ਰੂਪਨਗਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਬੀਤੇ ਦਿਨ ਰੂਪਨਗਰ ਜ਼ਿਲ੍ਹਾ ਲਾਇਬ੍ਰੇਰੀ ਪਹੁੰਚੇ, ਜਿੱਥੇ ਉਨ੍ਹਾਂ ਨੇ ਲਾਇਬ੍ਰੇਰੀ ਦੇ ਕੀਤੇ ਜਾ ਰਹੇ ਨਵੀਨੀਕਰਨ ਦਾ ਨਿਰੀਖਣ ਕੀਤਾ। ਇਸ ਦੌਰਾਨ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਘੋਸ਼ਣਾ ਕੀਤੀ ਕਿ ਜ਼ਿਲ੍ਹਾ ਲਾਇਬ੍ਰੇਰੀ ਦਾ ਰੀਡਿੰਗ ਰੂਮ ਜਲਦ 24 ਘੰਟਿਆਂ ਲਈ ਖੁੱਲਾ ਰੱਖਣ ਦੀ ਸ਼ੁਰੂਆਤ ਕੀਤੀ ਜਾਵੇਗੀ ਤਾਂ ਜੋ ਲੋੜਵੰਦ ਵਿਦਿਆਥੀਆਂ ਨੂੰ ਇੱਥੇ ਮੁਫ਼ਤ ਇੰਟਰਨੈੱਟ ਸੇਵਾਵਾਂ ਸਮੇਤ ਡੈਸਕਟੋਪ ਕੰਪਿਊਟਰ ਅਤੇ ਹੋਰ ਜ਼ਰੂਰੀ ਸੇਵਾਵਾਂ ਮਿਲ ਸਕਣ।
ਵਿਦਿਆਰਥੀਆਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ : ਸਿੱਖਿਆ ਮੰਤਰੀ ਨੇ ਕਿਹਾ ਕਿ ਆਮ ਘਰਾਂ ਦੇ ਬੱਚੇ ਪੜ੍ਹਾਈ ਦੇ ਨਾਲ-ਨਾਲ ਨੌਕਰੀਆਂ ਵੀ ਕਰਦੇ ਹਨ। ਪਰ ਕੁਝ ਬੁਨਿਆਦੀ ਲੋੜਾਂ ਦੀ ਘਾਟ ਸਦਕਾ ਇਨ੍ਹਾਂ ਨੂੰ ਪੜ੍ਹਨ ਸਮੇਂ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੀ ਜ਼ਿਲ੍ਹਾ ਲਾਇਬ੍ਰੇਰੀ ਦਾ ਨਿਵੀਨਿਕਰਨ ਕੀਤਾ ਗਿਆ ਹੈ ਜਲਦ ਸੂਬੇ ਦੀਆਂ ਸਾਰੀਆਂ ਲਾਇਬ੍ਰੇਰੀਆਂ ਵਿਖੇ ਇਹ ਖਾਸ ਸੇਵਾਵਾਂ ਮੁੱਹਈਆ ਕਰਵਾਈਆਂ ਜਾਣਗੀਆਂ ਜਿੱਥੇ ਵਿਦਿਆਰਥੀ ਪੜ੍ਹਕੇ ਆਪਣਾ ਸੁਨਹਿਰੀ ਭਵਿੱਖ ਸਿਰਜਣਗੇ।
ਲਾਇਬ੍ਰੇਰੀ ਦੇ ਪ੍ਰਬੰਧਾਂ ਦੀ ਸ਼ਲਾਘਾ : ਇਸ ਦੌਰਾਨ ਹਰਜੋਤ ਬੈਂਸ ਨੇ ਜ਼ਿਲ੍ਹਾ ਲਾਇਬ੍ਰੇਰੀ ਦੀ ਇਮਾਰਤ ਅਤੇ ਰੀਡਿੰਗ ਹਾਲ ਦਾ ਜਾਇਜ਼ਾ ਲਿਆ ਅਤੇ ਹਾਲ 'ਚ ਪੜ੍ਹ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੂੰ ਮਿਲ ਰਹੀ ਸੁਵਿਧਾਵਾਂ ਬਾਰੇ ਪੁੱਛਿਆ ਪ੍ਰਬੰਧਾਂ ਨੂੰ ਲੈ ਕੇ ਮੌਕੇ ਉਤੇ ਹਾਜ਼ਰ ਵਿਦਿਆਰਥੀਆਂ ਵਲੋਂ ਤਸੱਲੀ ਪ੍ਰਗਟਾਈ ਗਈ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਸੀਨੀਅਰ ਸਿਟੀਜਨ ਸੈਕਸ਼ਨ 'ਚ ਬਜ਼ੁਰਗਾਂ ਨਾਲ ਵੀ ਮੁਲਾਕਾਤ ਕੀਤੀ ਜਿੱਥੇ ਲਾਇਬ੍ਰੇਰੀ ਦੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਰਜੋਤ ਬੈਂਸ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸਿੱਖਿਆ ਹੈ ਅਤੇ ਸਿੱਖਿਆ ਦੇ ਪਸਾਰ 'ਚ ਵਾਧਾ ਕਰਨ ਲਈ ਲਾਇਬ੍ਰੇਰੀਆਂ ਦਾ ਅਹਿਮ ਰੋਲ ਹੁੰਦਾ ਹੈ। ਜਿਸ ਲਈ ਹੁਣ ਹਰੇਕ ਹਲਕੇ ਵਿੱਚ 3 ਮਹੀਨੇ ਦੇ ਨਿਸ਼ਚਿਤ ਸਮੇਂ ਵਿੱਚ 6 ਲਾਇਬ੍ਰੇਰੀਆਂ ਖੋਲੀਆਂ ਜਾ ਰਹੀਆਂ ਹਨ।
- ਖੇਤੀਬਾੜੀ ਵਿਭਾਗ ਦੀ ਕਾਰਜ ਪ੍ਰਣਾਲੀ ਵਧੀਆ ਬਣਾਉਣ ਲਈ ਮੀਟਿੰਗ, ਗੁਰਮੀਤ ਖੁੱਡੀਆਂ ਦੀ ਨਿਗਰਾਨੀ ਹੇਠ ਹੋਈ ਮੀਟਿੰਗ
- ਕੇਜਰੀਵਾਲ ਦੇ ਘਰ 'ਤੇ ਈਡੀ ਕਰ ਸਕਦੀ ਹੈ ਛਾਪੇਮਾਰੀ, ‘ਆਪ’ ਦੇ ਸੰਸਦ ਮੈਂਬਰ ਅਤੇ ਮੰਤਰੀ ਨੇ ਜਤਾਇਆ ਖ਼ਦਸ਼ਾ
- INDIA ਗਠਜੋੜ ਨੂੰ ਲੈਕੇ ਪੰਜਾਬ ਕਾਂਗਰਸ ਦਾ ਅੱਜ ਦਿੱਲੀ ਵਿਖੇ ਹਾਈਕਮਾਂਡ ਨਾਲ ਮੰਥਨ, ਪਾਰਟੀ ਆਗੂ ਰੱਖਣਗੇ ਆਪਣਾ ਪੱਖ
ਉਨ੍ਹਾਂ ਕਿਹਾ ਕਿ ਪਹਿਲਾਂ ਜ਼ਿਲ੍ਹਾ ਲਾਇਬ੍ਰੇਰੀਆਂ ਸਿਰਫ ਕਾਗਜ਼ਾਂ ਵਿੱਚ ਹੀ ਸਨ ਤੇ ਖੰਡਰਾਂ ਦਾ ਰੂਪ ਧਾਰਨ ਕਰ ਚੁੱਕੀਆ ਸਨ, ਉਨ੍ਹਾਂ ਸਾਰੀਆਂ ਲਾਇਬ੍ਰੇਰੀਆਂ ਦਾ ਨਵੀਨੀਕਰਨ ਕੀਤਾ ਗਿਆ ਹੈ। ਜਿਸ ਨਾਲ ਹੁਣ ਹਰ ਵਰਗ ਦੇ ਲੋਕ ਕਿਤਾਬਾਂ ਦਾ ਨਿੱਘ ਮਾਣ ਰਹੇ ਹਨ। ਇਹ ਲ੍ਰਾਇਬ੍ਰੇਰੀਆਂ ਹੁਣ UPSC, ਪੀ ਸੀ ਐਸ ਆਧਿਆਪਕ ਆਦਿ ਪ੍ਰੀਖਿਆਵਾਂ ਦੀਤਿਆਰੀ ਲਈ ਅਹਿਮ ਸਥਾਨ ਸਾਬਤ ਹੋਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਾਲਾਂ ਵਿੱਚ ਸਰਕਾਰਾਂ ਨੇ ਸਿੱਖਿਆ ਖੇਡਾਂ ਤੇ ਸਿਹਤ ਸੇਵਾਵਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਪਰੰਤੂ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਵੱਲ ਖਾਸ ਤਵੱਜੋਂ ਦੇ ਰਹੀ ਹੈ। ਜਿਸ ਦੇ ਨਤੀਜੇ ਆਉਣ ਵਾਲੇ ਸਮੇਂ ਵਿੱਚ ਸਾਹਮਣੇ ਆਉਣਗੇ।