ਨੰਗਲ: ਪੰਜਾਬ ਸਰਕਾਰ ਵਲੋਂ ਈ-ਕਾਰਡ ਸਰਬੱਤ ਸਿਹਤ ਬੀਮਾ ਯੋਜਨਾ ਬਣਾਉਣ ਦੇ ਕਾਰਜ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਹੇਠ ਪਿੰਡ ਅਤੇ ਬਲਾਕ ਪੱਧਰ 'ਤੇ ਵਿਆਪਕ ਈ-ਕਾਰਡ ਜਨਰੇਸ਼ਨ ਕੈਂਪ ਲਗਾਇਆ ਗਿਆ। ਇਸ ਸਕੀਮ ਅਧੀਨ ਸੂਚੀਬੱਧ ਹਸਪਤਾਲਾਂ ਵਿਚ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਸਕੀਮ ਦੇ ਅਧਿਨ ਲੋਕਾਂ ਨੂੰ 5 ਲੱਖ ਰੁਪਏ ਤੱਕ ਦੀਆਂ ਨਕਦੀ ਰਹਿਤ ਸੇਵਾਵਾਂ ਦਾ ਲਾਭ ਮਿਲੇਗਾ।
ਜਿਲ੍ਹਾ ਪ੍ਰਸ਼ਾਸਨ ਵੱਲੋਂ ਰੱਖੀ ਜਾ ਰਹੀ ਹੈ ਨਿਗਰਾਨੀ
ਦੱਸ ਦਈਏ ਕਿ ਈ-ਕਾਰਡ ਬਣਾਉਣ ਲਈ ਬਣੇ 6 ਕੇਂਦਰਾਂ ’ਚ ਜਿਲ੍ਹਾਂ ਪ੍ਰਸ਼ਾਸਨ ਵੱਲੋਂ ਖਾਸਤੌਰ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਮੌਕੇ ਕੇਂਦਰ ’ਚ ਪਹੁੰਚੇ ਨਾਇਬ ਤਹਿਸੀਲਦਾਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਾਰ ਦੀਆਂ ਹਿਦਾਇਤਾਂ ਤੋਂ ਬਾਅਦ ਇਹ ਕਾਰਡ ਲੋੜਵੰਦਾਂ ਲੋਕਾਂ ਦੇ ਕਾਰਡ ਬਣਵਾਏ ਜਾ ਰਹੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਕਾਰਡ ਪਿਛਲੇ ਸਾਲ ਵੀ ਬਣੇ ਸੀ ਪਰ ਕਈ ਲੋਕਾਂ ਦੇ ਇਹ ਕਾਰਡ ਨਹੀਂ ਬਣ ਸਕੇ ਜਿਸ ਕਾਰਨ ਉਸ ਸਮੇਂ ਕਾਰਡ ਬਣਾਉਣ ਤੋਂ ਰਹਿ ਗਏ ਲੋਕਾਂ ਦੇ ਹੁਣ ਕਾਰਡ ਬਣਾਏ ਜਾ ਰਹੇ ਹਨ। ਇਸ ਕਾਰਡ ਰਾਹੀ ਲੋਕਾਂ ਨੂੰ 5 ਲੱਖ ਰੁਪਏ ਤੱਕ ਦੀਆਂ ਨਕਦੀ ਰਹਿਤ ਇਲਾਜ ਸੇਵਾਵਾਂ ਦਾ ਲਾਭ ਮਿਲੇਗਾ। ਇਸ ਕਾਰਡ ਨੂੰ ਬਣਾਉਣ ਲਈ ਵਿਸ਼ੇਸ਼ ਮੁਹਿੰਮ ਜਾਰੀ ਕੀਤੀ ਗਈ ਹੈ।
ਇਹ ਵੀ ਪੜੋ: ਬੇਸਹਾਰਾ ਬੱਚਿਆਂ ਨੂੰ ਸਹਾਰਾ ਦੇ ਰਿਹਾ ਇਹ ਯੂਨੀਕ ਹੋਮ
ਇਸ ਕਾਰਡ ਨਾਲ ਇਨ੍ਹਾਂ ਨੂੰ ਮਿਲੇਗਾ ਲਾਭ
ਕਾਬਿਲੇਗੌਰ ਹੈ ਕਿ ਇਸ ਕਾਰਡ ਰਾਹੀ ਸਮਾਰਟ ਰਾਸ਼ਨ ਕਾਰਡ ਧਾਰਕ, ਐਸ.ਈ.ਸੀ.ਸੀ. ਪਰਿਵਾਰ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਉਸਾਰੀ ਕਿਰਤੀ, ਛੋਟੇ ਵਪਾਰੀ ਅਤੇ ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਸ਼ਾਮਲ ਹਨ।