ਰੋਪੜ: ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਵਿੱਚ ਹੋਲੇ ਮੁਹੱਲੇ ਨੂੰ ਧਿਆਨ ਵਿੱਚ ਰੱਖਦਿਆਂ 9 ਮਾਰਚ ਨੂੰ ਵਿੱਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ।
ਸ੍ਰੀ ਅਨੰਦਪੁਰ ਸਾਹਿਬ ਤੇ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਵੱਲੋਂ ਜਾਰੀ ਹੁਕਮਾਂ ਦੀ ਲਗਾਤਾਰਤਾ ਵਿੱਚ ਵਧੀਕ ਡਿਪਟੀ ਕਮਿਸ਼ਨਰ ਦੀਪਸ਼ਿਖਾ ਨੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ 9 ਮਾਰਚ ਨੂੰ ਬਲਾਕ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਦੇ ਸਮੂਹ ਵਿਦਿਅਕ ਅਦਾਰਿਆਂ “ਜਿਨ੍ਹਾਂ ਵਿਚ ਸਲਾਨਾ ਪ੍ਰੀਖਿਆ ਨਹੀ ਹੋ ਰਹੀਆਂ ਹੈ” ਉੱਥੇ 9 ਮਾਰਚ ਨੂੰ ਛੁੱਟੀ ਰਹੇਗੀ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲਾ ਮੁਹੱਲਾ 05 ਮਾਰਚ 2020 ਤੋਂ 07 ਮਾਰਚ 2020 ਤੱਕ ਕੀਰਤਪੁਰ ਸਾਹਿਬ ਵਿਖੇ ਤੇ 08 ਮਾਰਚ 2020 ਤੋਂ 10 ਮਾਰਚ 2020 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਚ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਹੋਲੇ ਮੁਹੱਲੇ ਦੌਰਾਨ ਲੱਖਾਂ ਦੀ ਤਾਦਾਦ ਵਿਚ ਸ਼ਰਧਾਲੂ ਇਨ੍ਹਾਂ ਥਾਵਾਂ 'ਤੇ ਗੁਰਦੁਆਰਾ ਸਹਿਬਾਨ ਦੇ ਦਰਸ਼ਨਾਂ ਲਈ ਆਉਂਦੇ ਹਨ।
ਇਸ ਸਬੰਧੀ ਬਾਹਰਲੇ ਜ਼ਿਲ੍ਹਿਆਂ ਤੋ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਈਆ ਗਈਆਂ ਹਨ। ਇਨ੍ਹਾਂ ਕਰਮਚਾਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਬਲਾਕ ਵਿਚ ਪੈਂਦੇ ਵਿਦਿਅਕ ਅਦਾਰਿਆਂ ਵਿਚ ਕੀਤਾ ਜਾਂਦਾ ਹੈ। ਇਸ ਲਈ ਇਸ ਸਥਿਤੀ ਨੁੰ ਮੁੱਖ ਰੱਖਦਿਆਂ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਬਲਾਕ ਦੇ ਪੈਂਦੇ ਸਾਰੇ ਵਿਦਿਅਕ ਅਦਾਰਿਆਂ ਸਰਕਾਰੀ/ਪ੍ਰਾਈਵੇਟ ਵਿਚ (ਜਿਨ੍ਹਾਂ ਵਿਚ ਇਮਤਿਹਾਨ ਨਹੀ ਚੱਲ ਰਹੇ) ਵਿਚ 9 ਮਾਰਚ 2020 ਦੀ ਛੁੱਟੀ ਕੀਤੀ ਗਈ ਹੈ।