ਸ੍ਰੀ ਅਨੰਦਪੁਰ ਸਾਹਿਬ: ਪਿਛਲੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਇੱਕ ਲਿਖਤੀ ਪ੍ਰੈਸ ਨੋਟ ਸਾਹਮਣੇ ਆਇਆ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਡੇਰਾ ਸਿਰਸਾ ਦੇ ਮੁਖੀ ਰਾਮ ਰਾਹੀਮ ਵੱਲੋਂ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਉਣ ਲਈ ਪਾਈ ਗਈ ਪੁਸ਼ਾਕ ਸੁਖਬੀਰ ਬਾਦਲ ਵੱਲੋਂ ਭਿਜਵਾਉਣ ਦੇ ਲੱਗ ਰਹੇ ਦੋਸ਼ਾਂ ਦਾ ਅਕਾਲੀ ਦਲ ਦੇ ਪ੍ਰਧਾਨ ਨੂੰ ਜਵਾਬ ਦੇਣਾ ਚਾਹੀਦਾ ਹੈ।
ਇਹ ਸਾਰੇ ਮਾਮਲੇ ਬਾਰੇ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਜੋ ਬਿਆਨ ਬੀਤੇ ਦਿਨੀਂ ਮੀਡੀਆ ਵੱਲੋਂ ਛਾਪਿਆ ਗਿਆ ਸੀ, ਉਹ ਤੋੜ-ਮਰੋੜ ਕੇ ਛਾਪਿਆ ਗਿਆ ਹੈ। ਉਨ੍ਹਾਂ ਕਿਹਾ ਮੀਡੀਆ ਦਾ ਫਰਜ਼ ਬਣਦਾ ਹੈ ਕਿ ਸੱਚ ਦੀ ਤਸਵੀਰ ਲੋਕਾਂ ਸਾਹਮਣੇ ਪੇਸ਼ ਕਰਨਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬਹੁਤ ਜਲਦੀ ਇੱਕ ਮੀਡੀਆ ਸਲਾਹਕਾਰ ਨਿਯੁਕਤ ਕਰੇਗੀ।
ਇਹ ਵੀ ਪੜੋ: ਅਕਾਲੀ ਦਲ ਵੱਲੋਂ ਅਧਿਆਪਕਾਂ ਦੀਆਂ ਬੇਲੋੜੀਆਂ ਡਿਊਟੀਆਂ ਦਾ ਵਿਰੋਧ