ਰੂਪਨਗਰ: ਗਰਾਊਂਡ ਵਾਰਟ ਰੈਗੂਲੇਸ਼ਨ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਕੀਤੀ। ਜਾਰੰਗਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਪਾਣੀ ਦੀ ਬਹੁਤ ਮਹੱਤਤਾ ਹੈ। ਸਾਨੂੰ ਪਾਣੀ ਦੇ ਬਚਾਅ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਚਾਹੇ ਉਦਯੋਗਾਂ ਦੀ ਗੱਲ ਹੋਵੇ ਜਾਂ ਘਰੇਲੂ ਪ੍ਰਯੋਗ ਵਿੱਚ ਲਿਆਉਣ ਵਾਲੇ ਪਾਣੀ ਦੀ ਗੱਲ ਹੋਵੇ।
ਪਾਣੀ ਨੂੰ ਹਰ ਹਾਲਤ ਵਿੱਚ ਬਚਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਕੇਵਲ ਉਨ੍ਹੇ ਹੀ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਜਿੰਨੇ ਦੀ ਲੋੜ ਹੋਵੇ। ਪਾਣੀ ਨੂੰ ਅਜਾਈਂ ਨਹੀਂ ਗਵਾਉਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਅਣਗਹਿਲੀਆਂ ਕਾਰਨ ਧਰਤੀ ਹੇਠਾਂ ਪਾਣੀ ਦਾ ਪੱਧਰ ਦਿਨੋਂ-ਦਿਨ ਨੀਵਾਂ ਹੁੰਦਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਬਲਾਕ ਮੋਰਿੰਡਾ ਵਿਖੇ ਲਗ ਰਹੀ ਨਵੀਂ ਇੰਡਸਟਰੀ ਨੂੰ ਪਾਣੀ ਦੀ ਵਰਤੋਂ ਕਰਨ ਲਈ ਪ੍ਰਵਾਨਗੀ ਦੇਣ ਸਬੰਧੀ ਵਿਚਾਰ ਵੀ ਕੀਤਾ ਗਿਆ। ਇਸ ਮੌਕੇ 'ਤੇ ਭੋ-ਮਾਹਰ ਜਸਪਾਲ ਸਿੰਘ ਅਤੇ ਸੈਂਟਰਲ ਗਰਾਉਂਡ ਵਾਟਰ ਬੋਰਡ ਦੇ ਮੈਂਬਰ ਨੀਮਾਂ ਅਖ਼ਤਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।