ਰੂਪਨਗਰ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਬੈਠਕ ਦੌਰਾਨ ਸਾਂਸਦ ਮਨੀਸ਼ ਤਿਵਾੜੀ ਨੇ ਭਾਰਤ ਸਰਕਾਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਸਕੀਮਾਂ ਦਾ ਜ਼ਾਇਜਾ ਲਿਆ। ਇਸ ਬੈਠਕ 'ਚ ਅਮਰਜੀਤ ਸਿੰਘ ਸੰਦੋਆ ਅਤੇ ਡਿਪਟੀ ਕਮਿਸ਼ਨਰ ਡਾ. ਸੁਮੀਤ ਜਾਰੰਗਲ ਨੇ ਸ਼ਿਰਕਤ ਕੀਤੀ।
ਇਸ ਮੀਟਿੰਗ 'ਚ ਕਿਹਾ ਗਿਆ ਕਿ ਜ਼ਿਲ੍ਹੇ ਵਿੱਚ ਨਜ਼ਾਇਜ ਮਾਇਨਿੰਗ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਉਂਦੀ ਜਾਵੇ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਹਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਇਸ ਸਬੰਧੀ ਕੋਈ ਸੂਚਨਾ ਮਿਲਦੀ ਹੈ ਤਾਂ ਉਸੇ ਵਕਤ ਨਿਯਮਾਂ ਅਨੁਸਾਰ ਪਰਚੇ ਦਰਜ ਕੀਤੇ ਜਾਣ।
ਇਸ 'ਤੇ ਮਨੀਸ਼ ਤਿਵਾੜੀ ਨੇ ਕਿਹਾ ਕਿ ਮਾਇਨਿੰਗ ਸਬੰਧੀ ਪੂਰੀ ਰਿਪੋਰਟ ਤਿਆਰ ਕੀਤੀ ਜਾਵੇ ਅਤੇ ਨਿਲਾਮ ਹੋਈਆਂ ਖੱਡਾਂ ਸਬੰਧੀ ਵੀ ਮੁਕੰਮਲ ਰਿਪੋਰਟ ਸੌਂਪੀ ਜਾਵੇ। ਉਨ੍ਹਾਂ ਨੇ ਪੀ.ਡਬਲੳ.ਡੀ. ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਬਣਾਈਆਂ ਜਾ ਰਹੀਆਂ ਸੜਕਾਂ ਦੇ ਕੰਮ ਨੂੰ ਮਿੱਥੇ ਸਮੇਂ ਅੰਦਰ ਪੂਰਾ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਬੰਗਾ- ਸ਼੍ਰੀ ਆਨੰਦਪੁਰ ਸਾਹਿਬ ਸੜਕ ਦੇ ਨਿਰਮਾਣ ਸਬੰਧੀ ਜ਼ੋ ਵੀ ਮੁਸ਼ਕਿਲਾਂ ਸਨ ਉਸ ਨੂੰ ਹੱਲ ਕੀਤਾ ਜਾਵੇ ਅਤੇ ਬੰਗਾ ਕਾਹਨਪੁਰੀ ਖੂਹੀ ਸੜਕ ਦਾ ਨਵੀਨੀਕਰਨ ਕੀਤਾ ਜਾਵੇ ।
ਉਨ੍ਹਾਂ ਨੇ ਕਿਹਾ ਕਿ ਜੇਕਰ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਸਿਹਤ ਸੁਧਾਰ ਸਬੰਧੀ ਹੋਰ ਕੰਮ ਕਰਨ ਦੀ ਵੀ ਲੋੜ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਦਿਤੀਆਂ ਜਾਂਦੀਆਂ ਪੈਨਸ਼ਨਾਂ, ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਮੁੱਹਈਆਂ ਕਰਵਾਈਆਂ ਜਾਂਦੀਆਂ ਸਹੂਲਤਾਂ ਸੰਬਧੀ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਅਹਿਮ ਸਕੀਮਾਂ ਜਿੰਨ੍ਹਾਂ ਵਿੱਚ ਦੀਨ ਦਿਆਲ ਐਂਟਿਓਧਿਆ ਯੋਜਨਾ, ਦੀਨ ਦਿਆਲ ਓਪਾਧਿਆ ਗ੍ਰਾਮੀਣ ਕੌਸ਼ਲਿਆ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸਾਦਕ ਯੋਜਨਾ, ਨੈਸ਼ਨਲ ਸੋਸ਼ਲ ਐਸਿਸਟੈਂਟ ਪ੍ਰੋਗਰਾਮ, ਪ੍ਰਧਾਨ ਮੰਤਰੀ ਆਵਾਜ਼ ਯੋਜਨਾ, ਸਵੱਛ ਭਾਰਤ ਮਿਸ਼ਨ, ਨੈਸ਼ਨਲ ਰੂਲ ਡਰਿੰਕਿੰਗ ਵਾਟਰ ਪ੍ਰੋਗਰਾਮ, ਇਨਫਰਾਂਸਟਕਚਰ ਰਿਲੇਟਿਡ ਪ੍ਰੋਗਰਾਮ, ਟੈਲੀਕੋਮ, ਰੇਲਵੇਜ ਹਾਈਵੇਜ ਵਾਟਰਵੇਅ ਮਾਈਨਜ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਡਿਜੀਟਲ ਇੰਡੀਆ ਲੈਂਡ ਰਿਕਾਰਡਜ ਮੋਡਰਨਾਈਜੇਸ਼ਨ , ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ, ਸਰਬ ਸਿੱਖਿਆ ਅਭਿਆਨ, ਮਿਡ ਡੇ ਮੀਲ, ਬੇਟੀ ਬਚਾਓ ਬੇਟੀ ਪੜ੍ਹਾਓ, ਸਮਾਰਟ ਸਿਟੀਜ਼ ਮਿਸ਼ਨ, ਇੰਮਪਲੀਮੈਂਟੇਸ਼ਨ ਆਫ ਨੇਸ਼ਨਲ ਫੂਡ ਸਕਿੳਰਟੀ ਐਕਟ ਆਦਿ ਅਧੀਨ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ।