ਸ੍ਰੀ ਆਨੰਦਪੁਰ ਸਾਹਿਬ: ਪੰਜਾਬ ਦੇ ਵਿੱਚ ਵੱਖ-ਵੱਖ ਹਲਕਿਆਂ ਦੇ ’ਚ ਪਾਰਟੀ ਵੱਲੋਂ ਪੰਜਾਬ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ।ਇਸੇ ਪ੍ਰੋਗਰਾਮ ਦੇ ਤਹਿਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਤਹਿਸੀਲ ਕੰਪਲੈਕਸ ਵਿੱਚ ਐਸਡੀਐਮ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਵੱਲੋਂ ਧਰਨੇ ਚ ਸ਼ਾਮਲ ਹੋਏ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਪੂਰਾ ਨਾ ਕੀਤੇ ਗਏ ਵਾਅਦਿਆਂ ਬਾਰੇ ਜਾਣੂ ਕਰਵਾਇਆ ਗਿਆ।
ਸਰਕਾਰ ਵੱਲੋਂ ਕੀਤੇ ਗਏ ਝੂਠੇ ਵਾਅਦੇ- ਅਕਾਲੀ ਦਲ
ਇਸ ਮੌਕੇ ਅਕਾਲੀ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਨੂੰ ਹੱਥ ਵਿੱਚ ਚੁੱਕ ਕੇ ਝੂਠੇ ਵਾਅਦੇ ਕਰਕੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਾਈ ਸੀ ਪਰ ਹੁਣ ਚਾਰ ਸਾਲ ਦਾ ਸਮਾਂ ਬੀਤ ਚੁੱਕਾ ਹੈ ਉਨ੍ਹਾਂ ਵਿੱਚੋਂ ਇੱਕ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਹੈ। ਸਿਰਫ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਭਾਵੇਂ ਗੱਲ ਹੋਵੇ ਨਸ਼ਿਆਂ ਦੀ, ਬੇਰੋਜ਼ਗਾਰੀ ਦੀ, ਬੁਢਾਪਾ ਪੈਨਸ਼ਨ ਦੀ ਜਾਂ ਫਿਰ ਸ਼ਗਨ ਸਕੀਮ ਦੀ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ ਹੈ। ਜਿਸ ਕਾਰਨ ਪੰਜਾਬ ਦੇ ਲੋਕਾਂ ਦੇ ਵਿੱਚ ਭਾਰੀ ਗੁੱਸਾ ਹੈ। ਇਸੇ ਗੁੱਸੇ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਸਰਕਾਰ ਦੀ ਵਾਅਦਾ ਖਿਲਾਫੀ ਦੇ ਖਿਲਾਫ ਧਰਨਾ ਦਿੱਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਇਹ ਵੀ ਪੜੋ: ਸ਼੍ਰੋਮਣੀ ਅਕਾਲੀ ਦਲ ਨੇ ਧਰਨੇ ਲਗਾ ਕੇ ਕੈਪਟਨ ਨੂੰ ਯਾਦ ਕਰਵਾਏ ਪਹਿਲੇ ਵਾਅਦੇ