ETV Bharat / state

ਗਿਆਨੀ ਰਘਬੀਰ ਸਿੰਘ ਨੇ ਕੀਤੀ ਤਾੜਨਾ, ਵਿਸਾਖੀ ਮੌਕੇ ਸੰਗਤਾਂ ਨੂੰ ਪੁਲਿਸ ਨਾ ਕਰੇ ਪ੍ਰੇਸ਼ਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੁਲਿਸ ਨੂੰ ਕਿਹਾ ਕਿ ਖਾਲਸੇ ਦੀ ਪਾਵਨ ਧਰਤੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਹੋਰ ਗੁਰੂ ਘਰਾਂ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਪੁਲਿਸ ਪ੍ਰੇਸ਼ਾਨ ਨਾ ਕਰੇ, ਅਸੀਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ।

Jathedar Singh Sahib Giani Raghbir Singh

author img

By

Published : Apr 14, 2023, 4:16 PM IST

Updated : Apr 14, 2023, 5:19 PM IST

ਗਿਆਨੀ ਰਘਬੀਰ ਸਿੰਘ ਨੇ ਕੀਤੀ ਤਾੜਨਾ, ਵਿਸਾਖੀ ਮੌਕੇ ਸੰਗਤਾਂ ਨੂੰ ਪੁਲਿਸ ਨਾ ਕਰੇ ਪ੍ਰੇਸ਼ਾਨ

ਸ੍ਰੀ ਅਨੰਦਪੁਰ ਸਾਹਿਬ: ਖਾਲਸੇ ਦੀ ਪਾਵਨ ਧਰਤੀ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਭਾਇਮਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਗੁਰੂ ਘਰਾਂ ਵਿਖੇ ਆਉਣ ਵਾਲੀਆਂ ਸੰਗਤਾਂ ਨੂੰ ਪੁਲਿਸ ਪ੍ਰੇਸ਼ਾਨ ਨਾ ਕਰੇ, ਅਸੀਂ ਇਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਾਂਗੇ। ਇਹ ਤਾੜਨਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਕੀਤੀ, ਜੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਆ ਰਹੀਆਂ ਸਿੱਖ ਸੰਗਤਾਂ ਨੂੰ ਚੈਕਿੰਗ ਦੀ ਆੜ ਹੇਠ ਪ੍ਰੇਸ਼ਾਨ ਕਰ ਰਹੇ ਹਨ।

ਚੈਕਿੰਗ ਦੇ ਨਾਮ 'ਤੇ ਸੰਗਤਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ:- ਇਸ ਸਬੰਧੀ ਸਿੰਘ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਨੋਟਿਸ ਵਿੱਚ ਇਹ ਗੱਲ ਆਈ ਸੀ ਕਿ ਸ੍ਰੀ ਕੀਰਤਪੁਰ ਸਾਹਿਬ ਤੋਂ ਆਉਂਦੇ ਹੋਏ ਪਿੰਡ ਬੱਢਲ ਦੇ ਨਜ਼ਦੀਕ ਲਗਾਏ ਗਏ ਨਾਕੇ ਦੌਰਾਨ ਪੁਲਿਸ ਮੁਲਾਜਮ ਸਿੱਖ ਨੌਜਵਾਨਾਂ ਦੇ ਮੂੰਹ ਤੋਂ ਰੁਮਾਲਾ ਹਟਾ ਕੇ ਦੇਖਣ ਦੀ ਜ਼ਿੱਦ ਕਰ ਰਹੇ ਹਨ ਤੇ ਸਕੂਟਰਾਂ ਮੋਟਰਸਾਈਕਲਾਂ ਗੱਡੀਆਂ ਆਦਿ ਦੀ ਚੈਕਿੰਗ ਦੇ ਨਾਮ ਉੱਤੇ ਸੰਗਤਾਂ ਨੂੰ ਬੇਹੱਦ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਵਿਸਾਖੀ ਕਰਕੇ ਸੰਗਤਾਂ ਕਾਫਲਿਆਂ ਦੇ ਰੂਪ ਵਿੱਚ ਆ ਰਹੀਆਂ:- ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਇਹ ਵੀ ਗੱਲ ਲਿਆਂਦੀ ਗਈ ਹੈ ਕਿ ਚੈਕਿੰਗ ਦੇ ਨਾਮ ਹੇਠ ਦਸਤਾਰਾਂ ਵਾਲੇ ਗੁਰਸਿੱਖਾਂ ਨੂੰ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਿੰਘ ਸਾਹਿਬ ਨੇ ਕਿਹਾ ਕਿ ਵਿਸਾਖੀ ਕਰਕੇ ਸੰਗਤਾਂ ਗੁਰੂ ਨਗਰੀ ਵਿਖੇ ਕਾਫਲਿਆਂ ਦੇ ਰੂਪ ਵਿੱਚ ਆ ਰਹੀਆਂ ਹਨ, ਪਰ ਅਫਸੋਸ ਪੁਲਿਸ ਅਧਿਕਾਰੀ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਵਿਸਾਖੀ ਦੇ ਮੌਕੇ ਉੱਤੇ ਪੁਲਿਸ ਵੱਲੋਂ ਵੱਡੇ ਪੱਧਰ ਉੱਤੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਹੋ ਸਕੇ ਅਤੇ ਸ਼ਰਧਾਲੂ ਬਿਨ੍ਹਾਂ ਕਿਸੇ ਅੜਚਣ ਦੇ ਗੁਰੂ ਘਰਾਂ ਵਿੱਚ ਨਤਮਸਤਕ ਹੋ ਸਕਣ।

ਇਹ ਵੀ ਪੜੋ:- ਵਿਸਾਖੀ ਮੌਕੇ ਅਤਿ-ਸੁਰੱਖਿਆ ਪ੍ਰਬੰਧਾਂ ਦਾ ਸਿੱਖ ਆਗੂਆਂ ਨੇ ਕੀਤਾ ਖੰਡਨ, ਕਿਹਾ- ਸਾਕਾ ਨੀਲਾ ਤਾਰਾ ਤੋਂ ਬਾਅਦ ਪਹਿਲੀ ਵਾਰ ਵੇਖੇ ਅਜਿਹੇ ਪ੍ਰਬੰਧ

Last Updated : Apr 14, 2023, 5:19 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.