ਰੂਪਨਗਰ: ਸ੍ਰੀ ਅਨੰਦਪੁਰ ਸਾਹਿਬ ਵਿਖੇ ਜੁਆਇੰਟ ਐਕਸ਼ਨ ਕਮੇਟੀ ਅਤੇ ਪੰਜਾਬ ਐਂਡ ਚੰਡੀਗੜ੍ਹ ਟੀਚਰ ਯੂਨੀਅਨ ਦੇ ਸੱਦੇ ਤੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੀਆਂ ਉੱਚ ਸਿੱਖਿਆ ਸੰਬੰਧੀ ਨੀਤਿਆਂ ਦੀ ਪੋਲ ਖੋਲਦਿਆਂ ਹੋਇਆਂ ਟੀਚਰਾਂ ਨਾਲ ਹੋ ਰਹੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕਰਦਿਆਂ ਹੋਇਆਂ ਪੰਜਾਬ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਰੋਸ ਮਾਰਚ ਕੱਢਦੇ ਹੋਏ ਐਸ ਡੀ ਐਮ ਬਟਾਲਾ ਨੂੰ ਸਰਕਾਰ ਦੇ ਨਾਮ ਆਪਣਾ ਮੰਗ ਪੱਤਰ ਸੌਪਿਆ। ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਬੇਲਾ ਕਾਲਜ ਤੇ ਖਾਲਸਾ ਕਾਲਜ ਮੋਰਿੰਡਾ ਦੇ ਅਧਿਆਪਕਾਂ ਨੇ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਪੀਸੀਸੀਟੀਯੂ ਪ੍ਰਿੰਸੀਪਲ ਅੂਸੋਸੀਏਸ਼ਨ ਅਤੇ ਮੈਨੇਜਮੈਂਟ ਫ਼ੈਡਰੇਸ਼ਨ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ‘ਤੇ ਰੋਪੜ ਦੇ ਅੰਬੇਦਕਰ ਚੌਂਕ ਤੋਂ ਸਰਕਾਰ ਦੇ ਹਾਇਰ ਐਜੂਕੇਸ਼ਨ ਦੇ ਖਿਲਾਫ ਲਏ ਜਾ ਰਹੇ ਫੈਸਲਿਆ ਖਿਲਾਫ ਰੋਸ ਮਾਰਚ ਕੱਢਿਆ।
ਇਹ ਵੀ ਪੜ੍ਹੋ : Kanwar Yatra: ਕਾਵੜ ਯਾਤਰੀਆਂ ਨੂੰ ਟਰੈਕਟਰ ਚਾਲਕ ਨੇ ਮਾਰੀ ਟੱਕਰ, ਇੱਕ ਕਾਵੜ ਯਾਤਰੀ ਦੀ ਹੋਈ ਮੌਤ
ਅਧਿਆਪਕਾਂ ਦਾ ਨਿਰਾਦਰ ਕਰਨਾ: ਇਹ ਰੋਸ ਮਾਰਚ ਅੰਬੇਦਕਰ ਚੌਂਕ ਤੋਂ ਸ਼ੁਰੂ ਕਰ ਕੇ ਡੀਸੀ ਦਫ਼ਤਰ ਪਹੁੰਚ ਕੇ ਸਮਾਪਤ ਕੀਤਾ ਗਿਆ ਤੇ ਏ ਡੀ ਸੀ ਨੂੰ ਸਰਕਾਰ ਦੇ ਨਾਮ ਮੰਗ ਪੱਤਰ ਦਿੱਤਾ।ਇਸ ਮੌਕੇ ਕਾਲਜ ਅਧਿਆਪਕਾਂ ਵੱਲੋਂ ਸਰਕਾਰ ਖ਼ਿਲਾਫ਼ ਜਮ ਕੇ ਨਾਰੇਬਾਜੀ ਕੀਤੀ ਗਈ।