਸਾਰਿਆਂ ਦਾ ਫ਼ਰਜ਼ ਹੈ। ਇਸ ਵਾਰ ਹੋਲਾ ਮਹੱਲਾ ਤਿਉਹਾਰ, ਸਵੱਛ ਹੋਲਾ ਮਹੱਲਾ, ਸਵੱਛ ਪੰਜਾਬ, ਸਵੱਛ ਭਾਰਤ 'ਤੇ ਮਨਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਵੱਲੋਂ ਇਹ ਅਪੀਲ ਕੀਤੀ ਹੈ ਕਿ ਹੋਲਾ ਮਹੱਲਾ ਦੌਰਾਨ ਪਾਬੰਦੀ ਵਾਲੇ ਪਲਾਸਟਿਕ ਦੇ ਬਰਤਨਾਂ ਦੀ ਵੀ ਵਰਤੋਂ ਨਾ ਕੀਤੀ ਜਾਵੇ। ਪਲਾਸਟਿਕ ਬਰਤਨਾਂ ਦੀ ਜਗ੍ਹਾਂ 'ਤੇ ਪੱਤਲ ਅਤੇ ਕਾਗਜ਼ਾਂ ਦੀਆਂ ਪਲੇਟਾਂ, ਗਿਲਾਸ ਆਦਿ ਦੀ ਵਰਤੋਂ ਕੀਤੀ ਜਾਵੇ।
ਇਹ ਵੀ ਪੜ੍ਹੋ:ਬਟਾਲਾ 'ਚ ਪਸ਼ੂ ਧਨ ਮੇਲਾ 'ਚ ਪਹੁੰਚੇ ਗੁਰਜੀਤ ਸਿੰਘ ਔਜਲਾ, ਕਿਹਾ ਕਿਸਾਨਾਂ ਲਈ ਲਾਹੇਵੰਦ
ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਵਿਸੇਸ਼ ਸਵੱਛਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ, ਜਿਸ ਦੇ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆ ਤੋਂ ਵਿਸੇਸ਼ ਸਹਿਯੋਗ ਲਿਆ ਜਾਵੇਗਾ ਜੋ ਇਨ੍ਹਾਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਵੱਛਤਾ ਸਬੰਧੀ ਜਾਗਰੂਕ ਕਰਨਗੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਵੀ ਹੋਲੇ ਮੁਹੱਲੇ ਦੌਰਾਨ ਪਲਾਸਟਿਕ ਦੇ ਸਮਾਨ ਦੀ ਵਰਤੋਂ ਨਾ ਕਰਨ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ। ਉਨ੍ਹਾਂ ਕਿਹਾ ਕਿ ਹੋਲੇ ਮੁਹੱਲੇ ਦੇ ਸਮੁੱਚੇ ਪ੍ਰਬੰਧਾਂ ਨੂੰ ਸੁਚਾਰੂ ਚਲਾਉਣ ਲਈ ਪ੍ਰਸਾਸ਼ਨ ਵੱਲੋਂ ਸਾਰੇ ਢੁਕਵੇਂ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।