ਰੂਪਨਗਰ: ਕੇਂਦਰ ਨੇ 'ਵੀਰ ਬਾਲ ਦਿਵਸ' ਦੇ ਨਾਮ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੇ ਇਤਰਾਜ਼ ਜਾਹਿਰ ਕੀਤਾ। ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਜੋ ਹਰ ਸਾਲ 26 ਦਸੰਬਰ ਨੂੰ ' ਵੀਰ ਬਾਲ ਦਿਵਸ' ਮਨਾਉਣ ਦਾ ਐਲਾਨ ਕੀਤਾ ਗਿਆ ਹੈ, ਉਸ ਨਾਮ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ ਵੱਲੋਂ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।
ਪ੍ਰੰਤੂ ਕੇਂਦਰ ਸਰਕਾਰ ਵੱਲੋਂ ਸਾਡੇ ਇਤਰਾਜ਼ ਨੂੰ ਦਰਕਿਨਾਰ ਕਰਦਿਆਂ ਬੜੀ ਤੇਜ਼ੀ ਨਾਲ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ, ਜੋ ਬੜੇ ਅਫ਼ਸੋਸ ਦੀ ਗੱਲ ਹੈ।
ਉਨ੍ਹਾਂ ਮੰਗ ਕੀਤੀ ਕਿ ਇਸ ਸੰਬੰਧੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕਮੇਟੀ ਬਣਾ ਕੇ ਜੋ ਨਾਮ ਸੁਝਾਇਆ ਜਾਵੇਗਾ, ਉਸ ਨੂੰ ਹੀ ਕੇਂਦਰ ਸਰਕਾਰ ਪ੍ਰਵਾਨੇ।
ਵਿਧਾਨ ਸਭਾ ਚੋਣਾਂ ਸੰਬੰਧੀ ਗੱਲ ਕਰਦਿਆਂ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਇਹ ਇੱਕ ਰਵਾਇਤ ਰਹੀ ਹੈ ਕਿ ਇੱਥੇ ਹਮੇਸ਼ਾ ਮੁੱਖ ਮੰਤਰੀ ਸਰਦਾਰ ਹੀ ਬਣਦਾ ਆਇਆ ਹੈ ਅਤੇ ਸੂਬੇ ਦੀਆਂ ਪਰੰਪਰਾਵਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਇੱਥੋਂ ਦੇ ਲੋਕਾਂ ਨੇ ਕਦੇ ਵੀ ਮੂੰਹ ਨਹੀਂ ਲਗਾਇਆ ਜਾਵੇਗਾ।
ਆਮ ਆਦਮੀ ਪਾਰਟੀ ਅਤੇ ਖ਼ਾਸਕਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਹਮਲਾ ਕਰਦਿਆਂ ਧਾਮੀ ਨੇ ਕਿਹਾ ਕਿ ਪਿਛਲੇ ਤਕਰੀਬਨ 35 ਸਾਲ ਤੋਂ ਜੇਲ੍ਹ ਵਿਚ ਬੰਦ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਸੰਬੰਧੀ ਕੇਸ ਦੀ ਫਾਈਲ ਅਰਵਿੰਦ ਕੇਜਰੀਵਾਲ ਦੀ ਟੇਬਲ 'ਤੇ ਪਈ ਹੈ, ਪ੍ਰੰਤੂ ਉਸ ਵੱਲੋਂ ਇਸ ਸੰਬੰਧੀ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ। ਜਿਸ ਤੋਂ ਉਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪਤਾ ਲੱਗਦਾ ਹੈ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਰਵਿੰਦ ਕੇਜਰੀਵਾਲ ਦੀਆਂ ਚਾਲਾਂ ਤੋਂ ਸੁਚੇਤ ਹੋਣ ਦੀ ਅਪੀਲ ਵੀ ਕੀਤੀ।
ਇਹ ਵੀ ਪੜ੍ਹੋ:ਕਿਸੇ ਇਕ ਸਿਆਸੀ ਪਾਰਟੀ ਦੀ ਲੜਾਈ ਨਾ ਲੜਨ SGPC ਪ੍ਰਧਾਨ ਧਾਮੀ : ਸਿਰਸਾ