ਇਸ ਮੌਕੇ ਅਧਿਆਪਕ ਆਗੂਆਂ ਨੇ ਬੋਲਦਿਆਂ ਕਿਹਾ ਕਿ ਅਧਿਆਪਕਾਂ ਦੀ ਸੇਵਾ ਮੁਕਤੀ ਦੀ ਉਮਰ 60 ਤੋਂ ਘਟਾ ਕੇ 58 ਸਾਲ ਕਰਨਾ ਮੌਜੂਦਾ ਸਰਕਾਰ ਦੀ ਬੇਹੱਦ ਨਿੰਦਣਯੋਗ ਗਲਤੀ ਹੈ ਕਿਉਂਕਿ ਅਜਿਹਾ ਕਰਨਾ ਇੱਕ ਤਰੀਕੇ ਨਾਲ਼ ਅਧਿਆਪਕਾਂ ਦਾ ਨਿਰਾਦਰ ਕਰਨਾ ਹੈ ਇਸ ਲਈ ਸਾਰੇ ਅਧਿਆਪਕਾਂ ਵੱਲੋਂ ਸਰਕਾਰ ਦੀਆਂ ਇੰਨ੍ਹਾਂ ਸਿੱਖਿਆ ਵਿਰੋਧੀ ਨੀਤੀਆਂ ਦੀ ਸਖਤ ਨਿਖੇਧੀ ਕੀਤੀ ਜਾ ਰਹੀ ਹੈ।
ਤਰਕਹੀਣ ਫ਼ੈਸਲਾ: ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਸਿਹਤ ਅਤੇ ਸਿੱਖਿਆ ਦੇ ਵੱਡੇ ਮਾਡਲ ਤਿਆਰ ਕਰਨ ਵਾਲ਼ੇ ਸਾਰੇ ਵਾਅਦੇ ਝੂਠੇ ਨਿਕਲ਼ੇ ਹਨ ਤੇ ਸਰਕਾਰ ਦਾ ਅਸਲੀ ਚਿਹਰਾ ਜੱਗ ਜ਼ਾਹਿਰ ਹੋਇਆ ਹੈ। ਅਧਿਆਪਕਾਂ ਨਾਲ਼ ਹੋਣ ਵਾਲੇ ਵਿਤਕਰੇ ਤੋਂ ਇਲਾਵਾ ਸਰਕਾਰ ਦਾ ਦਾਖਲਾ ਪੋਰਟਲ ਦਾ ਤਰਕਹੀਣ ਫ਼ੈਸਲਾ ਵਿਦਿਆਰਥੀਆਂ ਦੇ ਦਾਖਲੇ ਨੂੰ ਗੁੰਝਲਦਾਰ ਬਣਾ ਕੇ ਉਨ੍ਹਾਂ ਵੀ ਨੂੰ ਰੁਲਣ ਅਤੇ ਪ੍ਰੇਸ਼ਾਨ ਹੋਣ ਤੇ ਮਜ਼ਬੂਰ ਕਰੇਗਾ। ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਦੁਆਰਾ ਅਧਿਆਪਕ ਵਰਗ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਕਰਨਾ ਉਨ੍ਹਾਂ ਨੂੰ ਧਰਨੇ ਤੇ ਬੈਠਣ ਲਈ ਮਜ਼ਬੂਰ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਵਿਗਨ ਪਾਉਣਾ ਬੇਹੱਦ ਅਫ਼ਸੋਸਜਨਕ ਹੈ।ਉਨ੍ਹਾਂ ਕਿਹਾ ਕਿ ਸਾਰੇ ਅਧਿਆਪਕ ਆਪਣੇ ਬਣਦੇ ਹੱਕਾਂ ਨੂੰ ਲੈ ਕੇ ਧਰਨੇ ‘ਤੇ ਬੈਠੇ ਹਨ ਅਤੇ ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰੇਗੀ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਜਲੰਧਰ ਵਿਖੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੌਰਾਨ ਅਧਿਆਪਕ ਵਰਗ ਦੁਆਰਾ ਧਰਨੇ ਲਗਾ ਕੇ ਸਰਕਾਰ ਦਾ ਸਖਤ ਵਿਰੋਧ ਕੀਤਾ ਜਾਵੇਗਾ।