ਰੂਪਨਗਰ: ਖ਼ਾਲਸਾ ਪੰਥ ਦੇ ਵਿਸ਼ੇਸ ਧਾਰਮਿਕ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਦੇ ਸਹਿਯੋਗ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਦਾ ਸਥਾਪਨਾ ਦਿਵਸ ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।ਸਵੇਰੇ ਨੌਂ ਵਜੇ ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਗੁਰਦੁਆਰਾ ਭੋਰਾ ਸਾਹਿਬ ਗੁਰੂ ਕਾ ਮਹਿਲ ਵਿਖੇ ਗੁਰਮਤਿ ਸਮਾਗਮ ਚੱਲਣਗੇ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਇਸ ਖਾਸ ਮੌਕੇ ਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
ਉਥੇ ਇਸ ਮੌਕੇ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਤਿਹਾਸ ਨੂੰ ਯਾਦ ਕਰਵਾਉਂਦਿਆਂ ਦੱਸਿਆ ਕਿ ਸਨ ਸੋਲਾਂ ਸੌ ਪੈਂਹਠ ਇਸ ਦੇ ਵਿੱਚ ਪਹਾੜੀ ਰਾਜੇ ਦੀਪ ਚੰਦ ਦੀ ਵਿਧਵਾ ਰਾਣੀ ਚੰਪਾ ਤੋਂ ਗੁਰੂ ਤੇਗ ਬਹਾਦਰ ਜੀ ਨੇ ਮੁੱਲ ਜ਼ਮੀਨ ਖ਼ਰੀਦ ਕੇ ਸ੍ਰੀ ਆਨੰਦਪੁਰ ਸਾਹਿਬ ਦੀ ਨੀਂਹ ਬਾਬਾ ਗੁਰਦਿੱਤਾ ਪਸਰ ਤੋਂ ਰਖਵਾਈ ਸੀ। ਉਨ੍ਹਾਂ ਕਿਹਾ ਕਿ ਉਸ ਦਿਨ ਤੋਂ ਲੈ ਕੇ ਅੱਜ ਤਕ ਇਸ ਪਵਿੱਤਰ ਨਗਰੀ ਦਾ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਚਾਅ ਨਾਲ ਮਨਾਇਆ ਜਾਂਦਾ ਹੈ।
ਇਹ ਵੀ ਪੜ੍ਹੋ:- Flying Sikh ਮਿਲਖਾ ਦੇ ਦੇਹਾਂਤ 'ਤੇ ਸਿਆਸੀ ਆਗੂਆਂ ਨੇ ਜਤਾਇਆ ਦੁੱਖ