ਰੂਪਨਗਰ: ਲੱਗਭਗ 51 ਦਿਨਾਂ ਤੋਂ ਹੜਤਾਲ ਤੇ ਬੈਠੇ ਸਫ਼ਾਈ ਕਰਮਚਾਰੀਆਂ ਨੇ ਅੱਜ ਹੜਤਾਲ ਖ਼ਤਮ ਕਰ ਦਿੱਤੀ ਹੈ। ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਸਫ਼ਾਈ ਕਰਮਚਾਰੀਆਂ ਨੇ ਨਗਰ ਪੰਚਾਇਤ ਦਫ਼ਤਰ ਦੇ ਅੱਗੇ ਇਕੱਠੇ ਹੋ ਕੇ ਸੂਬਾ ਸਰਕਾਰ ਤੋਂ ਇਲਾਵਾ ਹਲਕਾ ਵਿਧਾਇਕ ਰਾਣਾ ਕੇ. ਪੀ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਪ੍ਰਧਾਨ ਸੁਰਿੰਦਰਪਾਲ ਕੌੜਾ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।
ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਸਫਾਈ ਯੂਨੀਅਨ ਦੇ ਪ੍ਰਧਾਨ ਜਸਵੀਰ ਸਿੰਘ ਨੇ ਦੱਸਿਆ ਕੇ ਉਹਨਾਂ ਦੇ ਯੁਨੀਅਨ ਦੇ ਉੱਚ ਮੈਂਬਰਾਂ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅੱਜ ਲਗਭਗ 50 ਦਿਨ ਤੋਂ ਬਾਅਦ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੇ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨੂੰ ਮੰਨਣ ਦਾ ਵਾਅਦਾ ਕੀਤਾ ਹੈ ਜਿਸਦੇ ਚਲਦਿਆਂ ਉਨ੍ਹਾਂ ਹੜਤਾਲ ਸਮਾਪਤ ਕਰ ਦਿੱਤੀ ਹੈ।
ਇਸ ਦੌਰਾਨ ਉਨ੍ਹਾਂ ਨੇ ਹਲਕਾ ਵਿਧਾਇਕ ਦੇ ਨਾਲ-ਨਾਲ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਪ੍ਰਧਾਨ ਤੇ ਹੋਰ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਕਿ ਹੜਤਾਲ ਦੇ ਦੌਰਾਨ ਉਨ੍ਹਾਂ ਨੂੰ ਵਿਸ਼ੇਸ਼ ਸਹਿਯੋਗ ਮਿਲਿਆ ਹੈ ਸਫਾਈ ਕਰਮਚਾਰੀਆਂ ਨੇ ਇਸ ਮੌਕੇ ਪ੍ਰਧਾਨ ਦਾ ਸਵਾਗਤ ਕਰਦੇ ਹੋਇਆਂ ਭਰੋਸਾ ਦਵਾਇਆ ਹੈ ਜਿਵੇਂ ਪਹਿਲਾ ਸਫ਼ਾਇ ਅਵਸਥਾ ਨੂੰ ਬਰਕਰਾਰ ਰੱਖਿਆ ਜਾਂਦਾ ਸੀ ਉਸੇ ਤਰੀਕੇ ਨਾਲ ਮੁੜ ਸਫਾਈ ਵਿਵਸਥਾ ਨੂੰ ਕਾਇਮ ਰੱਖਿਆ ਜਾਵੇਗਾ। ਉਹਨਾਂ ਦੇ ਨਿਰਦੇਸ਼ਾਂ ਦੇ ਮੁਤਾਬਕ ਨਗਰ ਪੰਚਾਇਤ ਕੀਰਤਪੁਰ ਸਾਹਿਬ ਵੱਲੋਂ ਵੀ ਸਫ਼ਾਈ ਕਰਮਚਾਰੀਆਂ ਦਾ ਭਰਪੂਰ ਸਮਰਥਨ ਕੀਤਾ ਗਿਆ। ਜਦੋਂ ਉਨ੍ਹਾਂ ਦੀਆਂ ਮੰਗਾਂ ਸੂਬਾ ਸਰਕਾਰ ਨੇ ਮੰਨ ਲਈਆਂ ਹਨ ਅਤੇ ਉਹਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪੋ-ਆਪਣੇ ਕੰਮਾਂ ਉਤੇ ਲੱਗ ਜਾਣ। ਕੌੜਾ ਨੇ ਇਸ ਮੌਕੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਵਾਇਆ ਅਤੇ ਕੇ ਜਿਸ ਤਰ੍ਹਾਂ ਪਹਿਲਾਂ ਸਫ਼ਾਈ ਵਿਵਸਥਾ ਚੱਲ ਰਹੀ ਸੀ ਉਸੇ ਤਰੀਕੇ ਦੇ ਨਾਲ ਮੁੜ ਤੋਂ ਸਫ਼ਾਈ ਸੇਵਕ ਕੰਮ ਕਰਨਗੇ। ਇਸ ਮੌਕੇ ਸਫ਼ਾਈ ਕਰਮਚਾਰੀਆਂ ਨੇ ਸੂਬਾ ਸਰਕਾਰ ਅਤੇ ਮੌਜੂਦਾ ਪ੍ਰਸ਼ਾਸਨ ਦੇ ਹੱਕ ਵਿਚ ਨਾਅਰੇਬਾਜ਼ੀ ਕਰਨ ਤੋਂ ਬਾਅਦ ਸਫ਼ਾਈ ਦਾ ਕੰਮ ਸ਼ੁਰੂ ਕਰ ਦਿੱਤਾ।
ਇਹ ਵੀ ਪੜੋ: ਬਿਜਲੀ ਸੰਕਟ 'ਚ ਨਵਜੋਤ ਸਿੱਧੂ ਨੇ ਕੈਪਟਨ ਨੂੰ ਕੀ ਦਿੱਤੀ ਸਲਾਹ ?